BREAKING NEWS
Search

ਨਿਸ਼ਾਨ ਸਾਹਿਬ ਦੀ ਸੇਵਾ ਕਰਦਿਆਂ ਵਾਪਰਿਆ ਭਿਆਨਕ ਹਾਦਸਾ ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਆਏ ਦਿਨ ਹੀ ਵਾਪਰਨ ਵਾਲੇ ਵੱਖ ਵੱਖ ਹਾਦਸਿਆਂ ਵਿਚ ਜਿਥੇ ਵਾਧਾ ਦੇਖਿਆ ਜਾਂਦਾ ਹੈ ਉਥੇ ਹੀ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਇਸ ਦੁਨੀਆਂ ਵਿਚ ਜਿਥੇ ਕਰੋਨਾ ਦੇ ਕਹਿਰ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਹੈ ਉਥੇ ਹੀ ਇਸ ਤੋਂ ਇਲਾਵਾ ਵੀ ਕਈ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੀ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਜਾਂਦੀ। ਗੁਰੂ ਘਰ ਵਿੱਚ ਜਿੱਥੇ ਲੋਕਾਂ ਦੀ ਸੁੱਖ ਸ਼ਾਂਤੀ ਵਾਸਤੇ ਅਰਦਾਸ ਕੀਤੀ ਜਾਂਦੀ ਹੈ। ਉਥੇ ਹੀ ਗੁਰੂ ਮਹਾਰਾਜ ਦੀ ਹਜ਼ੂਰੀ ਵਿਚ ਵੀ ਕਈ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਥੇ ਗੁਰੂ ਘਰ ਵਿੱਚ ਸ਼ਰਧਾ ਰੱਖਣ ਵਾਲੇ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ।

ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨਾਲ ਜਿਥੇ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਨਿਸ਼ਾਨ ਸਾਹਿਬ ਦੀ ਸੇਵਾ ਕਰਦਿਆਂ ਹੋਇਆ ਇਥੇ ਭਿਆਨਕ ਹਾਦਸਾ ਵਾਪਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲਹਿਰਾਗਾਗਾ ਅਧੀਨ ਆਉਂਦੇ ਪਿੰਡ ਕਾਲਬੰਜਾਰਾ ਦੇ ਗੁਰਦੁਆਰਾ ਸਾਹਿਬ ਤੋਂ ਸਾਹਮਣੇ ਆਈ ਹੈ। ਜਿੱਥੇ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਪਿੰਡ ਦੇ ਵਿੱਚ ਪਿੰਡ ਵਾਸੀਆਂ ਦੀ ਸੁੱਖ-ਸ਼ਾਂਤੀ ਲਈ ਹਰ ਛਿਮਾਹੀ ਪ੍ਰਕਾਸ਼ ਕਰਵਾਏ ਜਾਣ ਦੇ ਮੌਕੇ ਤੇ ਨਿਸ਼ਾਨ ਸਾਹਿਬ ਚੜ੍ਹਾਉਣ ਲੱਗਿਆਂ ਇਕ ਰਿਟਾਇਰਡ ਸੂਬੇਦਾਰ ਹਰਪਾਲ ਸਿੰਘ ਪਾਠੀ ਦੀ ਤਾਰ ਟੁੱਟਣ ਕਾਰਨ ਹੇਠਾਂ ਡਿੱਗ ਜਾਣ ਤੇ ਮੌਤ ਹੋ ਗਈ ਹੈ।

ਇਹ ਸਭ ਉਸ ਸਮੇਂ ਵਾਪਰਿਆ ਜਦੋਂ ਪਾਠੀ ਵੱਲੋਂ ਚੋਲਾ ਚੜ੍ਹਾਉਣ ਦਾ ਕੰਮ ਕੀਤਾ ਜਾ ਰਿਹਾ ਸੀ ਤਾਂ ਅਚਾਨਕ ਹੀ ਤਾਰ ਟੁੱਟ ਗਈ। ਜਿੱਥੇ ਪਾਰਟੀ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਤੁਰੰਤ ਹੀ ਪਿੰਡ ਵਾਸੀਆਂ ਵੱਲੋਂ ਉਸਨੂੰ ਲਹਿਰਾਗਾਗਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ। ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿੱਚ ਉਸ ਪਾਠੀ ਦੀ ਮੌਤ ਹੋ ਗਈ।

ਪਾਠੀ ਦੀ ਇਸ ਤਰ੍ਹਾਂ ਹੋਈ ਮੌਤ ਦੇ ਕਾਰਨ ਜਿੱਥੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਹਸਪਤਾਲ ਵਿਚ ਮ੍ਰਿਤਕ ਪਾਠੀ ਦਾ ਪੋਸਟਮਾਰਟਮ ਕਰਵਾਇਆ ਗਿਆ ਅਤੇ ਉਸ ਤੋਂ ਬਾਅਦ ਪਿੰਡ ਵਾਸੀਆਂ ਦੇ ਹਵਾਲੇ ਲਾਸ਼ ਨੂੰ ਕਰ ਦਿੱਤਾ ਗਿਆ। ਇਸ ਘਟਨਾ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।