ਆਈ ਤਾਜ਼ਾ ਵੱਡੀ ਖਬਰ 

ਅੱਜ ਕੱਲ੍ਹ ਦੇ ਨੌਜਵਾਨ ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣ ‘ਚ ਵਾਧੂ ਯਕੀਨ ਕਰਦੇ ਹਨ, ਜਿਸ ਕਾਰਨ ਮਾਪੇ ਵੀ ਆਪਣੇ ਬੱਚਿਆਂ ਦੀ ਖ਼ੁਸ਼ੀ ਕਾਰਨ ਉਨ੍ਹਾਂ ਦੀ ਲਵ ਮੈਰਿਜ ਕਰਵਾ ਦਿੰਦੇ ਹਨ ਤੇ ਲਵ ਮੈਰਿਜ ਕਰਵਾਉਣ ਤੋਂ ਬਾਅਦ ਬਹੁਤ ਵਾਰ ਛੋਟੀਆਂ ਮੋਟੀਆਂ ਗੱਲਾਂ ਨੂੰ ਲੈ ਕੇ ਲੜਾਈ ਝਗੜੇ ਵੀ ਹੁੰਦੇ ਰਹਿੰਦੇ ਹਨ । ਜਿਸ ਕਾਰਨ ਰਿਸ਼ਤੇ ਖਰਾਬ ਹੋਣੇ ਸ਼ੁਰੂ ਹੋ ਜਾਂਦੇ ਹਨ । ਪਰ ਕਈ ਵਾਰ ਆਪਣੀ ਮਰਜ਼ੀ ਨਾਲ ਕਰਵਾਇਆ ਗਿਆ ਵਿਆਹ ਕਿਸੇ ਉੱਪਰ ਇਨ੍ਹਾਂ ਹਾਵੀ ਹੋ ਜਾਂਦਾ ਹੈ ਕਿ ਇਸ ਰਿਸ਼ਤੇ ਵਿਚ ਬੱਝੇ ਲੋਕਾਂ ਦੇ ਵੱਲੋਂ ਇਕ ਵੱਡਾ ਖੌਫਨਾਕ ਕਦਮ ਚੁੱਕਿਆ ਜਾਂਦਾ ਹੈ ।

ਤਾਜ਼ਾ ਮਾਮਲਾ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਜਿੱਥੇ ਚਾਰ ਮਹੀਨੇ ਪਹਿਲਾਂ ਆਪਣੀ ਮਰਜ਼ੀ ਨਾਲ ਲਵ ਮੈਰਿਜ ਕਰਵਾਉਣ ਵਾਲੇ ਇਕ ਨੌਜਵਾਨ ਨੇ ਆਪਣੀ ਪਤਨੀ ਸਮੇਤ ਸਹੁਰਿਆਂ ਤੋਂ ਦੁਖੀ ਹੋ ਕੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਇਸ ਸੰਬੰਧੀ ਜਦੋਂ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ ਤਾਂ ਪੁਲੀਸ ਨੇ ਦੋਸ਼ੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਮ੍ਰਿਤਕ ਅਰਜੁਨ ਮਸੀਹ ਦੀ ਮਾਤਾ ਨੇ ਦੱਸਿਆ ਕਿ ਉਸਦੀ ਲੜਕੀ ਦੀ ਚਾਰ ਮਹੀਨੇ ਪਹਿਲਾਂ ਤੂਲਿਕਾ ਨਾਮਕ ਲੜਕੀ ਨਾਲ ਲਵ ਮੈਰਿਜ ਕਰਵਾਈ ਸੀ ।

28-10-22 ਨੂੰ ਲੜਕੀ ਦੇ ਪਰਿਵਾਰਕ ਮੈਂਬਰ ਆਪਣੀ ਲੜਕੀ ਤੁਲੀਕਾ ਨੂੰ ਆਪਣੇ ਨਾਲ ਲੈ ਗਏ। ਜਿਸ ਤੋਂ ਬਾਅਦ ਉਸ ਦੇ ਲਡ਼ਕੇ ਅਰਜੁਨ ਨੂੰ ਫੋਨ ਕਰ ਕੇ ਉਸ ਦੇ ਸਹੁਰੇ ਪਰਿਵਾਰ ਵਾਲੇ ਧਮਕੀਆਂ ਦੇਣੀਆਂ ਸ਼ੁਰੂ ਹੋ ਗਏ । ਜਿਸ ਕਾਰਨ ਅਰਜੁਨ ਕਾਫੀ ਪ੍ਰੇਸ਼ਾਨ ਰਹਿੰਦਾ ਸੀ

ਜਿਸ ਦੇ ਚੱਲਦੇ ਉਸ ਵੱਲੋਂ ਦੁਖੀ ਹੋ ਕੇ ਆਪਣੇ ਘਰ ਦੇ ਪੱਖੇ ਨਾਲ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਗਈ । ਜਿਸ ਦੇ ਚਲਦੇ ਹੁਣ ਪੁਲੀਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਲੜਕੀ ਸਮੇਤ ਉਸਦੇ ਪਰਿਵਾਰਕ ਮੈਂਬਰਾਂ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Home  ਤਾਜਾ ਖ਼ਬਰਾਂ  ਪੰਜਾਬ: ਚਾਵਾਂ ਨਾਲ ਕਰਾਈ ਲਵ ਮੈਰਿਜ ਦਾ ਹੋਇਆ ਖੌਫਨਾਕ ਅੰਤ, ਮੁੰਡੇ ਨੇ ਘਰ ਚ ਫਾਹਾ ਲਗਾ ਖੁਦ ਚੁਣੀ ਮੌਤ
                                                      
                                       
                            
                                                                   
                                    Previous Postਸਿੱਧੂ ਮੂਸੇ ਵਾਲਾ ਤੋਂ ਬਾਅਦ ਹੁਣ ਇਸ ਗਾਇਕ ਦਾ ਗੋਲੀਆਂ ਮਾਰ ਕੀਤਾ ਗਿਆ ਕਤਲ
                                                                
                                
                                                                    
                                    Next PostLPG ਸਿਲੰਡਰ ਵਰਤਣ ਵਾਲਿਆਂ ਲਈ ਆਈ ਵੱਡੀ ਖੁਸ਼ਖਬਰੀ- ਹੋਇਆ ਏਨਾ ਸਸਤਾ
                                                                
                            
               
                            
                                                                            
                                                                                                                                            
                                    
                                    
                                    




