BREAKING NEWS
Search

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਬਾਰੇ ਪੰਜਾਬ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ – ਜਨਤਾ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਸੱਤਾ ਵਿਚ ਆਉਂਦਿਆਂ ਹੀ ਲੋਕਾਂ ਨੂੰ ਬਹੁਤ ਸਾਰੀਆਂ ਰਾਹਤਾਂ ਦਿੱਤੀਆਂ ਗਈਆਂ ਹਨ ਉਥੇ ਹੀ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਹਿੱਤਾਂ ਨੂੰ ਦੇਖਦੇ ਹੋਏ ਜਿੱਥੇ ਸਕੂਲਾਂ ਵੱਲੋਂ ਭਾਰੀ ਫੀਸਾਂ ਨੂੰ ਲੈ ਕੇ ਲਗਾਤਾਰ ਘੱਟ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਸੀ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਇੱਕ ਤੋਂ ਬਾਅਦ ਇੱਕ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਇੱਕ-ਇੱਕ ਕਰਕੇ ਸਾਰੇ ਉਨ੍ਹਾਂ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਜੋ ਉਨ੍ਹਾਂ ਵੱਲੋਂ ਲੋਕਾਂ ਦੇ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਨ। ਹੁਣ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਬਾਰੇ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਜਨਤਾ ਵਿਚ ਖੁਸ਼ੀ ਦੇਖੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇੱਥੇ ਖਬਰਾਂ ਸਾਹਮਣੇ ਆਈਆਂ ਸਨ ਕਿ ਭਗਵੰਤ ਮਾਨ ਸਰਕਾਰ ਵੱਲੋਂ ਜਲਦੀ ਹੀ ਬੱਚਿਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਜਾ ਰਿਹਾ ਹੈ ਉਥੇ ਹੀ ਸੂਬਾ ਸਰਕਾਰ ਵੱਲੋਂ ਬੱਚਿਆਂ ਤੇ ਮਾਪਿਆਂ ਨੂੰ ਇਕ ਵੱਡੀ ਰਾਹਤ ਦੇ ਦਿਤੀ ਗਈ ਹੈ। ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਵਿੱਚ ਫੀਸ ਵਧਾਉਣ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਜਿਥੇ ਮਾਪਿਆਂ ਨੂੰ ਕਾਫੀ ਹੱਦ ਤੱਕ ਰਾਹਤ ਮਿਲੀ ਹੈ ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇਕ ਵੀਡੀਓ ਜਾਰੀ ਕੀਤੀ ਗਈ ਹੈ।

ਜਿਸ ਵਿਚ ਉਨ੍ਹਾਂ ਨੇ ਆਖਿਆ ਹੈ ਕਿ ਆਉਣ ਵਾਲੇ ਕੁਝ ਦਿਨਾਂ ਦੇ ਵਿਚ ਹੀ ਫ਼ੀਸ ਵਧਾਉਣ ਦੀ ਪਾਲਸੀ ਬਾਰੇ ਵਿਸਥਾਰ ਸਾਹਿਤ ਬੱਚਿਆਂ ਦੇ ਮਾਪਿਆਂ, ਸਕੂਲਾਂ ਅਤੇ ਪ੍ਰਿੰਸੀਪਲਾਂ ਦੇ ਨਾਲ ਮਿਲ ਕੇ ਇੱਕ ਪਾਲਸੀ ਬਣਾਈ ਜਾਵੇਗੀ। ਉੱਥੇ ਹੀ ਉਨ੍ਹਾਂ ਵੱਲੋਂ ਇਹ ਵੀ ਗੱਲ ਆਖੀ ਗਈ ਹੈ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਕਿਸੇ ਵੀ ਬੱਚੇ ਦੇ ਮਾਪਿਆਂ ਨੂੰ ਕਿਤਾਬਾਂ ਅਤੇ ਵਰਦੀ ਬਾਰੇ ਵੀ ਕਿਸੇ ਖਾਸ ਦੁਕਾਨ ਤੋਂ ਖਰੀਦਣ ਸਬੰਧੀ ਨਹੀਂ ਦੱਸਿਆ ਜਾਵੇਗਾ।

ਮਾਪੇ ਆਪਣੀ ਪਹੁੰਚ ਦੇ ਅਨੁਸਾਰ ਵਰਦੀ ਅਤੇ ਕਿਤਾਬਾਂ ਕਿਸੇ ਵੀ ਦੁਕਾਨ ਤੋਂ ਖਰੀਦ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਅੱਜ ਦੋ ਵੱਡੇ ਫੈਸਲੇ ਲਏ ਗਏ ਹਨ। ਜਿੱਥੇ ਇੱਕ ਤਾਂ ਪ੍ਰਾਈਵੇਟ ਸਕੂਲਾਂ ਵਿੱਚ ਸਮੈਸਟਰ ਵਿਚ ਇਕ ਵੀ ਰੁੱਪਈਆਂ ਫੀਸ ਨਹੀਂ ਵਧਾਈ ਗਈ ਹੈ ਉਥੇ ਹੀ, ਫੀਸ ਸਬੰਧੀ ਪਾਲਸੀ ਆਉਣ ਵਾਲੇ ਦਿਨਾਂ ਵਿੱਚ ਜਾਰੀ ਕਰ ਦਿੱਤੀ ਜਾਵੇਗੀ।