BREAKING NEWS
Search

ਪੈਟਰੋਲ ਅਤੇ ਡੀਜਲ ਨੂੰ ਲੈਕੇ ਆਈ ਵੱਡੀ ਖਬਰ, ਕੇਂਦਰ ਨੇ ਰਾਜਾਂ ਨੂੰ ਕੀਤੀ ਇਹ ਅਪੀਲ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਕਾਰਨ ਜਿੱਥੇ ਪਹਿਲਾਂ ਹੀ ਤਾਲਾਬੰਦੀ ਕਰ ਦਿੱਤੀ ਗਈ ਸੀ ਅਤੇ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆਈਆਂ।ਕਰੋਨਾ ਦੇ ਦੌਰਾਨ ਬਹੁਤ ਸਾਰੇ ਪਰਿਵਾਰਾਂ ਦੇ ਰੁਜਗਾਰ ਠੱਪ ਹੋ ਗਏ ਸਨ ਅਤੇ ਕਈ ਪਰਿਵਾਰਾਂ ਨੂੰ ਭਾਰੀ ਆਰਥਿਕ ਮੰਦੀ ਦੇ ਦੌਰ ਵਿਚੋਂ ਵੀ ਗੁਜ਼ਰਨਾ ਪਿਆ, ਤੇ ਘਰਾਂ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੋ ਗਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿੱਥੇ ਸਾਰੇ ਲੋਕਾਂ ਵੱਲੋਂ ਮੁੜ ਜਿੰਦਗੀ ਨੂੰ ਲੀਹ ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉੱਥੇ ਹੀ ਵਧ ਰਹੀ ਮਹਿੰਗਾਈ ਦੇ ਕਾਰਨ ਲੋਕਾਂ ਦੇ ਘਰ ਦਾ ਬਜਟ ਪੂਰੀ ਤਰ੍ਹਾਂ ਹਿੱਲ ਰਿਹਾ ਹੈ।

ਦੇਸ਼ ਅੰਦਰ ਜਿਥੇ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਉਥੇ ਹੀ ਆਮ ਵਰਗ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਹੁਣ ਪੈਟਰੋਲ ਅਤੇ ਡੀਜ਼ਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕੇਂਦਰ ਵੱਲੋਂ ਰਾਜਾਂ ਨੂੰ ਇਹ ਅਪੀਲ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਪੈਟ੍ਰੋਲ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਵਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਅਤੇ ਖਪਤਕਾਰਾਂ ਨੂੰ ਇਕ ਵੱਡੀ ਰਾਹਤ ਦੇਣ ਵਾਸਤੇ ਸੂਬਿਆਂ ਨੂੰ ਪੈਟਰੋਲ ਅਤੇ ਡੀਜ਼ਲ ਤੇ ਲਾਗੂ ਕੀਤੇ ਗਏ ਵੈਟ ਨੂੰ ਘਟਾਉਣ ਦੀ ਅਪੀਲ ਕੀਤੀ ਜਾ ਰਹੀ ਹੈ।

ਉਥੇ ਹੀ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਉਨ੍ਹਾਂ ਦੀ ਕੋਸ਼ਿਸ਼ ਇਹੀ ਰਹੇਗੀ ਕਿ ਦੇਸ਼ ਅੰਦਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਕੰਟਰੋਲ ਵਿਚ ਰੱਖਿਆ ਜਾ ਸਕੇ। ਜਿਸ ਵਾਸਤੇ ਉਨ੍ਹਾਂ ਵੱਲੋਂ ਸਾਰੇ ਰਾਜਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਵੱਲੋਂ ਖਪਤਕਾਰਾਂ ਨੂੰ ਰਾਹਤ ਦਿੱਤੀ ਜਾਵੇ ਅਤੇ ਵੈਟ ਨੂੰ ਘੱਟ ਕੀਤਾ ਜਾਵੇ। ਪੁਲਸ ਵੱਲੋਂ ਜਿੱਥੇ ਛੱਤੀਸਗੜ੍ਹ ਦੇ ਵਿਚ ਇਕ ਦਿਨ ਦੀ ਯਾਤਰਾ ਕੀਤੀ ਗਈ ਹੈ ਉਥੇ ਹੀ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਲੋਕਾਂ ਨੂੰ ਵਧ ਰਹੀਆਂ ਕੀਮਤਾਂ ਦੇ ਕਾਰਣ ਕਈ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ।

ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਵੱਖ-ਵੱਖ ਸਰਕਾਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਛੱਤੀਸਗੜ੍ਹ ਦੇ ਮਹਾਸਮੁੰਦ ਵਿਖੇ ਆਏ ਹੋਏ ਸਨ। ਉਥੇ ਹੀ ਪੂਰੀ ਵੱਲੋਂ ਆਖਿਆ ਗਿਆ ਹੈ ਕਿ ਜਿਸ ਤਰਾਂ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਤੇ ਐਕਸਾਈਜ਼ ਡਿਊਟੀ ਨੂੰ ਪਿਛਲੇ ਸਾਲ ਘੱਟ ਕਰ ਦਿੱਤਾ ਗਿਆ ਸੀ। ਇਸੇ ਤਰਜ਼ ਤੇ ਰਾਜਾਂ ਨੂੰ ਵੀ ਅਜਿਹਾ ਕਰਨ ਦੀ ਉਨ੍ਹਾਂ ਵੱਲੋਂ ਅਪੀਲ ਕੀਤੀ ਜਾ ਰਹੀ ਹੈ।