BREAKING NEWS
Search

ਧੀ ਦੀ ਮੌਤ ਦੇ ਤੁਰੰਤ ਬਾਅਦ ਪ੍ਰੀਵਾਰ ਦੇ 4 ਜੀਆਂ ਦੀ ਹੋ ਗਈ ਇਸ ਤਰਾਂ ਮੌਤ – ਇਲਾਕੇ ਚ ਪਿਆ ਮਾਤਮ

ਆਈ ਤਾਜਾ ਵੱਡੀ ਖਬਰ 

ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਵਾਹਨ ਚਾਲਕਾਂ ਲਈ ਬਹੁਤ ਸਾਰੇ ਨਿਯਮ ਲਾਗੂ ਕੀਤੇ ਗਏ ਹਨ ਉਥੇ ਹੀ ਸਮੇਂ-ਸਮੇਂ ਤੇ ਇਨਾਂ ਨਿਯਮਾਂ ਦੀ ਪਾਲਣਾ ਕੀਤੇ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਜਾਂਦੇ ਹਨ ਤਾਂ ਜੋ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਨਾਲ ਵਾਹਨ ਚਾਲਕਾਂ ਦੀ ਜ਼ਿੰਦਗੀ ਦੀ ਸੁਰੱਖਿਆ ਹੋ ਸਕੇ। ਪਰ ਕੁਝ ਲੋਕਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਅਣਗਹਿਲੀ ਵਰਤੀ ਜਾਂਦੀ ਹੈ ਅਤੇ ਜਿਨ੍ਹਾਂ ਵੱਲੋਂ ਕਈ ਤਰ੍ਹਾਂ ਦੇ ਹਾਦਸਿਆਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਉੱਥੇ ਹੀ ਇਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਬਿਨਾਂ ਗਲਤੀ ਤੋਂ ਹੀ ਜਾਨ ਚਲੀ ਜਾਂਦੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਇਥੇ ਧੀ ਦੀ ਮੌਤ ਦੇ ਤੁਰੰਤ ਬਾਅਦ ਹੀ ਪਰਿਵਾਰ ਦੇ ਚਾਰ ਜੀਆਂ ਦੀ ਇਸ ਤਰਾਂ ਮੌਤ ਹੋਈ ਹੈ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਹਰਿਆਣਾ ਦੇ ਜ਼ਿਲ੍ਹਾ ਪਾਣੀਪਤ ਵਿੱਚ ਹੋਣ ਦੀ ਖਬਰ ਸਾਹਮਣੇ ਆਈ ਹੈ। ਇੱਕ ਪਰਵਾਰ ਆਪਣੀ ਬੇਟੀ ਦੀ ਮੌਤ ਦੀ ਖਬਰ ਸੁਣ ਕੇ ਸ਼ੁੱਕਰਵਾਰ ਸਵੇਰ ਨੂੰ ਸਿਲਾਪੁਰ ਨੋਇਡਾ ਤੋਂ ਕੈਥਲ ਆਪਣੀ ਬੇਟੀ ਦੇ ਘਰ ਨੂੰ ਜਾ ਰਿਹਾ ਸੀ। ਜਿਸ ਸਮੇਂ ਇਸ ਪਰਿਵਾਰ ਦੀ ਗੱਡੀ ਪਾਣੀਪਤ ਵਿਚ ਪੁਲਿਸ ਲਾਈਨ ਦੇ ਨਜ਼ਦੀਕ ਪਹੁੰਚੀ ਤਾਂ ਉਸ ਸਮੇਂ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਵੱਲੋਂ ਇਸ ਗੱਡੀ ਨੂੰ ਟੱਕਰ ਮਾਰ ਦਿੱਤੀ ਗਈ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ ਗੱਡੀ ਵਿਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਸਵੇਰੇ 5 ਵਜੇ ਦੇ ਕਰੀਬ ਵਾਪਰਿਆ ਹੈ। ਉਥੇ ਹੀ ਇਸ ਹਾਦਸੇ ਵਿੱਚ ਗੱਡੀ ਵਿੱਚ ਸਵਾਰ ਦੋ ਔਰਤਾਂ ਅਤੇ ਇਕ ਬੱਚੀ ਤੇ ਗੱਡੀ ਚਲਾਉਣ ਵਾਲੇ ਡਰਾਈਵਰ ਦੀ ਜਾਨ ਬਚ ਗਈ ਹੈ।

ਤੇ ਕੁਝ ਮਾਮੂਲੀ ਸੱਟਾਂ ਲੱਗੀਆਂ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵਾਸਤੇ ਪਾਣੀਪਤ ਦੇ ਸਿਵਲ ਹਸਪਤਾਲ ਵਿਖੇ ਭੇਜਿਆ ਗਿਆ ਹੈ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉੱਥੇ ਹੀ ਟਰੱਕ ਦਾ ਡਰਾਈਵਰ ਟਰੱਕ ਨੂੰ ਉੱਥੇ ਹੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।