BREAKING NEWS
Search

ਪੁਲਸ ਗਿਰਫ਼ਤਾਰ ਕਰਨ ਆਈ ਘਰੇ ਪਰ ਵਾਪਰ ਗਿਆ ਅਜਿਹਾ ਭਿਆਨਕ ਕਾਂਡ ਜੋ ਕਿਸੇ ਨੇ ਸੁਪਨੇ ਚ ਵੀ ਨਹੀਂ ਸੋਚਿਆ

ਆਈ ਤਾਜ਼ਾ ਵੱਡੀ ਖਬਰ 

ਜ਼ਿੰਦਗੀ ਪਰਮਾਤਮਾ ਦੀ ਦਿੱਤੀ ਹੋਈ ਇਕ ਅਜਿਹੀ ਦਾਤ ਹੈ ਕੀ ਜੇਕਰ ਇਸ ਨੂੰ ਇਕ ਚੰਗੇ ਢੰਗ ਦੇ ਨਾਲ ਜਿਊਣ ਦੀ ਕੋਸ਼ਿਸ਼ ਕੀਤੀ ਜਾਵੇ ਤਾਂ ਇਹ ਜ਼ਿੰਦਗੀ ਦਾ ਸਫ਼ਰ ਬੇਹੱਦ ਖੂਬਸੂਰਤ ਹੋ ਜਾਂਦਾ ਹੈ । ਬਹੁਤ ਸਾਰੇ ਲੋਕ ਇਸ ਜ਼ਿੰਦਗੀ ਨੂੰ ਖ਼ੂਬਸੂਰਤ ਬਣਾਉਣ ਦੇ ਲਈ ਵੱਖ ਵੱਖ ਢੰਗ ਅਤੇ ਤਰੀਕੇ ਅਪਣਾਉਂਦੇ ਹਨ , ਉਨ੍ਹਾਂ ਦੇ ਵੱਲੋਂ ਵੱਖਰੇ ਵੱਖਰੇ ਢੰਗ ਦੇ ਨਾਲ ਜ਼ਿੰਦਗੀ ਜਿਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ । ਸਭ ਨਹੀਂ ਸੁਣਿਆ ਹੋਣਾ ਕਿ ਜ਼ਿੰਦਗੀ ਬੇਸ਼ੱਕ ਛੋਟੀ ਹੋਵੇ ਪਰ ਯਾਦਗਾਰ ਹੋਣੀ ਚਾਹੀਦੀ ਹੈ । ਹਰ ਇੱਕ ਮਨੁੱਖ ਦੀ ਜ਼ਿੰਦਗੀ ਦੇ ਵਿੱਚ ਕਿਸੇ ਨਾ ਕਿਸੇ ਚੀਜ਼ ਨੂੰ ਲੈ ਕੇ ਟੈਂਸ਼ਨਾਂ ਮੁਸ਼ਕਿਲਾਂ ਤੇ ਅੜਚਨਾਂ ਆਉਂਦੀਆਂ ਹੀ ਰਹਿੰਦੀਆਂ ਨੇ ਕਈ ਲੋਕ ਤਾਂ ਇਨ੍ਹਾਂ ਮੁਸ਼ਕਿਲਾਂ ਤੇ ਦਿੱਕਤਾਂ ਨੂੰ ਹੱਸ ਕੇ ਹੰਢਾਉਂਦੇ ਹਨ , ਪਰ ਕੁਝ ਅਜਿਹੇ ਲੋਕ ਵੀ ਹੁੰਦੇ ਹਨ ਜੋ ਛੋਟੀਆਂ ਛੋਟੀਆਂ ਗੱਲਾਂ ਕਰਕੇ ਆਪਣੀ ਜ਼ਿੰਦਗੀ ਹੀ ਖ਼ਤਮ ਕਰ ਲੈਂਦੇ ਹਨ ।

ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਨੇ , ਜਿੱਥੇ ਛੋਟੀਆਂ ਛੋਟੀਆਂ ਜ਼ਿੰਦਗੀ ਦੇ ਵਿੱਚ ਆਈਆਂ ਔਕੜਾਂ ਦੇ ਚੱਲਦੇ ਲੋਕ ਇਨ੍ਹਾਂ ਮੁਸ਼ਕਲਾਂ ਦੇ ਨਾਲ ਲੜਨ ਦੀ ਬਜਾਏ ਸਗੋਂ ਖੁਦਕੁਸ਼ੀ ਤੇ ਆਤਮ ਹੱਤਿਆ ਦਾ ਰਸਤਾ ਅਪਣਾਉਂਦੇ ਹਨ । ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਵਿਅਕਤੀ ਨੇ ਆਪਣੇ ਡਰ ਦੇ ਕਾਰਨ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਗਈ । ਮਾਮਲਾ ਪੰਜਾਬ ਦੇ ਜ਼ਿਲਾ ਪਟਿਆਲਾ ਤੋਂ ਸਾਹਮਣੇ ਆਇਆ । ਜਿੱਥੇ ਦੇ ਪਿੰਡ ਮੰਜਾਲ ਵਿੱਚ ਪੁਲੀਸ ਜਦੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦੇ ਲਈ ਆਈ, ਤਾਂ ਗ੍ਰਿਫ਼ਤਾਰੀ ਦੇ ਡਰ ਤੋਂ ਇਕ ਵਿਅਕਤੀ ਦੇ ਵੱਲੋਂ ਆਪਣੇ ਸਿਰ ਵਿੱਚ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ।

ਬੇਹੱਦ ਹੀ ਹੈਰਾਨ ਅਤੇ ਪ੍ਰੇਸ਼ਾਨ ਕਰ ਦੇਣ ਵਾਲਾ ਇਹ ਮਾਮਲਾ ਸਾਹਮਣੇ ਆਇਆ ਹੈ । ਜਿੱਥੇ ਇਕ ਵਿਅਕਤੀ ਨੇ ਪੁਲੀਸ ਦੇ ਡਰ ਤੋਂ ਹੀ ਖੁਦਕੁਸ਼ੀ ਕਰ ਲਈ । ਜਦੋਂ ਗੋਲੀ ਦੀ ਆਵਾਜ਼ ਪਰਿਵਾਰ ਅਤੇ ਪੁਲੀਸ ਨੂੰ ਸੁਣਾਈ ਦਿੱਤੀ ਤਾਂ ਉਨ੍ਹਾਂ ਦੇ ਵੱਲੋਂ ਤੁਰੰਤ ਕਮਰੇ ਵਿੱਚ ਜਾ ਕੇ ਵੇਖਿਆ ਗਿਆ ਤਾਂ ਜਗਤਾਰ ਸਿੰਘ ਨਾਮ ਦੇ ਇਸ ਵਿਅਕਤੀ ਦੇ ਵੱਲੋਂ ਖ਼ੁਦ ਨੂੰ ਗੋਲੀ ਮਾਰ ਲਈ ਗਈ ਸੀ। ਜਿਸ ਤੋਂ ਬਾਅਦ ਕਾਫੀ ਹੰਗਾਮਾ ਹੋਇਆ ਤੇ ਪੁਲੀਸ ਸਮੇਤ ਪਰਿਵਾਰਕ ਮੈਂਬਰਾਂ ਦੇ ਵੱਲੋਂ ਜਗਤਾਰ ਸਿੰਘ ਨੂੰ ਹਸਪਤਾਲ ਪਹੁੰਚਾਇਆ ਗਿਆ । ਜਿੱਥੇ ਡਾਕਟਰਾਂ ਦੇ ਵੱਲੋਂ ਜਗਤਾਰ ਸਿੰਘ ਨੂੰ ਮੁੱਢਲੀ ਜਾਂਚ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ । ਉੱਥੇ ਹੀ ਫਿਰ ਪੁਲਿਸ ਤੇ ਵੱਲੋਂ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਹਸਪਤਾਲ ਦੇ ਮੁਰਦਾ ਘਰ ਦੀ ਵਿੱਚ ਰਖਵਾ ਦਿੱਤਾ ਗਿਆ ।

ਉਥੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮ੍ਰਿਤਕ ਦਾ ਕਿਸੇ ਦੇ ਨਾਲ ਪੈਸਿਆਂ ਦਾ ਲੈਣ ਦੇਣ ਸੀ । ਜਿਨ੍ਹਾਂ ਦੇ ਵੱਲੋਂ ਜਗਤਾਰ ਸਿੰਘ ਨੂੰ ਪੈਸਿਆਂ ਨੂੰ ਲੈ ਕੇ ਕਾਫੀ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ । ਜਿਸ ਕਾਰਨ ਉਹ ਮਾਨਸਿਕ ਤੌਰ ਤੇ ਕਾਫੀ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ । ਪਰ ਅੱਜ ਜਦੋਂ ਪੁਲੀਸ ਉਸ ਨੂੰ ਗ੍ਰਿਫ਼ਤਾਰ ਕਰਨ ਦੇ ਲਈ ਆਈ ਤਾਂ ਉਸਦੇ ਵੱਲੋਂ ਪੁਲੀਸ ਦੇ ਡਰ ਦੇ ਕਾਰਨ ਖੁਦ ਨੂੰ ਗੋਲੀ ਮਾਰ ਲਈ ਗਈ । ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ । ਫਿਲਹਾਲ ਪੀਡ਼ਤ ਪਰਿਵਾਰ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ ।