BREAKING NEWS
Search

ਪੰਜਾਬ ਚ ਇਥੇ ਗੁਰਦਵਾਰਾ ਸਾਹਿਬ ਨੂੰ ਲੈਕੇ 2 ਧਿਰਾਂ ਵਿਚ ਹੋਈ ਲੜਾਈ, ਬਣਿਆ ਤਣਾਅ ਦਾ ਮਾਹੌਲ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖ਼ਰਾਬ ਹੁੰਦਾ ਨਜ਼ਰ ਆ ਰਿਹਾ ਹੈ । ਜਿਸ ਦੇ ਚੱਲਦੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਭਾਜੜਾਂ ਪਈਆਂ ਹੋਈਆਂ ਹਨ ਕਿ ਉਹ ਕਿਸ ਨਾਲ ਪੰਜਾਬ ਦਾ ਖ਼ਰਾਬ ਹੋ ਰਿਹਾ ਮਾਹੌਲ ਠੀਕ ਹੋ ਸਕੇ । ਇਸੇ ਵਿਚਾਲੇ ਹੁਣ ਵੱਡੀ ਖ਼ਬਰ ਪੰਜਾਬ ਤੋਂ ਸਾਹਮਣੇ ਆਈ ਜਿੱਥੇ ਗੁਰਦੁਆਰਾ ਬਾਬਾ ਜਾਗੋ ਸ਼ਹੀਦ ਵਿਖੇ ਦੋ ਧਿਰਾਂ ਵਿਚਾਲੇ ਜਮ ਕੇ ਲੜਾਈ ਹੋਈ ਸੀ। ਜਿਸ ਕਾਰਨ ਉੱਥੇ ਦਾ ਮਾਹੌਲ ਕਾਫੀ ਤਣਾਅ ਬਣਿਆ ਹੋਇਆ ਹੈ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਪਿੰਡ ਦੇ ਸਰਪੰਚ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਹਿਲੇ ਪ੍ਰਧਾਨ ਵੱਲੋਂ ਗੁਰਦੁਆਰਾ ਸਾਹਿਬ ਦਾ ਪ੍ਰਬੰਧਕ ਬਾਬਾ ਸੁੱਚਾ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਨੂੰ ਦੇ ਦਿੱਤਾ।

ਇਸ ਫੈਸਲੇ ਤੇ ਪਿੰਡ ਦੇ ਲੋਕ ਅਤੇ ਨੌਜਵਾਨ ਸਹਿਮਤ ਨਾ ਹੋਏ ਜਿਸ ਕਾਰਨ ਉਨ੍ਹਾਂ ਨੇ ਮੋਰਚਾ ਖੋਲ੍ਹਦਿਆਂ ਪੁਰਾਣੀ ਲੋਕਲ ਕਮੇਟੀ ਅਤੇ ਪਿੰਡ ਦੀ ਪੰਚਾਇਤ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ । ਉੱਥੇ ਹੀ ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਕੁਝ ਲੋਕਾਂ ਵੱਲੋਂ ਦੱਸਿਆ ਗਿਆ ਕਿ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਪਿਛਲੇ ਲੰਬੇ ਸਮੇਂ ਤੋਂ ਪਿੰਡ ਦੀ ਸੰਗਤ ਦੁਆਰਾ ਕੀਤਾ ਜਾ ਰਿਹਾ ਹੈ । ਹੁਣ ਪਿੰਡ ਦੇ ਸਰਪੰਚ ਅਤੇ ਪੁਰਾਣੀ ਕਮੇਟੀ ਦੇ ਪ੍ਰਧਾਨ ਵੱਲੋਂ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਬਾਬੇ ਆਨੰਦਪੁਰ ਸਾਹਿਬ ਵਾਲਿਆਂ ਨੂੰ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।

ਜਿਸ ਦਾ ਉਨ੍ਹਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਕੀਮਤ ਤੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਬਾਬਿਆਂ ਨੂੰ ਨਹੀਂ ਦੇਣਗੇ । ਜੇਕਰ ਬਾਬੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਧੱਕੇ ਨਾਲ ਆਪਣੇ ਕਬਜ਼ੇ ਵਿੱਚ ਲੈ ਲੈਂਦੇ ਹਨ ਤਾਂ ਇਸ ਦਾ ਵਿਰੋਧ ਕੀਤਾ ਜਾਵੇਗਾ । ਇਸ ਦੌਰਾਨ ਹੋਣ ਵਾਲੇ ਨੁਕਸਾਨ ਦੀ ਹੋਣ ਵਾਲੀ ਸਮੁੱਚੀ ਜ਼ਿੰਮੇਵਾਰੀ ਪੁਰਾਣੀ ਕਮੇਟੀ ਪੰਚਾਇਤ ਅਤੇ ਬਾਬਿਆਂ ਦੀ ਹੋਵੇਗੀ ।

ਜ਼ਿਕਰਯੋਗ ਹੈ ਕਿ ਇਸ ਸਬੰਧ ਜਦੋਂ ਪਿੰਡ ਦੇ ਸਰਪੰਚ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾ ਕਿਹਾ ਕਿ ਪੂਰੇ ਪਿੰਡ ਦੀ ਸਹਿਮਤੀ ਦੇ ਨਾਲ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਸੇਵਾ ਮਹਾਂਪੁਰਸ਼ਾਂ ਨੂੰ ਦਿੱਤੀ ਗਈ ਤੇ ਕੁਝ ਲੋਕਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਨਾ ਸ਼ਰਾਰਤੀ ਅਨਸਰਾਂ ਵੱਲੋਂ ਮੇਰੇ ਵਿਰੁੱਧ ਪੋਸਟਰ ਵੀ ਲਗਾਏ ਗਏ ਹਨ। ਜਿਸ ਸਬੰਧ ਵਿਚ ਉਹ ਪ੍ਰਸ਼ਾਸਨ ਨੂੰ ਚੰਗੀ ਤਰ੍ਹਾਂ ਨਾਲ ਜਾਣੂ ਕਰਵਾ ਚੁੱਕੇ ਹਨ । ਇਸ ਸਬੰਧੀ ਉਹ ਅਦਾਲਤ ਦਾ ਦਰਵਾਜ਼ਾ ਵੀ ਖੜਕਾਉਣਗੇ ।