BREAKING NEWS
Search

ਪਾਕਿਸਤਾਨ ਚ ਰਾਤੋ ਰਾਤ ਹੋ ਗਿਆ ਇਹ ਕੰਮ ਸਿਖਾਂ ਚ ਭਾਰੀ ਰੋਸ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੇਸ਼ ਦੀ ਆਜ਼ਾਦੀ ਵਿੱਚ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਅਹਿਮ ਯੋਗਦਾਨ ਪਾਇਆ ਗਿਆ ਹੈ। ਜਿਨ੍ਹਾਂ ਦੀ ਮਿਹਨਤ ਕੁਰਬਾਨੀ ਸਦਕਾ ਹੀ ਲੋਕਾਂ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਛੁਟਕਾਰਾ ਮਿਲਿਆ ਅਤੇ ਆਜ਼ਾਦ ਫਿਜ਼ਾ ਵਿੱਚ ਸਾਹ ਲੈਣ ਦਾ ਮੌਕਾ ਮਿਲਿਆ। ਜਿੱਥੇ ਬ੍ਰਿਟਿਸ਼ ਹਕੂਮਤ ਦੇ ਦੌਰ ਵਿਚ ਪੰਜਾਬ ਦੀਆਂ ਅਜਿਹੀਆਂ ਹਸਤੀਆਂ ਨੇ ਅੱਗੇ ਆ ਕੇ ਉਨ੍ਹਾਂ ਨਾਲ ਲੋਹਾ ਲਿਆ ਅਤੇ ਉਨ੍ਹਾਂ ਨੂੰ ਪੰਜਾਬ ਵਿੱਚੋਂ ਜਾਣ ਲਈ ਮਜ਼ਬੂਰ ਕਰ ਦਿਤਾ ਅਤੇ ਹੌਲੀ-ਹੌਲੀ ਉਨ੍ਹਾਂ ਨੂੰ ਦੇਸ਼ ਤੋਂ ਬਾਹਰ ਕਰ ਦਿੱਤਾ ਗਿਆ ਅਤੇ ਦੇਸ਼ ਨੂੰ ਆਜ਼ਾਦ ਕਰਵਾਇਆ ਗਿਆ। ਉਨ੍ਹਾਂ ਸਿੱਖ ਯੋਧਿਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੀ ਯਾਦ ਨੂੰ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਹਨਾਂ ਪ੍ਰਤੀ ਸ਼ਰਧਾ ਸਤਿਕਾਰ ਕਾਇਮ ਰੱਖਣ ਲਈ ਉਹਨਾਂ ਦੀਆਂ ਯਾਦਗਾਰਾਂ ਸਥਾਪਤ ਕੀਤੀਆਂ ਗਈਆਂ ਹਨ।

ਪਰ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿਨ੍ਹਾਂ ਨਾਲ ਛੇੜਛਾੜ ਕਰਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾਂਦੀ ਹੈ। ਹੁਣ ਪਾਕਿਸਤਾਨ ਵਿੱਚ ਰਾਤੋ-ਰਾਤ ਇਹ ਕੰਮ ਹੋ ਗਿਆ ਹੈ ਜਿਸ ਕਾਰਨ ਸਿੱਖ ਭਾਈਚਾਰੇ ਵਿਚ ਰੋਸ ਹੈ,ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਵਿਚ ਜਿਥੇ ਬਹੁਤ ਸਾਰੀਆਂ ਸਿੱਖ ਸਖਸ਼ੀਅਤਾਂ ਨੂੰ ਯਾਦ ਕੀਤਾ ਜਾਂਦਾ ਹੈ ਉੱਥੇ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਰਨੈਲ ਹਰੀ ਸਿੰਘ ਨਲੂਆ ਦੇ ਬੁੱਤ ਨੂੰ ਰਾਤੋ-ਰਾਤ ਢਾਹ ਦਿੱਤਾ ਗਿਆ ਹੈ ਜੋ ਕਿ ਖੈਬਰ ਪਖਤੂਨਖਵਾ ਦੇ ਹਰੀਪੁਰ ਵਿਚ ਸਥਾਨਕ ਪ੍ਰਸ਼ਾਸਨ ਨੇ ਸਦੀਕੀ ਏ ਅਕਬਰ ਚੌਂਕ ਵਿੱਚ ਹਟਾਇਆ ਹੈ। ਇਸ ਦੀ ਜਾਣਕਾਰੀ ਮਿਲਦੇ ਹੀ ਸਿੱਖ ਭਾਈਚਾਰੇ ਵਿੱਚ ਰੋਸ ਵੇਖਿਆਂ ਜਾ ਰਿਹਾ ਹੈ।

ਮਹਾਨ ਜੋਧੇ ਹਰੀ ਸਿੰਘ ਨਲੂਆ ਦੇ ਅੱਠ ਫੁੱਟ ਉੱਚੇ ਧਾਂਤ ਦੇ ਢਾਂਚੇ ਨੂੰ ਚੌਕ ਵਿਚ 2017 ਵਿਚ ਸਥਾਪਤ ਕੀਤਾ ਗਿਆ ਸੀ। ਫੇਸਬੁੱਕ ਨੂੰ ਸਥਾਪਤ ਕਰਨ ਲਈ ਪ੍ਰਸ਼ਾਸਨ ਵੱਲੋਂ ਲੰਮੇ ਚੌੜੇ ਵਾਅਦੇ ਕੀਤੇ ਗਏ ਸਨ ਅਤੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਵਾਸਤੇ ਵੀ ਭਰੋਸਾ ਦਿਵਾਇਆ ਗਿਆ ਸੀ। ਹੁਣ ਸਾਰੇ ਇਹ ਵਾਅਦੇ ਖੋਖਲੇ ਸਾਬਤ ਹੋਏ ਹਨ ਅਤੇ ਉਨ੍ਹਾਂ ਵੱਲੋਂ ਅਜਿਹਾ ਕਰਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਪਹੁੰਚਾਈ ਗਈ ਹੈ।

ਅਧਿਕਾਰੀਆਂ ਵੱਲੋਂ ਜਿੱਥੇ ਇਤਿਹਾਸ ਨੂੰ ਬਦਲਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜੋ ਕਿ ਕਦੇ ਭੀ ਨਹੀਂ ਬਦਲਿਆ ਜਾ ਸਕਦਾ। ਜਿੱਥੇ ਮਹਾਰਾਜਾ ਰਣਜੀਤ ਸਿੰਘ ਦੇ ਸਾਮਰਾਜ ਵਿੱਚ ਹਰੀ ਸਿੰਘ ਨਲੂਆ ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਨ੍ਹਾਂ ਵੱਲੋਂ ਬਹੁਤ ਸਾਰੀਆਂ ਲੜਾਈਆਂ ਵਿਚ ਅਹਿਮ ਭੂਮਿਕਾ ਨਿਭਾਈ ਗਈ ਸੀ।