ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਦੇਸ਼ ਦੇ ਕਿਸਾਨ ਪਿਛਲੇ ਸਾਲ ਨਵੰਬਰ ਤੋਂ ਹੀ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਸੰਘਰਸ਼ ਕਰ ਰਹੇ ਹਨ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੁਣ ਤੱਕ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਇਸ ਕਿਸਾਨੀ ਸੰਘਰਸ਼ ਦੇ ਵਿਚ ਹੁਣ ਤੱਕ ਬਹੁਤ ਸਾਰੇ ਕਿਸਾਨ ਸਰਹੱਦਾਂ ਉਪਰ, ਰਸਤੇ ਵਿੱਚ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਕਈ ਹੋਰ ਘਟਨਾਵਾਂ ਦਾ ਸ਼ਿਕਾਰ ਹੋ ਚੁੱਕੇ ਹਨ। ਜਿਨ੍ਹਾਂ ਦੇ ਪਰਿਵਾਰਾਂ ਵਿੱਚ ਉਹਨਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਦਿੱਲੀ ਧਰਨੇ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਕਿਸਾਨਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨੀ ਮੋਰਚੇ ਵਿੱਚ ਕਿਸਾਨਾਂ ਦੀ ਸੇਵਾ ਕਰਨ ਵਾਲੇ ਇਕ ਕਿਸਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਕ ਸਨ ਇਸ ਸਮੇਂ ਸਿੰਘੁ ਬਾਰਡਰ ਤੇ ਚਲ ਰਹੇ ਲੰਗਰ ਦੀ ਉਗਰਾਹੀ ਕਰਨ ਵਾਸਤੇ ਆਇਆ ਹੋਇਆ ਸੀ। ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਕਿਸਾਨ ਦੇ ਦੇਹਾਂਤ ਉੱਪਰ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਪਿੰਡ ਬਿਜਲ ਦੇ 35 ਸਾਲਾਂ ਦੇ ਇਸ ਕਿਸਾਨ ਸੁਖਬੀਰ ਸਿੰਘ ਦੇ ਪਰਿਵਾਰ ਵਿਚ ਪਿਛਲੇ 16 ਸਾਲਾਂ ਦਾ ਪੁੱਤਰ ਅਤੇ ਲੜਕੀ ਹੈ। ਇਸ ਕਿਸਾਨ ਦੇ ਪਰਿਵਾਰ ਵਿੱਚ ਕੋਈ ਵੀ ਕਮਾਈ ਕਰਨ ਵਾਲਾ ਨਹੀਂ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਚਾਰ ਸਕੱਤਰ ਹਰਪਾਲ ਸਿੰਘ ਰੱਤਾਖੇੜਾ ਨੇ ਪਰਿਵਾਰ ਦੀ ਆਰਥਿਕ ਮਦਦ, ਕਰਜ਼ਾ ਮਾਫ਼ ਕਰਨ ਦੀ ਮੰਗ ਕੀਤੀ ਹੈ।

ਇਹ ਕਿਸਾਨ ਪਿਛਲੇ ਅੱਠ ਮਹੀਨਿਆਂ ਤੋਂ ਸੰਯੁਕਤ ਕਿਸਾਨ ਮੋਰਚੇ ਵਿੱਚ ਚੱਲ ਰਹੇ ਸੰਘਰਸ਼ ਵਿਚ ਸੇਵਾ ਕਰ ਰਿਹਾ ਸੀ। ਇਸ ਕਿਸਾਨ ਦੀ ਮੌਤ ਦੀ ਖਬਰ ਮਿਲਦੇ ਹੀ ਕਿਸਾਨ ਜਥੇਬੰਦੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ। ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।


                                       
                            
                                                                   
                                    Previous Postਸਾਵਧਾਨ : ਪੰਜਾਬ ਚ ਇਥੇ 1 ਤੋਂ 10 ਅਗਸਤ ਤਕ ਲਈ ਜਾਰੀ ਹੋ ਗਿਆ ਇਹ ਹੁਕਮ – ਤਾਜਾ ਵੱਡੀ ਖਬਰ
                                                                
                                
                                                                    
                                    Next Postਪੰਜਾਬ ਚ ਇਥੇ ਵੱਡਾ ਬਿਜਲੀ ਦਾ ਕੱਟ ਲੱਗਣ ਬਾਰੇ ਹੋਇਆ ਇਹ ਐਲਾਨ – ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    




