ਤੜਕਸਾਰ ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ

ਗੁਰਦਾਸਪੁਰ: ਸ਼ਹਿਰ ਦੇ ਮੁੱਖ ਬਜ਼ਾਰ ਵਿੱਚ ਅੱਜ ਸਵੇਰੇ ਹੜਕੰਪ ਮੱਚ ਗਿਆ ਜਦੋਂ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਪੰਜਾਬ ਵਾਚ ਕੰਪਨੀ ਦੀ ਦੁਕਾਨ ‘ਤੇ ਗੋਲੀਆਂ ਚਲਾਈਆਂ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੁਰੰਤ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਹਮਲੇ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਅਤੇ ਵਪਾਰੀ ਵਰਗ ‘ਚ ਵੀ ਬੇਚੈਨੀ ਪਸਰ ਗਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਹੋ ਸਕੇ। ਫਿਲਹਾਲ, ਗੋਲੀਬਾਰੀ ਵਿੱਚ ਕਿਸੇ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ ਹੈ।