BREAKING NEWS
Search

ਨਵਜੋਤ ਸਿੱਧੂ ਦੀ ਧੀ ਰਾਬੀਆ ਸਿੱਧੂ ਨੇ ਹੁਣ ਕੀਤਾ ਇਹ ਕੰਮ – ਖੁਦ ਕੀਤਾ ਇਹ ਖੁਲਾਸਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਕਸਰ ਆਪਣੇ ਕਿਸੇ ਨਾ ਕਿਸੇ ਬਿਆਨ ਕਰਕੇ ਚਰਚਾ ਵਿਚ ਰਹਿੰਦੇ ਹਨ। ਪਰ ਇਸ ਵਾਰ ਨਵਜੋਤ ਸਿੰਘ ਸਿੱਧੂ ਨਹੀਂ ਉਨ੍ਹਾਂ ਦੀ ਧੀ ਰਾਬੀਆ ਨੇ ਕੁਝ ਅਜਿਹਾ ਕੀਤਾ ਹੈ ਜੋਕਿ ਹੁਣ ਹਰ ਪਾਸੇ ਚਰਚਾ ਦਾ ਵਿਸ਼ਾ ਬਣ ਗਿਆ ਹੈ। ਰਾਬੀਆ ਦੇ ਇਸ ਕੰਮ ਦੀ ਹੁਣ ਹਰ ਪਾਸੇ ਚਰਚਾ ਹੋਣੀ ਸ਼ੁਰੂ ਹੋ ਗਈ ਹੈ। ਰਾਬੀਆ ਵੈਸੇ ਵੀ ਹੁਣ ਕੁਝ ਸਮੇਂ ਤੋਂ ਕਾਫ਼ੀ ਸਰਗਰਮ ਹੈ ਅਤੇ ਹੁਣ ਉਸ ਵਲੋਂ ਜਿਸ ਕੰਮ ਨੂੰ ਕੀਤਾ ਗਿਆ ਹੈ ਉਸ ਨੂੰ ਲੈਕੇ ਵੀ ਚਰਚਾ ਹੋਣੀ ਸ਼ੁਰੂ ਹੋ ਗਈ ਹੈ।ਦਰਅਸਲ ਸਿੱਧੂ ਦੇ ਘਰ ਜੋ ਕਿਸਾਨੀ ਅੰਦੋਲਨ ਦੇ ਸਮਰਥਨ ਵਿਚ ਕਾਲਾ ਝੰਡਾ ਲਗਾਇਆ ਗਿਆ ਸੀ ਉਹ ਹੁਣ ਉਤਾਰ ਲਿਆ ਗਿਆ ਹੈ।

ਜਿਕਰਯੋਗ ਹੈ ਕਿ ਕਿਸਾਨੀ ਅੰਦੋਲਨ ਦੇ ਹੱਕ ਵਿਚ ਕਾਲਾ ਝੰਡਾ ਲਗਾ ਕੇ ਰੋਸ ਵਜੋਂ ਦਿਨ ਨੂੰ ਮਨਾਉਣ ਲਈ ਅਜਿਹਾ ਕੀਤਾ ਗਿਆ ਸੀ। ਪਰ ਹੁਣ ਇਹ ਕਾਲਾ ਝੰਡਾ ਸਿੱਧੂ ਦੀ ਬੇਟੀ ਰਾਬੀਆ ਨੇ ਆਪਣੇ ਘਰ ਦੀ ਛੱਤ ਤੋਂ ਉਤਾਰ ਲਿਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉੱਤੇ ਜਿੱਥੇ ਸੱਭ ਨੂੰ ਵਧਾਈ ਦਿੱਤੀ ਗਈ ਸੀ ਉੱਥੇ ਹੀ ਇਕ ਵੱਡਾ ਐਲਾਨ ਕੀਤਾ ਗਿਆ ਸੀ ਜੋਕਿ ਕਿਸਾਨਾਂ ਦੇ ਹੱਕ ਵਿੱਚ ਸੀ। ਇਹ ਐਲਾਨ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਸੀ। ਇਸ ਐਲਾਨ ਤੋਂ ਬਾਅਦ ਜਿੱਥੇ ਕਿਸਾਨਾਂ ਵਿਚ ਖੁਸ਼ੀ ਵੇਖਣ ਨੂੰ ਮਿਲੀ ਸੀ ਉੱਥੇ ਹੀ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਭਾਈਚਾਰੇ ਨੇ ਵੀ ਇਸ ਐਲਾਨ ਉਤੇ ਖੁਸ਼ੀ ਪ੍ਰਗਟਾਈ।

ਹੁਣ ਰਾਬੀਆ ਨੇ ਖੁਦ ਇਸ ਗੱਲ ਦਾ ਖੁਲਾਸਾ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਇਹ ਕਾਲਾ ਝੰਡਾ ਲਗਾਇਆ ਗਿਆ ਸੀ ਜਿਸਨੂੰ ਹੁਣ ਉਤਾਰ ਲਿਆ ਗਿਆ ਹੈ।ਦਸਣਾ ਬਣਦਾ ਹੈ ਕਿ 26 ਮਈ ਨੂੰ ਆਪਣੇ ਘਰ ਦੀ ਛੱਤ ਉੱਤੇ ਰਾਬੀਆ ਨੇ ਇਹ ਝੰਡਾ ਲਗਾਇਆ ਸੀ ਜਿਸ ਨੂੰ ਹੁਣ ਕਿਸਾਨਾਂ ਦੇ ਹੱਕ ਵਿੱਚ ਆਏ ਫ਼ੈਸਲੇ ਤੋਂ ਬਾਅਦ ਹਟਾ ਲਿਆ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਜਿਨ੍ਹਾਂ ਦੇ ਵਲੋਂ ਕਾਲਾ ਝੰਡਾ ਲਗਾ ਕੇ ਹਰ ਇਕ ਨੂੰ ਕਿਸਾਨੀ ਸਮਰਥਨ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਲਈ ਕਿਹਾ ਗਿਆ ਸੀ ਉਦੋਂ ਹੀ ਸਿੱਧੂ ਦੇ ਪਰਿਵਾਰ ਵਲੋਂ ਵੀ ਕਿਸਾਨਾਂ ਦੇ ਹੱਕ ਵਿਚ ਇਹ ਝੰਡਾ ਲਗਾਇਆ ਗਿਆ ਸੀ।

ਨਵਜੋਤ ਸਿੰਘ ਸਿੱਧੂ ਨੇ ਆਪਣੇ ਪਟਿਆਲਾ ਸਥਿਤ ਘਰ ਵਿਚ ਵੀ ਕਾਲਾ ਝੰਡਾ ਲਗਾ ਕੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਸੀ।ਰਾਬੀਆ ਪਿਛਲੇ ਕੁਝ ਸਮੇਂ ਤੋਂ ਸਿਆਸੀ ਤੌਰ ਉੱਤੇ ਸਰਗਰਮ ਦੇਖਣ ਨੂੰ ਮਿਲ ਰਹੀ ਹੈ। ਉਹ ਹੁਣ ਸਿਆਸੀ ਗਤੀਵਿਧੀਆਂ ਵਿਚ ਵੀ ਹਿੱਸਾ ਲੈ ਰਹੀ ਹੈ। ਅਕਸਰ ਰਾਬੀਆ ਆਪਣੇ ਪਿਤਾ ਦੇ ਜਿੱਥੇ ਹੱਕ ਵਿਚ ਬੋਲਦੀ ਅਤੇ ਉਨ੍ਹਾਂ ਦਾ ਸਮਰਥਨ ਕਰਦੀ ਹੋਈ ਨਜਰ ਆਉਂਦੀ ਹੈ ਉਥੇ ਹੀ ਹੁਣ ਉਸ ਵਲੋਂ ਕਈ ਵਿਕਾਸ ਕਾਰਜਾਂ ਵਿਚ ਵੀ ਵੱਧ ਚੜ ਕੇ ਹਿੱਸਾ ਲਿਆ ਜਾ ਰਿਹਾ ਹੈ ਜਿਸ ਦਾ ਲੋਕਾਂ ਵਲੋਂ ਵੀ ਸਹਿਯੋਗ ਕੀਤਾ ਜਾ ਰਿਹਾ ਹੈ।