ਆਈ ਤਾਜ਼ਾ ਵੱਡੀ ਖਬਰ 

ਇਕ ਪਾਸੇ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਤੋਂ ਬਾਅਦ ਲਗਾਤਾਰ ਇਸ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ । ਇਸ ਕਤਲ ਕਾਂਡ ਵਿੱਚ ਵੱਖ ਵੱਖ ਸ਼ਖਸੀਅਤਾਂ ਦੇ ਨਾਮ ਸਾਹਮਣੇ ਆ ਰਹੇ ਹਨ । ਇਸ ਕਤਲ ਕਾਂਡ ‘ਚ ਵੱਖ ਵੱਖ ਸ਼ਖ਼ਸੀਅਤਾਂ ਦੇ ਨਾਲ ਪੰਜਾਬੀ ਗਾਇਕ ਮਨਕੀਰਤ ਔਲਖ ਦਾ ਨਾਮ ਵੀ ਸਾਹਮਣੇ ਆ ਰਿਹਾ ਹੈ । ਇਸੇ ਵਿਚਾਲੇ ਹੁਣ ਮਨਕੀਰਤ ਔਲਖ ਨਾਲ ਸੰਬੰਧਤ ਇਕ ਮਾੜੀ ਖ਼ਬਰ ਸਾਹਮਣੇ ਆਈ ਹੈ ਕਿ ਹੁਣ ਮਨਕੀਰਤ ਔਲਖ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ, ਕਿਉਂਕਿ ਹੁਣ ਮਨਕੀਰਤ ਔਲਖ ਖ਼ਿਲਾਫ਼ ਅਦਾਲਤ ਵਿੱਚ ਕੇਸ ਦਰਜ ਹੋ ਚੁੱਕਿਆ ਹੈ ।

ਦੱਸ ਦੇਈਏ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਦਾਇਰ ਕੇਸ ਵਿੱਚ ਉਸ ਦੇ ਗੀਤ ‘8 ਰਫਲਾਂ’ ਵਿੱਚ ਵਕੀਲਾਂ ਲਈ ਅਪਮਾਨਜਨਕ ਸ਼ਬਦਾਵਲੀ ਵਰਤਣ ਦਾ ਦੋਸ਼ ਲਾਇਆ ਗਿਆ ਹੈ। ਜਿਸ ਦੇ ਚੱਲਦੇ ਅੱਜ ਇਸ ਮਾਮਲੇ ਸਬੰਧੀ ਅਦਾਲਤ ਵਿੱਚ ਸੁਣਵਾਈ ਕੀਤੀ ਜਾਵੇਗੀ । ਜ਼ਿਕਰਯੋਗ ਹੈ ਕਿ ਇਹ ਐਲਬਮ ਪਿਛਲੇ ਸਾਲ ਰਿਲੀਜ਼ ਹੋਈ ਇਸ ਵਿੱਚ ਸਭ ਤੋਂ ਪਹਿਲਾਂ ਐਡਵੋਕੇਟ ਮੱਲਣ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਸੰਜੂ ਵਿੱਚ ਵਕੀਲਾਂ ਨੂੰ ਕਥਿਤ ਤੌਰ ਤੇ ਬਦਨਾਮ ਕਰਨ ਦਾ ਮਾਮਲਾ ਦਰਜ ਕਰਵਾਇਆ ਸੀ ।

ਇਸ ਮਾਮਲੇ ਵਿਚ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਵੀ ਬਾਕੀਆਂ ਖ਼ਿਲਾਫ਼ ਕੇਸ ਚੱਲ ਰਿਹਾ ਹੈ । ਜਿਸ ਦੇ ਚੱਲਦੇ ਹੁਣ ਮੰਗ ਕੀਤੀ ਜਾ ਰਹੀ ਹੈ ਕਿ ਮਨਕੀਰਤ ਔਲਖ ਦੇ ਇਸ ਗੀਤ ਨੂੰ ਸੋਸ਼ਲ ਮੀਡੀਆ ਤੋਂ ਹਟਾ ਦਿੱਤਾ ਜਾਣਾ ਚਾਹੀਦਾ ਹੈ । ਨਾਲ ਹੀ ਇਹ ਹੁਕਮ ਸੂਚਨਾ ਤੇ ਪ੍ਰਸਾਰਨ ਦੀ ਮੱਦਦ ਨਾਲ ਜਾਰੀ ਕੀਤਾ ਜਾਣਾ ਚਾਹੀਦਾ ਹੈ ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਤੋਂ ਬਾਅਦ ਜਿੱਥੇ ਪੁਲੀਸ ਵੱਲੋਂ ਵੱਖ ਵੱਖ ਪੱਖਾਂ ਤੋਂ ਇਸ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ । ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਪੰਜਾਬੀ ਗਾਇਕ ਮਨਕੀਰਤ ਔਲਖ ਦੀ ਤਾਂ ਮਨਕੀਰਤ ਔਲਖ ਦਾ ਨਾਂ ਵੀ ਇਸ ਮਾਮਲੇ ਸੰਬੰਧੀ ਸਾਹਮਣੇ ਆ ਰਿਹਾ ਹੈ ਇਸੇ ਵਿਚਾਲੇ ਹੁਣ ਮਨਕੀਰਤ ਔਲਖ ਦੇ ਗੀਤ ਨੂੰ ਲੈ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਵਧ ਚੁੱਕਿਆ ਹੈ ।


                                       
                            
                                                                   
                                    Previous Postਪੰਜਾਬ ਸਰਕਾਰ ਲਈ ਆਈ ਮਾੜੀ ਖਬਰ, ਹਾਈਕੋਰਟ ਨੇ ਦਿੱਤਾ ਵੱਡਾ ਝਟਕਾ
                                                                
                                
                                                                    
                                    Next PostCM ਭਗਵੰਤ ਮਾਨ ਵਲੋਂ ਆਈ ਵੱਡੀ ਖਬਰ, 11 ਅਗਸਤ ਨੂੰ ਕਰਨ ਜਾ ਰਹੇ ਇਹ ਕੰਮ
                                                                
                            
               
                            
                                                                            
                                                                                                                                            
                                    
                                    
                                    



