ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿੱਚ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਨੌਜਵਾਨ ਬਦੇਸ਼ਾਂ ਦਾ ਰੁਖ ਕਰ ਰਹੇ ਹਨ ਅਤੇ ਭਾਰਤ ਵਿਚ ਉਨ੍ਹਾਂ ਨੂੰ ਪੜ੍ਹਾਈ ਤੋਂ ਬਾਅਦ ਜਿਥੇ ਉਨ੍ਹਾਂ ਦੇ ਅਨੁਸਾਰ ਰੁਜ਼ਗਾਰ ਨਹੀਂ ਮਿਲਦਾ ਹੈ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਪਰਵਾਰ ਦੇ ਪਾਲਣ ਪੋਸ਼ਣ ਨੂੰ ਵੇਖਦੇ ਹੋਏ ਆਪਣੇ ਦੇਸ਼ ਨੂੰ ਛੱਡ ਕੇ ਵਿਦੇਸ਼ਾਂ ਵਿੱਚ ਜਾ ਕੇ ਕੰਮ ਕਰਨ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਥੇ ਹੀ ਸਰਕਾਰਾਂ ਵੱਲੋਂ ਵਿਦੇਸ਼ ਜਾ ਰਹੇ ਨੌਜਵਾਨਾਂ ਨੂੰ ਲੈ ਕੇ ਕਿਤੇ ਨਾ ਕਿਤੇ ਚਿੰਤਾ ਵੀ ਵਿਖਾਈ ਦੇ ਰਹੀ ਹੈ ਜਿਸ ਦੇ ਚਲਦਿਆਂ ਹੋਇਆਂ ਸਰਕਾਰ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ ਜਿਸਦੇ ਜ਼ਰੀਏ ਨੌਜਵਾਨਾਂ ਨੂੰ ਭਾਰਤ ਵਿੱਚ ਰੁਜਗਾਰ ਮੁਹਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਦੀ ਪੜ੍ਹਾਈ ਦੇ ਅਨੁਸਾਰ ਉਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਜਾ ਸਕਣ।

ਇਸਦੇ ਤਹਿਤ ਜਿਥੇ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ ਅਤੇ ਵੱਖ ਵੱਖ ਵਿਭਾਗਾਂ ਵਿੱਚ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਨੌਕਰੀਆਂ ਦਾ ਵਾਅਦਾ ਵੀ ਕੀਤਾ ਗਿਆ ਹੈ। ਉਥੇ ਹੀ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀਵੱਲੋਂ ਇੱਕ ਵੱਡੀ ਖੁਸ਼ਖਬਰੀ ਹੈ ਜਿਥੇ ਅਗਲੇ ਡੇਢ ਸਾਲ ਤੱਕ 10 ਲੱਖ ਭਰਤੀਆਂ ਕੀਤੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਅੱਜ ਇੱਥੇ ਭਾਰਤ ਦੇ ਨੌਜਵਾਨਾਂ ਵਾਸਤੇ ਇੱਕ ਵੱਡੀ ਰਾਹਤ ਦੀ ਖਬਰ ਦਿੱਤੀ ਗਈ ਹੈ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੁਣ ਆਉਣ ਵਾਲੇ ਡੇਢ ਸਾਲ ਦੌਰਾਨ 10 ਲੱਖ ਲੋਕਾਂ ਦੀ ਭਰਤੀ ਕੀਤੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਹਨ ਜਿਸ ਦੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਮੰਤਰੀ ਦਫਤਰ ਵੱਲੋਂ ਦੱਸਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਅੰਦਰ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਮੰਤਰੀਆ ਨੂੰ ਇਸ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਜਿੱਥੇ ਹੁਣ ਕੇਂਦਰ ਸਰਕਾਰ ਮਿਸ਼ਨ ਮੋਡ ਦੇ ਵਿਚ ਨਜ਼ਰ ਆ ਰਹੀ ਹੈ।

ਉਥੇ ਹੀ ਟਵੀਟ ਕਰਕੇ ਇਸ ਦੀ ਜਾਣਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਕੀਤੀ ਗਈ ਹੈ ਕਿ ਇਸ ਵਾਸਤੇ ਮਨੁੱਖੀ ਸਰੋਤਾਂ ਦੀ ਸਥਿਤੀ ਦੀ ਸਮੀਖਿਆ ਕੀਤੀ ਜਾ ਰਹੀ ਹੈ। ਉਸ ਤੋਂ ਬਾਦ ਹੀ ਉਨ੍ਹਾਂ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ।

Home  ਤਾਜਾ ਖ਼ਬਰਾਂ  ਪ੍ਰਧਾਨ ਮੰਤਰੀ ਮੋਦੀ ਵਲੋਂ ਦਿੱਤੀ ਵੱਡੀ ਖੁਸ਼ਖਬਰੀ, ਅਗਲੇ ਡੇਢ ਸਾਲਾਂ ਚ 10 ਲੱਖ ਭਰਤੀਆਂ ਕਰਨ ਦੇ ਦਿੱਤੇ ਨਿਰਦੇਸ਼
                                                      
                              ਤਾਜਾ ਖ਼ਬਰਾਂ                               
                              ਪ੍ਰਧਾਨ ਮੰਤਰੀ ਮੋਦੀ ਵਲੋਂ ਦਿੱਤੀ ਵੱਡੀ ਖੁਸ਼ਖਬਰੀ, ਅਗਲੇ ਡੇਢ ਸਾਲਾਂ ਚ 10 ਲੱਖ ਭਰਤੀਆਂ ਕਰਨ ਦੇ ਦਿੱਤੇ ਨਿਰਦੇਸ਼
                                       
                            
                                                                   
                                    Previous Postਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਸ ਹਸਤੀ ਦੀ ਹੋਈ ਅਚਾਨਕ ਮੌਤ, ਛਾਈ ਸੋਗ ਦੀ ਲਹਿਰ- ਤਾਜਾ ਵੱਡੀ ਖਬਰ
                                                                
                                
                                                                    
                                    Next Postਪੰਜਾਬ ਚ ਇਥੇ 10 ਸਾਲਾਂ ਦੀ ਬੱਚੀ ਨੂੰ ਖੇਡਦੇ ਸਮੇਂ ਚੁੰਨੀ ਨਾਲ ਲੱਗ ਗਿਆ ਫਾਹਾ – ਹੋਈ ਮੌਤ
                                                                
                            
               
                            
                                                                            
                                                                                                                                            
                                    
                                    
                                    



