BREAKING NEWS
Search

ਪਿੰਡ ਚ ਵਾਪਰਿਆ ਖੌਫਨਾਕ ਕਾਂਡ: ਘਰ ਦੇ ਅੰਦਰ ਦਿੱਤੀ ਗਈ ਔਰਤ ਨੂੰ ਏਦਾਂ ਮੌਤ , ਪੁਲਸ ਕਰ ਰਹੀ ਭਾਲ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿਚ ਵਾਪਰ ਰਹੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਥੇ ਕੁਝ ਲੋਕਾਂ ਵੱਲੋਂ ਲੁੱਟ-ਖੋਹ ਦੀ ਮਨਸ਼ਾ ਨਾਲ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਉੱਥੇ ਹੀ ਕੁੱਝ ਲੋਕਾਂ ਵੱਲੋਂ ਆਪਸੀ ਦੁਸ਼ਮਣੀ ਦੇ ਚਲਦੇ ਹੋਏ ਵੀ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ,ਜਿਸ ਨਾਲ ਲੋਕਾਂ ਦੇ ਰੋਂਗਟੇ ਖੜੇ ਹੋ ਜਾਂਦੇ ਹਨ। ਕਈ ਜਗ੍ਹਾ ਤੇ ਵਾਪਰਨ ਵਾਲੇ ਅਜਿਹੇ ਦਿਲ ਨੂੰ ਦਹਿਲਾ ਦੇਣ ਵਾਲੇ ਹਾਦਸੇ ਲੋਕਾਂ ਅੰਦਰ ਵੀ ਡਰ ਪੈਦਾ ਕਰ ਦਿੰਦੇ ਹਨ। ਪੁਲਸ ਪ੍ਰਸ਼ਾਸਨ ਵੱਲੋਂ ਜਿੱਥੇ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਚੌਕਸੀ ਵਰਤੀ ਜਾਂਦੀ ਹੈ ਅਤੇ ਅਜਿਹੇ ਅਨਸਰਾਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਂਦਾ ਹੈ ਜਿਨ੍ਹਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ।

ਹੁਣ ਪਿੰਡ ਵਿੱਚ ਇੱਥੇ ਇਹ ਖੌਫਨਾਕ ਕਾਂਡ ਵਾਪਰਿਆ ਹੈ ਜਿੱਥੇ ਘਰ ਦੇ ਅੰਦਰ ਔਰਤ ਦੀ ਹੋਈ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸ਼ਹੀਦ ਭਗਤ ਸਿੰਘ ਨਗਰ ਦੇ ਬੰਗਾ ਸ਼ਹਿਰ ਦੇ ਅਧੀਨ ਆਉਣ ਵਾਲੇ ਪਿੰਡ ਭੌਰਾ ਤੋਂ ਸਾਹਮਣੇ ਆਇਆ ਹੈ, ਜਿੱਥੇ ਘਰ ਵਿਚ ਇਕ 65 ਸਾਲਾ ਬਜ਼ੁਰਗ ਔਰਤ ਹਰਬੰਸ ਕੌਰ ਦਾ ਕਿਸੇ ਵੱਲੋਂ ਸਵੇਰ ਦੇ ਸਮੇਂ ਕਤਲ ਕਰ ਦਿੱਤਾ ਗਿਆ ਹੈ।

ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਪਿੰਡ ਦਾ ਹੀ ਇੱਕ ਰਹਿਣ ਵਾਲਾ ਵਿਅਕਤੀ ਦੇ ਘਰ ਗਿਆ ਅਤੇ ਉਸ ਬਜ਼ੁਰਗ ਔਰਤ ਦੀ ਲਾਸ਼ ਨੂੰ ਖੂਨ ਨਾਲ ਲਥਪਥ ਅਤੇ ਜਾਣਕਾਰੀ ਤੁਰੰਤ ਗੁਆਂਢ ਦੇ ਲੋਕਾਂ ਨੂੰ ਦਿੱਤੀ ਗਈ ਅਤੇ ਵਿਦੇਸ਼ ਵਿੱਚ ਰਹਿੰਦੀ ਉਸ ਦੀ ਬੇਟੀ ਨੂੰ ਵੀ ਫੋਨ ਤੇ ਇਸ ਸਾਰੀ ਘਟਨਾ ਬਾਰੇ ਦੱਸਿਆ ਗਿਆ।

ਦੱਸਿਆ ਗਿਆ ਹੈ ਕਿ ਇਹ ਬਜ਼ੁਰਗ ਔਰਤ ਆਪਣੇ ਬੇਟੇ ਦੇ ਨਾਲ ਹੀ ਘਰ ਵਿੱਚ ਰਹਿੰਦੀ ਸੀ। ਜਿਸ ਦਾ ਬੇਟਾ ਆਪਣੇ ਖੇਤਾਂ ਵਿਚ ਕੰਮ ਕਰਨ ਲਈ ਸਵੇਰੇ 6 ਵਜੇ ਗਿਆ ਹੋਇਆ ਸੀ ਉਸ ਤੋਂ ਬਾਅਦ ਹੀ ਕਿਸੇ ਵੱਲੋਂ ਕਤਲ ਕੀਤੇ ਜਾਣ ਦਾ ਸ਼ੱਕ ਜ਼ਾਹਿਰ ਕੀਤਾ ਹੈ। ਦੱਸਿਆ ਗਿਆ ਹੈ ਕਿ ਔਰਤ ਦੇp ਸਿਰ ਉਪਰ ਕਿਸੇ ਹਥਿਆਰ ਨਾਲ ਵਾਰ ਕੀਤਾ ਗਿਆ ਹੈ ਜਿਸ ਕਾਰਨ ਇਸ ਔਰਤ ਦੀ ਮੌਤ ਹੋਈ ਹੈ। ਇਸ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ। ਘਟਨਾ ਸਥਾਨ ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।