BREAKING NEWS
Search

ਨੌਜਵਾਨ ਨੂੰ ਸਿਰ ਚ ਗੋਲੀ ਮਾਰ ਦਿੱਤੀ ਦਰਦਨਾਕ ਮੌਤ, CM ਮਾਨ ਦੇ ਸ਼ਹਿਰ ਚ ਵਾਪਰੀ ਵੱਡੀ ਵਾਰਦਾਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਜੋ ਕੁਝ ਘਟਨਾਵਾਂ ਆਪਣੇ ਆਪ ਵਾਪਰ ਜਾਂਦੀਆਂ ਹਨ ਅਤੇ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਕਈ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ। ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਥੇ ਹੀ ਇਸ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਜਿਥੇ ਲੋਕਾਂ ਵਿਚ ਡਰ ਪੈਦਾ ਕਰ ਰਹੀਆਂ ਹਨ ਉਥੇ ਹੀ ਅਜਿਹੀਆਂ ਘਟਨਾਵਾਂ ਦਾ ਪੰਜਾਬ ਦੇ ਹਲਾਤਾਂ ਉੱਪਰ ਵੀ ਗਹਿਰਾ ਅਸਰ ਹੋ ਰਿਹਾ ਹੈ।

ਹੁਣ ਪੰਜਾਬ ਵਿਚ ਇਥੇ ਨੌਜਵਾਨ ਦੇ ਸਿਰ ਵਿਚ ਗੋਲੀ ਮਾਰ ਕੇ ਦਰਦਨਾਕ ਮੌਤ ਦਿੱਤੀ ਗਈ ਹੈ ਜਿੱਥੇ ਮੁੱਖ ਮੰਤਰੀ ਦੇ ਸ਼ਹਿਰ ਵਿੱਚ ਇਹ ਘਟਨਾ ਵਾਪਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸੰਗਰੂਰ ਤੋਂ ਸਾਹਮਣੇ ਆਇਆ ਹੈ ਜੋ ਕਿ ਮੁੱਖ ਮੰਤਰੀ ਦਾ ਸ਼ਹਿਰ ਹੈ। ਜਿੱਥੇ 11 ਮਈ ਦੀ ਰਾਤ ਨੂੰ ਉਸ ਸਮੇਂ ਸੰਗਰੂਰ ਦੇ ਘੁਮਿਆਰ ਬਸਤੀ ਇਲਾਕੇ ਵਿੱਚ ਹਾਹਾਕਾਰ ਮਚ ਗਈ ਜਦੋਂ 22 ਸਾਲਾ ਨੌਜਵਾਨ ਕਮਲਦੀਪ ਸਿੰਘ ਨੂੰ ਕੁੱਝ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਜਿਸ ਸਮੇਂ ਇਹ ਘਟਨਾ ਵਾਪਰੀ ਹੈ ਉਸ ਸਮੇਂ ਇਹ ਨੌਜਵਾਨ ਆਪਣੇ ਘਰ ਦੇ ਬਾਹਰ ਟਹਿਲ ਰਿਹਾ ਸੀ। ਦੱਸਿਆ ਗਿਆ ਹੈ ਕਿ ਹਮਲਾਵਰਾਂ ਵੱਲੋਂ ਜਿੱਥੇ ਫੋਨ ਕਰਕੇ ਉਸਨੂੰ ਘਰ ਦੀ ਛੱਤ ਤੇ ਬੁਲਾਇਆ ਗਿਆ ਸੀ, ਉੱਥੇ ਹੀ ਪਹਿਲਾਂ ਤੋਂ ਬਣਾਈ ਗਈ ਯੋਜਨਾ ਦੇ ਤਹਿਤ ਹਮਲਾਵਰਾਂ ਵੱਲੋਂ ਉਸ ਦੇ ਸਿਰ ਉਪਰ ਗੁਆਂਢ ਦੀ ਇਕ ਛੱਤ ਹੀ ਗੋਲੀ ਮਾਰ ਦਿੱਤੀ ਗਈ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਜਿੱਥੇ ਚਾਰ ਹਮਲਾਵਰ ਘਟਨਾ ਸਥਾਨ ਤੋਂ ਫਰਾਰ ਹੋ ਗਏ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।

ਜਿੱਥੇ 3 ਹਮਲਾਵਰ ਘਟਨਾ ਸਥਾਨ ਤੋਂ ਹਥਿਆਰਾਂ ਸਮੇਤ ਫਰਾਰ ਹੋ ਗਏ ਹਨ ਉਥੇ ਪੁਲਿਸ ਵੱਲੋਂ ਇੱਕ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ। ਜਿਸ ਤੋਂ ਇਸ ਸਾਰੀ ਘਟਨਾ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਪੁਲਸ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਜਲਦੀ ਹੀ ਬਾਕੀ ਦੋਸ਼ੀਆਂ ਨੂੰ ਵੀ ਕਾਬੂ ਕੀਤਾ ਜਾਵੇਗਾ। ਹਮਲਾਵਰਾਂ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਰਾਤ 2 ਵਜੇ ਇਸ ਘਟਨਾ ਦੀ ਸੂਚਨਾ ਦਿੱਤੀ ਗਈ ਸੀ ਕਿ ਤੁਹਾਡੇ ਮੁੰਡੇ ਦੀ ਮੌਤ ਹੋ ਗਈ ਹੈ।