BREAKING NEWS
Search

ਪੰਜਾਬ ਚ ਅਗਲੇ 3 ਦਿਨਾਂ ਲਈ ਮੀਂਹ ਨੂੰ ਲੈਕੇ ਮੌਸਮ ਵਿਭਾਗ ਵਲੋਂ ਜਾਰੀ ਹੋਇਆ ਯੈਲੋ ਅਲਰਟ , ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਮੌਸਮ ਇਨਾ ਦਿਨੀ ਆਪਣਾ ਵੱਖੋ ਵੱਖਰਾ ਰੰਗ ਵਿਖਾ ਰਿਹਾ ਹੈ l ਬਦਲ ਰਹੇ ਮੌਸਮ ਦੇ ਮਿਜ਼ਾਜ ਕਾਰਨ ਕਈ ਥਾਵਾਂ ਤੇ ਮੀਂਹ ਪੈਂਦਾ ਪਿਆ ਹੈ ਤੇ ਕਈ ਥਾਵਾਂ ਤੇ ਗੜੇਮਾਰੀ ਹੁੰਦੀ ਪਈ ਹੈ l ਇਸੇ ਵਿਚਾਲੇ ਪੰਜਾਬ ਦੇ ਮੌਸਮ ਦੇ ਨਾਲ ਜੁੜੀ ਹੋਈ ਇੱਕ ਵੱਡੀ ਅਪਡੇਟ ਤੁਹਾਡੇ ਨਾਲ ਸਾਂਝੀ ਕਰਨ ਜਾ ਰਹੇ ਹਾਂ ਕਿ ਹੁਣ ਪੰਜਾਬ ਦੇ ਵਿੱਚ ਅਗਲੇ ਤਿੰਨ ਦਿਨਾਂ ਦੇ ਲਈ ਮੌਸਮ ਵਿਭਾਗ ਦੇ ਵੱਲੋਂ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਗਿਆ l ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਤਿੰਨ ਦਿਨਾਂ ਵਿੱਚ ਪੰਜਾਬ ਵਿੱਚ ਭਾਰੀ ਮੀਂਹ ਪਵੇਗਾ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਜ਼ਿਕਰਯੋਗ ਹੈ ਕਿ ਗਰਮ ਮਹੀਨਿਆਂ ਦੀ ਸ਼ੁਰੂਆਤ ਦੇ ਚਲਦੇ ਦੇਸ਼ ਭਰ ਵਿੱਚ ਗਰਮੀ ਵਧਣੀ ਸ਼ੁਰੂ ਹੋ ਚੁੱਕੀ ਹੈ, ਹਾਲਾਂਕਿ ਪੱਛਮੀ ਗੜਬੜੀ ਦੇ ਚੱਲਦਿਆਂ ਕੁਝ ਰਾਜਾਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਮੌਸਮ ਵਿਭਾਗ ਨੇ ਜਤਾਈ ਹੈ। ਪੰਜਾਬ ਮੌਸਮ ਵਿਭਾਗ ਮੁਤਾਬਕ 18 ਤੋਂ 21 ਅਪ੍ਰੈਲ ਦੇ ਵਿਚਾਲੇ ਪੰਜਾਬ, ਹਰਿਆਣਾ, ਦਿੱਲੀ, ਯੂਪੀ ਤੇ ਰਾਜਸਥਾਨ ‘ਚ ਬਾਰਿਸ਼ ਹੋ ਸਕਦੀ । IMD ਨੇ 18, 19 ਤੇ 20 ਅਪ੍ਰੈਲ ਨੂੰ ਮੁੜ ਤੋਂ ਮੌਸਮ ਖਰਾਬ ਹੋਣ ਦੀ ਭਵਿੱਖਬਾਣੀ ਕੀਤੀ ।

ਇਸ ਦੌਰਾਨ ਪੰਜਾਬ ਦੇ ਕੁਝ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ-ਨਾਲ ਹਲਕਾ ਮੀਂਹ ਵੀ ਪੈ ਸਕਦਾ ਤੇ ਮੌਸਮ ਵਿਭਾਗ ਨੇ ਇਨ੍ਹਾਂ ਤਿੰਨ ਦਿਨਾਂ ਲਈ ਯੈੱਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ । ਸੋ ਆਉਣ ਵਾਲੇ ਦਿਨਾਂ ਦੇ ਵਿੱਚ ਹੁਣ ਪੰਜਾਬ ਦਾ ਮੌਸਮ ਕਾਫੀ ਸੁਹਾਵਨਾ ਹੋਣ ਵਾਲਾ ਹੈ ਕਿਉਂਕਿ ਮੌਸਮ ਵਿਭਾਗ ਦੇ ਵੱਲੋਂ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ। ਉੱਥੇ ਜੇਕਰ ਗੱਲ ਕੀਤੀ ਜਾਵੇ ਦਿੱਲੀ ਦੀ ਤਾਂ ਦਿੱਲੀ ਵਿੱਚ 18 ਅਪ੍ਰੈਲ ਤੱਕ ਅਸਮਾਨ ਸਾਫ਼ ਰਹੇਗਾ ਤੇ ਦਿਨ ਦਾ ਤਾਪਮਾਨ 38 ਡਿਗਰੀ ਸੈਲਸੀਅਸ ਤੱਕ ਜਾ ਸਕਦਾ ।

ਇਸ ਦੌਰਾਨ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 19 ਤੇ 20 ਅਪ੍ਰੈਲ ਨੂੰ ਦਿੱਲੀ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸੋ ਮੌਸਮ ਵਿਭਾਗ ਵੱਲੋਂ ਮੌਸਮ ਨੂੰ ਲੈ ਕੇ ਵੱਡਾ ਅਪਡੇਟ ਸਾਂਝਾ ਕੀਤਾ ਗਿਆ,ਸੋ ਇਸ ਤੋਂ ਅੰਦਾਜ਼ਾ ਲੱਗ ਸਕਦਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੌਸਮ ਕਾਫੀ ਠੰਡਾ ਹੋਵੇਗਾ।