BREAKING NEWS
Search

ਧਾਰਮਿਕ ਸਮਾਗਮ ਚ 11 ਬੱਚਿਆਂ ਸਮੇਤ 29 ਲੋਕਾਂ ਦੀ ਹੋਈ ਇਸ ਕਾਰਨ ਮੌਤ – ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਦੇਸ਼-ਦੁਨੀਆ ਦੇ ਵਿਚ ਜਿਥੇ ਕਰੋਨਾ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਕਈ ਚੁਣੌਤੀਆਂ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ,ਜੋ ਆਰਥਿਕ ਮੰਦੀ ਦੇ ਕਾਰਣ ਇਹ ਸਮੱਸਿਆਵਾਂ ਨਾਲ ਜੂਝ ਰਹੇ ਹਨ। ਜਿੱਥੇ ਉਨ੍ਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਦੇਸ਼ ਦੇ ਹਾਲਾਤਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤੇ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨਾਲ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ।

ਧਾਰਮਿਕ ਸਮਾਗਮ ਵਿੱਚ 11 ਬੱਚਿਆਂ ਸਮੇਤ 29 ਲੋਕਾਂ ਦੀ ਹੋਈ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲਾਇਬੇਰੀਆਂ ਦੀ ਰਾਜਧਾਨੀ ਮੋਨਰੋਵੀਆ ਤੋਂ ਸਾਹਮਣੇ ਆਈ ਹੈ। ਜਿੱਥੇ ਬੁੱਧਵਾਰ ਰਾਤ ਨੂੰ ਇਕ ਧਾਰਮਿਕ ਸਮਾਗਮ ਵਿਚ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਸੰਘਣੀ ਆਬਾਦੀ ਵਾਲੇ ਇਸ ਇਲਾਕੇ ਵਿੱਚ ਹੋ ਰਹੇ ਇਸ ਪ੍ਰੋਗਰਾਮ ਦੌਰਾਨ ਚਾਕੂਆਂ ਨਾਲ ਲੈਸ ਅਪਰਾਧੀਆਂ ਦੇ ਇਕ ਗਰੋਹ ਵੱਲੋਂ ਸੈਂਕੜੇ ਲੋਕਾਂ ਉਪਰ ਹਮਲਾ ਕਰ ਦਿੱਤਾ ਗਿਆ।

ਇਸ ਘਟਨਾ ਵਿੱਚ ਜਿੱਥੇ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਏ ਲੋਕਾਂ ਵਿੱਚੋਂ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਇਸ ਹਾਦਸੇ ਵਿਚ ਇਕ ਗਰਭਵਤੀ ਔਰਤ, 11 ਬੱਚਿਆਂ ਸਮੇਤ 29 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ।

ਇਹਨਾਂ ਸਭ ਲੋਕਾਂ ਵੱਲੋਂ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕਾਮਯਾਬ ਨਹੀਂ ਹੋ ਸਕੇ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਵੀਰਵਾਰ ਨੂੰ ਘਟਨਾ ਸਥਾਨ ਦਾ ਦੌਰਾ ਕਰਨ ਦੀ ਉਮੀਦ ਰਾਸ਼ਟਰਪਤੀ ਜਾਰਜ ਵੀਆ ਦੀ ਵੀ ਪ੍ਰਗਟਾਈ ਜਾ ਰਹੀ ਹੈ। ਇਸ ਘਟਨਾ ਦੇ ਸਬੰਧ ਵਿੱਚ ਇੱਕ ਦੋਸ਼ੀ ਵਿਅਕਤੀ ਨੂੰ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ। ਕਿਉਂਕਿ ਜਿਸ ਸਮੇਂ ਦੋਸ਼ੀ ਵੱਲੋਂ ਹਮਲਾ ਕੀਤਾ ਗਿਆ ਸੀ ਤਾਂ ਲੋਕਾਂ ਵਿੱਚ ਮਚੀ ਭੱਜ-ਦੌੜ ਦੇ ਕਾਰਨ ਇਹ ਭਿਆਨਕ ਘਟਨਾ ਵਾਪਰ ਗਈ।