BREAKING NEWS
Search

ਨਵਜੋਤ ਸਿੱਧੂ ਨੇ 24 ਘੰਟਿਆਂ ਦੀ ਯਾਦ ਕਰਾਉਂਦਿਆਂ ਹੋਇਆ ਦਿੱਤਾ ਇਹ ਵੱਡਾ ਬਿਆਨ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਲਗਾਤਾਰ ਕੀਤੇ ਜਾ ਰਹੇ ਹਨ। ਅੱਜ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਾਬਕਾ ਵਿਧਾਇਕਾਂ ਨੂੰ ਇੱਕ ਇੱਕ ਪੈਨਸ਼ਨ ਦਿੱਤੇ ਜਾਣ ਦਾ ਐਲਾਨ ਕਰ ਦਿਤਾ ਗਿਆ ਹੈ। ਜਿੱਥੇ ਐਲਾਨ ਕਰਦੇ ਹੋਏ ਉਨ੍ਹਾਂ ਆਖਿਆ ਹੈ ਕਿ ਚਾਹੇ ਵਿਧਾਇਕਾਂ ਵੱਲੋਂ ਇਕ ਵਾਰ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਗਈ ਹੋਵੇ ਤੇ ਚਾਹੇ ਉਨ੍ਹਾਂ ਸੱਤ ਵਾਰ ਜਿੱਤ ਹਾਸਲ ਕੀਤੀ ਗਈ ਹੋਵੇ, ਪਰ ਉਨ੍ਹਾਂ ਨੂੰ ਇਕ ਹੀ ਪੈਨਸ਼ਨ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਪੈਨਸ਼ਨਾ ਵਿੱਚ ਵੀ ਕਟੌਤੀ ਕੀਤੀ ਜਾਵੇਗੀ।

ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ ਐਲਾਨ ਦੇ ਨਾਲ ਜਿੱਥੇ ਲੋਕਾਂ ਵਿੱਚ ਵੱਡੀ ਖ਼ੁਸ਼ੀ ਦੇਖੀ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੀਆਂ ਵਿਰੋਧੀ ਪਾਰਟੀਆਂ ਵੱਲੋਂ ਵੀ ਲਗਾਤਾਰ ਆਮ ਆਦਮੀ ਪਾਰਟੀ ਉਪਰ ਕਈ ਤਰ੍ਹਾਂ ਦੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਹੁਣ ਨਵਜੋਤ ਸਿੱਧੂ ਵੱਲੋਂ 24 ਘੰਟਿਆਂ ਦੀ ਯਾਦ ਕਰਵਾਉਂਦਿਆਂ ਹੋਇਆ ਇਹ ਵੱਡਾ ਬਿਆਨ ਦਿੱਤਾ ਗਿਆ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਇਸ ਬਾਰ ਹੋਈਆਂ ਚੋਣਾਂ ਵਿੱਚ ਜਿੱਥੇ ਅੰਮ੍ਰਿਤਸਰ ਤੋਂ ਨਵਜੋਤ ਸਿੰਘ ਸਿੱਧੂ ਵੋਟਾਂ ਦੀ ਭਾਰੀ ਗਿਣਤੀ ਦੇ ਫ਼ਰਕ ਨਾਲ ਹਾਰ ਗਏ ਹਨ। ਜਿੱਥੇ ਉਨ੍ਹਾਂ ਨੂੰ ਹਰਾ ਕੇ ਆਮ ਆਦਮੀ ਪਾਰਟੀ ਦੀ ਡਾਕਟਰ ਨਵਜੋਤ ਕੌਰ ਵੱਡੇ ਫਰਕ ਨਾਲ ਜਿੱਤ ਹਾਸਲ ਕਰ ਗਏ ਸਨ।

ਉਥੇ ਹੀ ਹੁਣ ਨਵਜੋਤ ਸਿੱਧੂ ਵੱਲੋਂ ਕੇਜਰੀਵਾਲ ਦੀ ਇਕ ਵੀਡੀਓ ਦੀ ਗੱਲ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ ਵੱਲੋਂ ਚੋਣਾਂ ਤੋਂ ਪਹਿਲਾਂ ਆਖਿਆ ਗਿਆ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਤੇ 24 ਘੰਟੇ ਦੇ ਅੰਦਰ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਆਖਿਆ ਹੈ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ, ਅਤੇ ਉਨ੍ਹਾਂ ਨੂੰ ਹੁਣ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਤੋਂ ਕੌਣ ਰੋਕ ਰਿਹਾ ਹੈ।

ਉਨ੍ਹਾਂ ਨੇ ਆਮ ਆਦਮੀ ਪਾਰਟੀ ਉਪਰ ਸ਼ਬਦੀ ਹਮਲਾ ਕਰਦੇ ਹੋਏ ਆਖਿਆ ਗਿਆ ਹੈ ਕਿ ਅਜੇ ਤੱਕ ਆਮ ਆਦਮੀ ਪਾਰਟੀ ਵੱਲੋਂ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ ਗਈ ਹੈ, ਜਿੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਖਿਆ ਗਿਆ ਸੀ ਕਿ ਚੌਵੀ ਘੰਟਿਆਂ ਦੇ ਅੰਦਰ ਉਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ ਉੱਥੇ ਹੀ ਉਨ੍ਹਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਹਰ ਸਾਲ 50 ਹਜ਼ਾਰ ਕਰੋੜ ਰੁਪਏ ਦੀ ਮੰਗ ਨੂੰ ਲੈ ਕੇ ਵੀ ਸ਼ਬਦੀ ਹਮਲਾ ਕੀਤਾ ਗਿਆ ਹੈ।