BREAKING NEWS
Search

ਧਾਰਮਿਕ ਸਥਾਨਾਂ ਤੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਚਲਾਉਣ ਤੇ ਇਥੇ ਲੱਗੀ ਪਾਬੰਦੀ

ਆਈ ਤਾਜਾ ਵੱਡੀ ਖਬਰ

ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਈ ਇੰਤਜਾਮ ਕੀਤੇ ਜਾਂਦੇ ਹਨ। ਉੱਥੇ ਹੀ ਬਹੁਤ ਸਾਰੇ ਸ਼ਰਾਰਤੀ ਅਨਸਰਾਂ ਨੂੰ ਵੀ ਨੱਥ ਪਾਈ ਜਾਵੇਗੀ। ਦੇਸ਼ ਅੰਦਰ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਸੂਬਿਆਂ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਜਾਂਦੀਆਂ ਹਨ। ਜਿਸ ਨਾਲ ਉਹਨਾਂ ਲੋਕਾਂ ਨੂੰ ਨੱਥ ਪਾਈ ਜਾ ਸਕੇ ਜੋ ਬਹੁਤ ਸਾਰੀਆਂ ਘਟਨਾਵਾਂ ਨੂੰ ਅੰ-ਜਾ-ਮ ਦੇਣ ਦੀ ਕੋਸ਼ਿਸ਼ ਕਰਦੇ ਹਨ। ਉੱਥੇ ਹੀ ਦੇਸ਼ ਅੰਦਰ ਫੈਲਣ ਵਾਲੇ ਵੱਖ ਵੱਖ ਤਰ੍ਹਾਂ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਵੀ ਬਹੁਤ ਸਾਰੀਆਂ ਸੂਬਾ ਸਰਕਾਰਾਂ ਵੱਲੋਂ ਕਈ ਤਰਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ।

ਕਰੋਨਾ ਦੇ ਚੱਲਦੇ ਪਹਿਲਾਂ ਹੀ ਬਹੁਤ ਸਾਰੇ ਸੂਬਿਆਂ ਅੰਦਰ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ। ਜਿਸ ਨਾਲ ਉਹਨਾਂ ਦੇ ਪਰਸਾਰ ਨੂੰ ਵਧਣ ਤੋਂ ਰੋਕਿਆ ਜਾ ਸਕੇ। ਸਰਕਾਰ ਵੱਲੋਂ ਪਹਿਲਾਂ ਹੀ ਕਈ ਜਗ੍ਹਾ ਤੇ ਇਕੱਠ ਨੂੰ ਦੇਖਦੇ ਹੋਏ ਪੈਲਸ, ਹੋਟਲ, ਰੈਸਟੋਰੈਂਟ, ਉਪਰ ਵੀ ਕਈ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਹੁਣ ਧਾਰਮਿਕ ਸਥਾਨਾਂ ਤੇ ਵੀ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਲਈ ਲਾਊਡ ਸਪੀਕਰ ਚਲਾਉਣ ਤੇ ਕਰਨਾਟਕ ਸਟੇਟ ਵਕਫ ਬੋਰਡ ਇਹ ਪਾਬੰਦੀ ਲਗਾਈ ਗਈ ਹੈ।

ਜਿੱਥੇ ਕਰੋਨਾ ਦੇ ਚੱਲਦੇ ਇਹ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਉੱਥੇ ਹੀ ਹੁਣ ਅਵਾਜ਼ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਸਪੀਕਰਾਂ ਨੂੰ ਲੈ ਕੇ ਇਕ ਸਰਕੂਲਰ ਜਾਰੀ ਕੀਤਾ ਗਿਆ ਹੈ। ਤਾਂ ਜੋ ਇਮਤਿਹਾਨ ਦੇ ਦਿਨਾਂ ਵਿੱਚ ਬੱਚਿਆਂ ਨੂੰ ਅਵਾਜ਼ ਦੇ ਪ੍ਰਦੂਸ਼ਣ ਕਾਰਨ ਪ-ਰੇ-ਸ਼ਾ-ਨੀ ਦਾ ਸਾਹਮਣਾ ਨਾ ਕਰਨਾ ਪਵੇ।

ਜਾਰੀ ਕੀਤੇ ਇਸ ਫੈਸਲੇ ਵਿਚ ਕਿਹਾ ਗਿਆ ਹੈ ਕਿ ਸਲਤ, ਜੂਮਾ, ਕੁਤਬਾ ਅਤੇ ਹੋਰ ਧਾਰਮਿਕ ਪ੍ਰੋਗਰਾਮਾਂ ਦੌਰਾਨ ਮਸਜਿਦ ਵਿਚ ਮੌਜੂਦ ਲਾਊਡ ਸਪੀਕਰ ਦੀ ਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਮਸਜਿਦ ਦੇ ਨਜ਼ਦੀਕ ਜ਼ਿਆਦਾ ਆਵਾਜ਼ ਵਾਲੇ ਪਟਾਕੇ ਚਲਾਉਣ ਉੱਪਰ ਵੀ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਵੀ ਆਦੇਸ਼ ਜਾਰੀ ਕੀਤਾ ਗਿਆ ਹੈ ਕੇ ਲਾਊਡ ਸਪੀਕਰ ਦੀ ਆਵਾਜ਼ ਏਅਰ ਕੁਆਲਿਟੀ ਦੇ ਪੱਧਰ ਦੇ ਮੁਤਾਬਕ ਹੀ ਹੋਣੀ ਚਾਹੀਦੀ ਹੈ। ਉਥੇ ਹੀ ਇਹ ਪਾਬੰਦੀ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਲਗਾਈ ਗਈ ਹੈ। ਇਸ ਪਾਬੰਦੀ ਦੇ ਦੌਰਾਨ ਲਾਊਡ ਸਪੀਕਰ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ।