ਪੰਜਾਬ ਵਾਸੀਆਂ ਲਈ ਛੁੱਟੀ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਸੂਬਾ ਸਰਕਾਰ ਵੱਲੋਂ 16 ਨਵੰਬਰ, ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਮਹਾਨ ਕ੍ਰਾਂਤੀਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਕੀਤੀ ਗਈ ਹੈ।
ਸਰਕਾਰ ਦੇ ਇਸ ਫ਼ੈਸਲੇ ਤਹਿਤ 16 ਨਵੰਬਰ ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ। ਇਸ ਤੋਂ ਇਲਾਵਾ ਸਰਕਾਰੀ ਬੋਰਡਾਂ, ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਵੀ ਗਜ਼ਟਿਡ ਛੁੱਟੀ ਰਹੇਗੀ।
ਇਸ ਐਲਾਨ ਨਾਲ ਵਿਦਿਆਰਥੀਆਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਲਗਾਤਾਰ ਤਿੰਨ ਦਿਨ ਦੀ ਛੁੱਟੀ ਦਾ ਮੌਕਾ ਮਿਲ ਗਿਆ ਹੈ। ਕਿਉਂਕਿ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਛੁੱਟੀ ਹੋਣ ਕਾਰਨ ਸੋਮਵਾਰ ਦੀ ਛੁੱਟੀ ਨੇ ਛੁੱਟੀਆਂ ਨੂੰ ਹੋਰ ਵਧਾ ਦਿੱਤਾ ਹੈ। ਅਜਿਹੇ ਵਿੱਚ ਪਰਿਵਾਰ ਨਾਲ ਕਿਤੇ ਘੁੰਮਣ-ਫਿਰਨ ਜਾਂ ਸਮਾਂ ਬਿਤਾਉਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਇਹ ਚੰਗਾ ਮੌਕਾ ਹੋ ਸਕਦਾ ਹੈ।







