ਆਈ ਤਾਜ਼ਾ ਵੱਡੀ ਖਬਰ
ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁਖ ਮੰਤਰੀ ਨਿਯੁਕਤ ਕਰਨ ਤੋਂ ਬਾਅਦ ਵੀ ਨਵੇਂ ਮੰਤਰੀ ਮੰਡਲ ਦਾ ਵੀ ਗਠਨ ਕੀਤਾ ਗਿਆ। ਜਿਸ ਵਿੱਚ ਕੁਝ ਨਵੇਂ ਵਿਧਾਇਕਾਂ ਨੂੰ ਸ਼ਾਮਲ ਕੀਤਾ ਗਿਆ ਤੇ ਕੁਝ ਪੁਰਾਣਿਆਂ ਨੂੰ ਸ਼ਾਮਲ ਰੱਖਿਆ ਗਿਆ। ਵੱਖ-ਵੱਖ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕੀਤੀ ਗਈ ਹੈ ਅਤੇ ਜਿਨ੍ਹਾਂ ਵੱਲੋਂ ਆਪਣੇ-ਆਪਣੇ ਵਿਭਾਗਾਂ ਦਾ ਕੰਮ ਬਾਖੂਬੀ ਤਨਦੇਹੀ ਨਾਲ ਨਿਭਾਇਆ ਜਾ ਰਿਹਾ ਹੈ। ਉਥੇ ਹੀ ਨਵੇਂ ਮੰਤਰੀ ਮੰਡਲ ਵੱਲੋਂ ਜਿੱਥੇ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਥੇ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਵੱਖ ਵੱਖ ਵਿਭਾਗਾਂ ਦੇ ਮੰਤਰੀਆਂ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਐਲਾਨ ਕੀਤੇ ਜਾ ਰਹੇ ਹਨ।
ਹੁਣ ਪੰਜਾਬ ਵਾਸੀਆਂ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਜਿੱਥੇ ਸਰਕਾਰ ਵੱਲੋਂ ਇਹ ਕੰਮ ਕੀਤਾ ਜਾਣ ਲੱਗਾ ਹੈ। ਅੱਜ ਇਥੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਦੇ ਬਕਾਏ ਦੇ ਬਿਜਲੀ ਦੇ ਬਿੱਲਾਂ ਨੂੰ ਜਲਾ ਦਿੱਤਾ ਗਿਆ ਹੈ। ਉੱਥੇ ਹੀ ਬਾਰਾਂ ਸੌ ਕਰੋੜ ਰੁਪਏ ਦੀ ਬਿਜਲੀ ਦੇ ਬਕਾਏ ਦਾ ਭੁਗਤਾਨ ਵੀ ਸੂਬਾ ਸਰਕਾਰ ਵੱਲੋਂ ਕੀਤੇ ਜਾਣ ਦਾ ਐਲਾਨ ਕਰ ਦਿਤਾ ਗਿਆ ਹੈ। ਇਸ ਸਭ ਬਾਰੇ ਗੱਲਬਾਤ ਕਰਦੇ ਹੋਏ ਅੱਜ ਪੰਜਾਬ ਦੇ ਸਿੱਖਿਆ ਅਤੇ ਖੇਡ ਮੰਤਰੀ ਵੱਲੋਂ ਦੱਸਿਆ ਗਿਆ ਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਪੰਜਾਬ ਵਿੱਚ ਲੋਕਾਂ ਨੂੰ ਬਿਜਲੀ ਸਬੰਧੀ ਕੁਝ ਹੋਰ ਰਾਹਤ ਦੇਣ ਦਾ ਫੈਸਲਾ ਵੀ ਕੀਤਾ ਜਾ ਰਿਹਾ ਹੈ।
ਜਿਸ ਵਿੱਚ ਬਿਜਲੀ ਦੀਆਂ ਦਰਾਂ ਵਿਚ ਕਟੌਤੀ ਕੀਤੀ ਜਾਵੇਗੀ ਜਿਸ ਨਾਲ ਦੋ ਤੋਂ ਤਿੰਨ ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਨਾਲ ਲੋਕਾਂ ਨੂੰ ਭਾਰੀ ਰਾਹਤ ਮਹਿਸੂਸ ਹੋਵੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਜਲਦ ਹੀ ਸਸਤੀ ਬਿਜਲੀ ਲੋਕਾਂ ਨੂੰ ਮੁਹਈਆ ਕਰਵਾਈ ਜਾਵੇਗੀ। ਕਿਉਂ ਕਿ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਵੱਲੋਂ ਇਹ ਪ੍ਰਗਟਾਵਾ ਅੱਜ ਕਰਜਾ ਮੁਆਫੀ ਸਕੀਮ ਦੇ ਤਹਿਤ ਬੇਜਮੀਨੇ ਕਿਸਾਨਾਂ ਨੂੰ ਚੈੱਕ ਵੰਡਦੇ ਹੋਏ ਕੀਤਾ ਗਿਆ ਹੈ।
ਜਿੱਥੇ ਉਨ੍ਹਾਂ ਵੱਲੋਂ ਅੱਜ ਬੇਜਮੀਨੇ ਕਿਸਾਨਾਂ ਨੂੰ ਚੈੱਕ ਵੰਡੇ ਗਏ ਹਨ ਉਥੇ ਹੀ ਸਮਾਗਮ ਦੌਰਾਨ ਉਨ੍ਹਾਂ ਵੱਲੋਂ ਬਿਜਲੀ ਸਬੰਧੀ ਲਏ ਗਏ ਇਸ ਫੈਸਲੇ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕੁੱਕੜ ਪਿੰਡ ਅਤੇ ਫੋਲੜੀਵਾਲ ਵਿੱਚ ਸਰਕਾਰੀ ਸਕੂਲ ਖੋਲਣ ਦੇ ਨਾਲ ਨਾਲ ਫੋਲੜੀਵਾਲ ਵਿੱਚ ਇੱਕ ਫੁਟਬਾਲ ਅਤੇ ਹਾਕੀ ਅਕੈਡਮੀ ਸਥਾਪਤ ਕੀਤੇ ਜਾਣ ਦਾ ਵੀ ਐਲਾਨ ਕੀਤਾ ਗਿਆ ਹੈ। ਉਥੇ ਉਨ੍ਹਾਂ ਦੱਸਿਆ ਹੈ ਕੇ 65 ਲੱਖ ਦੀ ਲਾਗਤ ਨਾਲ ਮਾਡਲ ਸਪੋਰਟਸ ਪਾਰਕ ਦਾ ਕੰਮ ਪਿੰਡ ਧੀਣਾ ਵਿੱਚ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਉਥੇ ਹੀ ਉਨ੍ਹਾਂ ਦੱਸਿਆ ਹੈ ਕੇ 1200 ਲੈਕਚਰਾਰ ਇਸ ਸਾਲ ਦੇ ਨਵੰਬਰ ਦੇ ਅਖੀਰ ਤੱਕ ਭਰਤੀ ਕੀਤੇ ਜਾਣਗੇ।
Previous Postਮਸ਼ਹੂਰ ਬੋਲੀਵੁਡ ਅਦਾਕਾਰਾ ਨੂੰ ਇਸ ਕਾਰਨ ਕੀਤਾ ਗਿਆ ਗਿਰਫ਼ਤਾਰ – ਤਾਜਾ ਵੱਡੀ ਖਬਰ
Next Postਪੰਜਾਬ : 3 ਭੈਣਾਂ ਦੇ ਇਕਲੋਤੇ ਭਰਾ ਨੂੰ ਇਸ ਤਰਾਂ ਲੈ ਗਈ ਮੌਤ – ਇਲਾਕੇ ਚ ਪਿਆ ਮਾਤਮ