BREAKING NEWS
Search

ਨਵਜੋਤ ਸਿੱਧੂ ਦੀ ਭੈਣ ਦੇ ਬਾਰੇ ਚ ਹੁਣ ਆਈ ਇਹ ਵੱਡੀ ਖਬਰ – ਮਹਿਲਾ ਕਮਿਸ਼ਨ ਨੇ ਲਿਆ ਇਹ ਵੱਡਾ ਐਕਸ਼ਨ

ਆਈ ਤਾਜਾ ਵੱਡੀ ਖਬਰ 

ਕਾਂਗਰਸ ਪਾਰਟੀ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਫੀ ਕਾਟੋ ਕਲੇਸ਼ ਹੁੰਦਾ ਰਿਹਾ ਅਤੇ ਕਾਂਗਰਸ ਪਾਰਟੀ ਹਮੇਸ਼ਾ ਵਿਵਾਦਾਂ ਵਿੱਚ ਫਸੀ ਰਹੀ ਜਿਸ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਸਨ। ਬਹੁਤ ਸਾਰੇ ਵਿਧਾਇਕਾਂ ਵੱਲੋਂ ਜਿੱਥੇ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕੀਤਾ ਜਾਂਦਾ ਰਿਹਾ ਜਿਸ ਦੇ ਚੱਲਦੇ ਹੋਏ ਉਨ੍ਹਾਂ ਨੂੰ ਪਾਰਟੀ ਤੋਂ ਵੱਖ ਹੋਣਾ ਪਿਆ। ਉਸ ਪਿੱਛੋਂ ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁਖ ਮੰਤਰੀ ਨਿਯੁਕਤ ਕੀਤਾ ਗਿਆ ਅਤੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਨਵਜੋਤ ਸਿੱਧੂ ਵੱਲੋਂ ਜਿੱਥੇ ਬਹੁਤ ਸਾਰੇ ਮਾਮਲਿਆਂ ਨੂੰ ਲੈ ਕੇ ਆਪਣੀ ਸਰਕਾਰ ਨੂੰ ਵੀ ਹਮੇਸ਼ਾ ਘੇਰਿਆ ਜਾਂਦਾ ਰਿਹਾ।

ਉੱਥੇ ਹੀ ਉਹ ਚੋਣਾਂ ਤੋਂ ਪਹਿਲਾਂ ਆਪਣੇ ਕੁੱਝ ਪ੍ਰਵਾਰਕ ਮਾਮਲਿਆਂ ਨੂੰ ਲੈ ਕੇ ਵਿਵਾਦਾਂ ਵਿੱਚ ਫਸੇ ਹੋਏ ਸਨ। ਇਸ ਸਭ ਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਅੰਮ੍ਰਿਤਸਰ ਤੋਂ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਚੋਣ ਲੜੀ ਗਈ ਹੈ। ਹੁਣ ਨਵਜੋਤ ਸਿੱਧੂ ਦੀ ਭੈਣ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਮਹਿਲਾ ਕਮਿਸ਼ਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪਹਿਲਾਂ ਵਿਦੇਸ਼ ਤੋਂ ਆਈ ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਖ਼ਿਲਾਫ਼ ਕਈ ਗੰਭੀਰ ਦੋਸ਼ ਲਗਾਏ ਗਏ ਸਨ। ਉਥੇ ਹੀ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਮੰਗ ਵੀ ਕੀਤੀ ਗਈ ਸੀ।

ਜਿੱਥੇ ਉਨ੍ਹਾਂ ਨੇ ਆਖਿਆ ਸੀ ਕਿ ਨਵਜੋਤ ਸਿੱਧੂ ਵੱਲੋਂ ਉਸ ਦੇ ਮਾਂ-ਬਾਪ ਨੂੰ ਘਰੋਂ ਬਾਹਰ ਕੱਢ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀ ਜ਼ਮੀਨ ਜਾਇਦਾਦ ਹੜੱਪ ਲਈ ਗਈ ਸੀ। ਇਸ ਮਾਮਲੇ ਨੂੰ ਲੈ ਕੇ ਜਿੱਥੇ ਨਵਜੋਤ ਸਿੱਧੂ ਅਤੇ ਉਸ ਦੀ ਪਤਨੀ ਵੱਲੋਂ ਸੁਮਨ ਤੂਰ ਨੂੰ ਆਪਣੀ ਭੈਣ ਮੰਨਣ ਤੋਂ ਇਨਕਾਰ ਕੀਤਾ ਗਿਆ ਸੀ। ਸੁਮਨ ਤੂਰ ਵੱਲੋਂ ਇਸ ਸੰਬੰਧ ਵਿੱਚ ਮਹਿਲਾ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਗਈ ਸੀ।

ਜਿਸ ਤੋਂ ਬਾਅਦ ਹੁਣ ਮਹਿਲਾ ਕਮਿਸ਼ਨ ਵੱਲੋਂ 15 ਦਿਨਾਂ ਦੇ ਅੰਦਰ-ਅੰਦਰ ਇਸ ਮਾਮਲੇ ਦੀ ਜਾਂਚ ਕਰਨ ਵਾਸਤੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਡੀਸੀਪੀ ਲੁਧਿਆਣਾ ਨੂੰ ਇਸ ਮਾਮਲੇ ਸੰਬੰਧੀ ਮਹਿਲਾ ਕਮਿਸ਼ਨ ਵੱਲੋਂ ਜਾਰੀ ਕੀਤੇ ਆਦੇਸ਼ ਦੇ ਅਨੁਸਾਰ ਇਸ ਮਾਮਲੇ ਦੀ 15 ਦਿਨਾਂ ਦੇ ਅੰਦਰ ਜਾਂਚ ਕਰਕੇ ਰਿਪੋਰਟ ਦੇਣ ਵਾਸਤੇ ਆਦੇਸ਼ ਦਿੱਤਾ ਗਿਆ ਹੈ।