BREAKING NEWS
Search

ਪੰਜਾਬ ਚ ਆਪ ਆਦਮੀ ਦੇ ਮੁਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿੱਚ ਜਿੱਥੇ ਸਿਆਸਤ ਪੂਰੀ ਤਰਾਂ ਗਰਮਾਈ ਹੋਈ ਹੈ, ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਸਾਰੀਆਂ ਪਾਰਟੀਆਂ ਵੱਲੋਂ ਆਪਣੇ ਆਪਣੇ ਚੋਣ ਹਲਕਿਆਂ ਤੋਂ ਆਪਣੇ ਵਿਧਾਇਕਾਂ ਦੀ ਸੂਚੀ ਜਾਰੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਨਾਮ ਐਲਾਨੇ ਜਾ ਰਹੇ ਹਨ। ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਨਾਲ ਗਠਜੋੜ ਕਰਕੇ ਚੋਣਾਂ ਲੜ ਰਿਹਾ ਹੈ। ਉੱਥੇ ਹੀ ਕਾਂਗਰਸ ਪਾਰਟੀ ਦੇ ਵਿਧਾਇਕਾਂ ਵਿੱਚ ਵੀ ਕਾਫ਼ੀ ਲੰਮੇ ਸਮੇਂ ਤੋਂ ਆਪਸ ਵਿੱਚ ਖਿੱਚੋਤਾਣ ਚਲਦੀ ਆ ਰਹੀ ਹੈ। ਆਮ ਆਦਮੀ ਪਾਰਟੀ ਦੀ ਗੱਲ ਕੀਤੀ ਜਾਵੇ ਤਾਂ ਉਸ ਦੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਵੀ ਆਏ ਦਿਨ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।

ਪੰਜਾਬ ਵਿਚ ਹੁਣ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਈ ਵਾਰ ਪੰਜਾਬ ਦਾ ਦੌਰਾ ਕਰ ਚੁੱਕੇ ਹਨ। ਜਿੱਥੇ ਉਨ੍ਹਾਂ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਵੱਖ ਵੱਖ ਹਲਕਿਆਂ ਤੋਂ ਕਈ ਉਮੀਦਵਾਰਾਂ ਦੇ ਨਾਮ ਐਲਾਨ ਦਿੱਤੇ ਗਏ ਹਨ, ਉੱਥੇ ਹੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਨੂੰ ਵੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਪਰ ਪਿਛਲੇ ਲੰਮੇ ਸਮੇਂ ਤੋਂ ਮੁੱਖ ਮੰਤਰੀ ਦੇ ਦਾਅਵੇਦਾਰ ਲਈ ਸਿੱਖ ਚਿਹਰੇ ਦਾ ਐਲਾਨ ਪਾਰਟੀ ਵੱਲੋਂ ਅਜੇ ਤੱਕ ਨਹੀਂ ਕੀਤਾ ਗਿਆ ਹੈ।

ਹੁਣ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਪੰਜਾਬ ਵਿਚ ਹੁਣ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਲਈ ਕਰਵਾਏ ਗਏ ਸਰਵੇਖਣ ਵਿੱਚ ਭਗਵੰਤ ਮਾਨ ਦੀ ਦਾਅਵੇਦਾਰੀ ਹੀ ਨਜ਼ਰ ਆ ਰਹੀ ਹੈ। ਜਿੱਥੇ ਭਗਵੰਤ ਮਾਨ ਵੱਲੋਂ ਪਾਰਟੀ ਨੂੰ ਅੱਗੇ ਲਿਜਾਣ ਲਈ ਬਹੁਤ ਸਾਰਾ ਕੰਮ ਕੀਤਾ ਗਿਆ ਹੈ। ਉਥੇ ਹੀ ਭਗਵੰਤ ਮਾਨ ਤੇ ਨਾਲ ਖੜਨ ਵਾਲੇ ਉਨ੍ਹਾਂ ਦੇ ਹਮਾਇਤੀ ਵੀ ਕਾਫੀ ਸਰਗਰਮ ਹੋ ਗਏ ਹਨ। ਤੇ ਉਨ੍ਹਾਂ ਵੱਲੋਂ ਉਮੀਦ ਕੀਤੀ ਜਾ ਰਹੀ ਹੈ ਕਿ ਭਗਵੰਤ ਮਾਨ ਨੂੰ ਹੀ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਜਾਵੇ।

ਪਰ ਪਾਰਟੀ ਵਲੋ ਅਜੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ ਵਿੱਚ ਦੇਰੀ ਕੀਤੀ ਜਾ ਰਹੀ ਹੈ ਕਿਉਂਕਿ ਕੁਝ ਮੰਤਰੀ ਵੀ ਨਹੀਂ ਚਾਹੁੰਦੇ ਕਿ ਮੁੱਖ ਮੰਤਰੀ ਦੇ ਚਿਹਰੇ ਲਈ ਭਗਵੰਤ ਮਾਨ ਦਾ ਨਾਮ ਅੱਗੇ ਆਵੇ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਕਿਸੇ ਵੱਡੀ ਸਖ਼ਸ਼ੀਅਤ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰਨਾ ਚਾਹੁੰਦੇ ਹਨ। ਇਸ ਬਾਰੇ ਉਹ ਪਹਿਲਾਂ ਵੀ ਐਲਾਨ ਕਰ ਚੁੱਕੇ ਹਨ ਕਿ ਜਿਸ ਉਪਰ ਕੋਈ ਵੀ ਸਿਆਸੀ ਦਾਗ ਨਾ ਲੱਗਾ ਹੋਵੇ। ਜਿਸ ਉਪਰ ਸਾਰੇ ਪੰਜਾਬੀ ਫ਼ਖਰ ਕਰ ਸਕਦੇ ਹੋਣ।