ਆਈ ਤਾਜ਼ਾ ਵੱਡੀ ਖਬਰ 

ਮਨੁੱਖ ਦੀ ਜ਼ਿੰਦਗੀ ਦੇ ਵਿੱਚ ਅਕਸਰ ਹੀ ਕੁਝ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਜਿਸ ਬਾਰੇ ਮਨੁੱਖ ਨੇ ਕਦੇ ਸੋਚਿਆ ਵੀ ਨਹੀਂ ਹੁੰਦਾ , ਕੁਝ ਘਟਨਾਵਾਂ ਤੇ ਕੁਝ ਹਾਦਸੇ ਅਜਿਹੇ ਵਾਪਰਦੇ ਹਨ ਜੋ ਦਿਲ ਨੂੰ ਝਿੰਜੋੜ ਕੇ ਰੱਖ ਦਿੰਦੇ ਹਨ ਤੇ ਅਜਿਹਾ ਹੀ ਇਕ ਦਿਲ ਝੰਜੋੜਨ ਵਾਲਾ ਮਾਮਲਾ ਬੰਗਾ ਤੋਂ ਸਾਹਮਣੇ ਆਇਆ । ਬੰਗਾ ਦੇ ਪਿੰਡ ਨਾਗਰਾ ਦੇ ਇੱਕ ਇਕ ਛੱਪੜ ਵਿਚ ਨਾਬਾਲਗ ਲੜਕੀ ਦੀ ਲਾਸ਼ ਬਰਾਮਦ ਹੋਈ । ਜਿਸ ਦੇ ਚਲਦੇ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਵਿਚ ਸੋਗ ਦੀ ਲਹਿਰ ਹੈ ਅਤੇ ਆਲੇ ਦੁਆਲੇ ਦੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਸਤਾਰਾਂ ਸਾਲਾ ਲੜਕੀ ਸਤਾਰਾਂ ਮਾਰਚ ਨੂੰ ਆਪਣੇ ਘਰੋਂ ਗਈ ਸੀ ।

ਜਿਸ ਤੋਂ ਬਾਅਦ ਉਹ ਵਾਪਸ ਨਹੀਂ ਪਰਤੀ। ਜਿਸ ਦੇ ਚੱਲਦੇ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਇਸ ਦੀ ਜਾਣਕਾਰੀ ਪੁਲੀਸ ਨੂੰ ਵੀ ਦਿੱਤੀ ਗਈ ਸੀ ਤੇ ਪੁਲੀਸ ਵੱਲੋਂ ਐਫਆਈਆਰ ਦਰਜ ਕਰ ਕੇ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਸੀ । ਪੁਲੀਸ ਦੇ ਵੱਲੋਂ ਜਦੋਂ ਕਾਰਵਾਈ ਕੀਤੀ ਗਈ ਤਾਂ ਪੂਰੇ ਸੱਤ ਦਿਨਾਂ ਬਾਅਦ ਪੁਲੀਸ ਨੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਫੋਨ ਕੀਤਾ ਅਤੇ ਦੱਸਿਆ ਕਿ ਇੱਕ ਲੜਕੀ ਦੀ ਛੱਪੜ ਦੇ ਵਿੱਚੋਂ ਲਾਸ਼ ਬਰਾਮਦ ਹੋਈ ਹੈ ਇਸ ਲਈ ਤੁਸੀਂ ਘਟਨਾ ਵਾਲੇ ਸਥਾਨ ਤੇ ਪਹੁੰਚ ਕੇ ਲੜਕੀ ਦੀ ਸ਼ਨਾਖ਼ਤ ਕਰ ਲਵੋ।

ਜਦੋਂ ਮੌਕੇ ਤੇ ਪਰਿਵਾਰਕ ਮੈਂਬਰਾਂ ਨੇ ਜਾ ਕੇ ਵੇਖਿਆ ਤਾਂ ਉਨ੍ਹਾਂ ਦੀ ਲੜਕੀ ਜਿਸ ਦਾ ਨਾਮ ਰਜਨੀ ਸੀ ਉਹ ਛੱਪੜ ਦੇ ਵਿੱਚ ਤੈਰ ਰਹੀ ਸੀ । ਇਸ ਦਰਦਨਾਕ ਘਟਨਾ ਕਾਰਨ ਜਿੱਥੇ ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਦਾ ਇਸ ਸਮੇਂ ਰੋ ਰੋ ਕੇ ਬੁਰਾ ਹਾਲ ਹੈ ਉਥੇ ਹੀ ਇਸ ਘਟਨਾ ਨੇ ਆਲੇ ਦੁਆਲੇ ਦੇ ਇਲਾਕੇ ਵਿੱਚ ਕਾਫ਼ੀ ਡਰ ਦਾ ਮਾਹੌਲ ਵੀ ਪੈਦਾ ਕੀਤਾ ਹੈ ।

ਉੱਥੇ ਹੀ ਪੁਲੀਸ ਦੇ ਵੱਲੋਂ ਹੁਣ ਮ੍ਰਿਤਕ ਲਡ਼ਕੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਗਿਆ ਹੈ ਤੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਹੈ । ਫਿਲਹਾਲ ਪੁਲੀਸ ਵੱਲੋਂ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।


                                       
                            
                                                                   
                                    Previous Postਨਵਜੋਤ ਸਿੱਧੂ ਨੇ 24 ਘੰਟਿਆਂ ਦੀ ਯਾਦ ਕਰਾਉਂਦਿਆਂ ਹੋਇਆ ਦਿੱਤਾ ਇਹ ਵੱਡਾ ਬਿਆਨ – ਸਾਰੇ ਪਾਸੇ ਹੋ ਗਈ ਚਰਚਾ
                                                                
                                
                                                                    
                                    Next Post3 ਬੱਚਿਆਂ ਦੇ ਪਿਓ ਨੇ ਚੁੱਕਿਆ ਅਜਿਹਾ ਖੌਫਨਾਕ ਕਦਮ ਬੱਚਿਆਂ ਦੇ ਬਾਰੇ ਵੀ ਨਹੀਂ ਸੋਚਿਆ – ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



