ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਦਸਵੀਂ ਜਮਾਤ ਦੇ ਨਤੀਜੇ ਜਾਰੀ ਕਰਨ ਜਾ ਰਿਹਾ ਹੈ। ਬੋਰਡ ਦੇ ਚੇਅਰਮੈਨ ਦੁਪਹਿਰ 12:30 ਵਜੇ ਨਤੀਜਿਆਂ ਦਾ ਐਲਾਨ ਕਰਨਗੇ, ਜਿਸ ਤੋਂ ਬਾਅਦ ਇਹ ਨਤੀਜੇ ਬੋਰਡ ਦੀ ਅਧਿਕਾਰਤ ਵੈੱਬਸਾਈਟ PSEB ‘ਤੇ ਅਪਲੋਡ ਕਰ ਦਿੱਤੇ ਜਾਣਗੇ। ਵਿਦਿਆਰਥੀ ਆਪਣਾ ਰੋਲ ਨੰਬਰ ਜਾਂ ਨਾਮ ਦਰਜ ਕਰਕੇ ਆਪਣਾ ਰਿਜ਼ਲਟ ਆਸਾਨੀ ਨਾਲ ਦੇਖ ਸਕਣਗੇ।
ਵਿਦਿਆਰਥੀਆਂ ਦੀ ਸਹੂਲਤ ਲਈ ਬੋਰਡ ਵੱਲੋਂ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ। ਜੇਕਰ ਕਿਸੇ ਨੂੰ ਰਿਜ਼ਲਟ ਚੈੱਕ ਕਰਨ ਦੌਰਾਨ ਕੋਈ ਸਮੱਸਿਆ ਆਉਂਦੀ ਹੈ ਜਾਂ ਹੋਰ ਜਾਣਕਾਰੀ ਚਾਹੀਦੀ ਹੈ, ਤਾਂ ਉਹ 9549161161 ‘ਤੇ ਸੰਪਰਕ ਕਰ ਸਕਦੇ ਹਨ।
ਰਿਜ਼ਲਟ ਦੇਖਣ ਲਈ ਸਭ ਤੋਂ ਪਹਿਲਾਂ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾਓ। ਹੋਮ ਪੇਜ ‘ਤੇ ਦਿੱਤੇ “10ਵੀਂ ਜਮਾਤ ਰਿਜ਼ਲਟ” ਲਿੰਕ ‘ਤੇ ਕਲਿੱਕ ਕਰੋ। ਇਸ ਤੋਂ ਬਾਅਦ ਆਪਣਾ ਰੋਲ ਨੰਬਰ ਅਤੇ ਨਾਮ ਭਰੋ। ਜਾਣਕਾਰੀ ਦਰਜ ਕਰਦੇ ਹੀ ਤੁਹਾਡਾ ਨਤੀਜਾ ਸਕ੍ਰੀਨ ‘ਤੇ ਆ ਜਾਵੇਗਾ, ਜਿਸਨੂੰ ਤੁਸੀਂ ਡਾਊਨਲੋਡ ਜਾਂ ਪ੍ਰਿੰਟ ਵੀ ਕਰ ਸਕਦੇ ਹੋ।
ਇਸ ਸਾਲ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਕਰੀਬ 2.84 ਲੱਖ ਵਿਦਿਆਰਥੀਆਂ ਨੇ ਭਾਗ ਲਿਆ ਸੀ। ਇਹ ਪ੍ਰੀਖਿਆਵਾਂ 1 ਮਾਰਚ ਤੋਂ 1 ਅਪ੍ਰੈਲ ਤੱਕ ਚੱਲੀਆਂ ਸਨ। ਉਸ ਤੋਂ ਬਾਅਦ ਤੋਂ ਹੀ ਵਿਦਿਆਰਥੀ ਆਪਣੇ ਨਤੀਜਿਆਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ ਅਤੇ ਅੱਜ ਉਹ ਇੰਤਜ਼ਾਰ ਖਤਮ ਹੋਣ ਜਾ ਰਿਹਾ ਹੈ।



