BREAKING NEWS
Search

ਪ੍ਰਧਾਨ ਮੰਤਰੀ ਮੋਦੀ ਬਾਰੇ ਆਈ ਇਹ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਹਰ ਦੇਸ਼ ਦੇ ਪ੍ਰਮੁੱਖ ਵੱਲੋਂ ਜਿਥੇ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਸੁਰੱਖਿਅਤ ਰੱਖਣ ਲਈ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਉਥੇ ਦੇਸ਼ ਦੇ ਵਿਕਾਸ ਲਈ ਕਈ ਕਾਰਜ ਆਰੰਭ ਕੀਤੇ ਜਾਂਦੇ ਹਨ ਜਿਸ ਦਾ ਫਾਇਦਾ ਦੇਸ਼ ਦੇ ਲੋਕਾਂ ਨੂੰ ਪਹੁੰਚ ਸਕੇ। ਉਥੇ ਹੀ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਵੀ ਉਲੀਕੀਆਂ ਜਾਂਦੀਆਂ ਹਨ ਜਿਸ ਨਾਲ ਦੇਸ਼ ਤਰੱਕੀ ਦੀ ਰਾਹ ਤੇ ਅੱਗੇ ਵਧ ਸਕੇ। ਬਹੁਤ ਸਾਰੇ ਦੇਸ਼ਾਂ ਨਾਲ ਵਪਾਰਕ ਸਬੰਧ ਵੀ ਸਥਾਪਤ ਕੀਤੇ ਜਾਂਦੇ ਹਨ ਅਤੇ ਵਪਾਰ ਦਾ ਅਦਾਨ-ਪ੍ਰਦਾਨ ਵੀ ਸ਼ੁਰੂ ਕੀਤਾ ਜਾਂਦਾ ਹੈ। ਹਰ ਦੇਸ਼ ਦੀਆਂ ਸਰਕਾਰਾਂ ਵੱਲੋਂ ਕੀਤੇ ਜਾਂਦੇ ਉਪਰਾਲਿਆਂ ਦੀ ਚਰਚਾ ਵੀ ਵਿਦੇਸ਼ਾਂ ਦੇ ਵਿੱਚ ਹੋਣ ਲੱਗ ਪੈਂਦੀ ਹੈ।

ਜਿਸ ਤੋਂ ਉਨ੍ਹਾਂ ਦੀ ਵਧੀਆ ਕਾਰਗੁਜ਼ਾਰੀ ਦਾ ਪਤਾ ਚਲਦਾ ਹੈ। ਜਿੱਥੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰਖਦੇ ਹੋਏ ਕਾਰਜ ਕੀਤੇ ਜਾਂਦੇ ਹਨ ਉੱਥੇ ਹੀ ਕਈ ਜਗ੍ਹਾ ਤੇ ਉਨ੍ਹਾਂ ਦਾ ਵਿਰੋਧ ਵੀ ਕੀਤਾ ਜਾਂਦਾ ਹੈ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਸਮੇਂ ਸਮੇਂ ਤੇ ਜਿਥੇ ਵਿਸ਼ਵ ਵਿਚ ਕਈ ਤਰ੍ਹਾਂ ਦੇ ਸਰਵੇਖਣ ਕੀਤੇ ਜਾਂਦੇ ਹਨ। ਉੱਥੇ ਹੀ ਸਾਰੇ ਦੇਸ਼ਾਂ ਦੇ ਮੁਖੀਆਂ ਨੂੰ ਲੈ ਕੇ ਕੀਤੇ ਗਏ ਸਰਵੇਖਣ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਨੀਆ ਦੇ ਸਭ ਤੋਂ ਪਸੰਦੀਦਾ ਨੇਤਾ ਬਣ ਗਏ ਹਨ।

ਜਿਸ ਦੀ ਚਰਚਾ ਦੁਨੀਆ ਵਿਚ ਸਭ ਪਾਸੇ ਹੋ ਰਹੀ ਹੈ। ਉਨ੍ਹਾਂ ਵੱਲੋਂ ਇਕ ਬਾਰ ਫਿਰ ਨੰਬਰ ਵੰਨ ਦਾ ਖਿਤਾਬ ਦੁਨੀਆ ਦੇ 13 ਪ੍ਰਮੁੱਖ ਦੇਸ਼ਾਂ ਦੇ ਮੁਖੀਆਂ ਨੂੰ ਪਛਾੜ ਕੇ ਜਿੱਤਿਆ ਗਿਆ ਹੈ। ਕੀਤੇ ਗਏ ਇਕ ਸਰਵੇ ਵਿਚ ਅਪਰੂਵਲ ਰੇਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਭ ਤੋਂ ਅੱਗੇ ਰਹੇ ਹਨ। ਇਸ ਸਰਵੇ ਬਾਰੇ 2 ਸਤੰਬਰ ਨੂੰ ਅਪਡੇਟ ਪ੍ਰਦਾਨ ਕੀਤੀ ਗਈ ਹੈ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪਰੂਬਲ ਰੇਟਿੰਗ 70 ਫੀਸਦੀ ਪ੍ਰਾਪਤ ਹੋਈ ਹੈ।

ਜਿੱਥੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲੇ ਨੰਬਰ ਤੇ ਰਹੇ ਹਨ ਉਥੇ ਹੀ ਦੂਜੇ ਨੰਬਰ ਉੱਪਰ ਮੈਕਸੀਕੋ ਦੇ ਰਾਸ਼ਟਰਪਤੀ, ਤੀਜੇ ਨੰਬਰ ਤੇ ਇਟਲੀ ਦੇ ਪ੍ਰਧਾਨ ਮੰਤਰੀ, ਪੰਜਵੇਂ ਤੇ ਅਮਰੀਕਾ ਦੇ ਰਾਸ਼ਟਰਪਤੀ, 7ਵੇਂ ਤੇ ਕੈਨੇਡਾ ਦੇ ਪ੍ਰਧਾਨ ਮੰਤਰੀ, ਅਤੇ 8ਵੇਂ ਨੰਬਰ ਤੇ ਇੰਗਲੈਂਡ ਦੇ ਪ੍ਰਧਾਨ ਮੰਤਰੀ ਰਹੇ ਹਨ। ਸਾਰੇ ਦੇਸ਼ਾਂ ਦੇ ਮੁਖੀਆਂ ਨੂੰ ਪਛਾੜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਵਾਰ ਫਿਰ ਦੁਨੀਆਂ ਵਿੱਚ ਸਭ ਤੋਂ ਪਸੰਦੀਦਾ ਨੇਤਾ ਬਣ ਗਏ ਹਨ।