ਆਈ ਤਾਜ਼ਾ ਵੱਡੀ ਖਬਰ 

ਬੀਤੇ 2 ਸਾਲਾਂ ਦੇ ਦੌਰਾਨ ਜਿੱਥੇ ਕਰੋਨਾ ਦੇ ਕਾਰਨ ਬਹੁਤ ਸਾਰੇ ਪਰਿਵਾਰਾਂ ਦੇ ਵਿਚ ਆਰਥਿਕ ਮੰਦੀ ਦੇ ਚਲਦੇ ਹੋਇਆ ਕਈ ਤਰਾਂ ਦੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਕਿਉਂਕਿ ਇਨ੍ਹਾਂ ਦੇ ਕਾਰਨ ਤਾਲਾਬੰਦੀ ਕਰ ਦਿੱਤੀ ਗਈ ਸੀ ਅਤੇ ਬਹੁਤ ਸਾਰੇ ਪਰਿਵਾਰਾਂ ਦੇ ਰੁਜਗਾਰ ਚਲੇ ਗਏ ਸਨ। ਕਰੋਨਾ ਦੇ ਚਲਦਿਆਂ ਹੋਇਆਂ ਕਈ ਪਰਿਵਾਰਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਇਸ ਸਥਿਤੀ ਦੇ ਵਿਚ ਜਿੱਥੇ ਬਹੁਤ ਸਾਰੇ ਪਰਿਵਾਰਾਂ ਵਿਚ ਆਪਸੀ ਵਿਵਾਦ ਵੀ ਵਧ ਗਏ ਸਨ ਅਤੇ ਇਨ੍ਹਾਂ ਘਰੇਲੂ ਝਗੜਿਆਂ ਦੇ ਕਾਰਨ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਅਤੇ ਪਰਿਵਾਰਕ ਮਾਮਲਿਆਂ ਦੇ ਵਿਚ ਵੀ ਲੜਾਈ ਝਗੜੇ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਏ।

ਹੁਣ ਪੰਜਾਬ ਵਿੱਚ ਇੱਥੇ ਘਰਵਾਲੀ ਨੂੰ ਘਰਵਾਲੇ ਵੱਲੋਂ ਇਸ ਤਰਾਂ ਦਰਦਨਾਕ ਮੌਤ ਦਿੱਤੀ ਗਈ ਹੈ ਕਿ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸ੍ਰੀ ਕੀਰਤਪੁਰ ਸਾਹਿਬ ਗੁਰਦੁਆਰਾ ਪਤਾਲਪੁਰੀ ਸਾਹਿਬ ਤੇ ਪਹਿਲੀ ਲਿੰਕ ਸੜਕ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਪਤੀ ਵੱਲੋਂ ਆਪਣੀ ਪਤਨੀ ਦੇ ਸਿਰ ਵਿਚ ਲੋਹੇ ਦਾ ਭੂਕਨਾ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਬੇਟੀ ਵੱਲੋਂ ਦੱਸਿਆ ਗਿਆ ਹੈ ਕਿ ਉਸਦਾ ਨਾਮ ਸੰਤੋਸ਼ ਹੈ ਅਤੇ ਉਹ ਆਨੰਦਪੁਰ ਸਾਹਿਬ ਦੇ ਅਧੀਨ ਆਉਣ ਵਾਲੇ ਪਹਾੜ ਪੁਰ ਵਿਖੇ ਵਿਆਹੀ ਹੋਈ ਹੈ।

ਬੀਤੇ ਕੱਲ ਜਦੋਂ ਉਹ ਆਪਣੇ ਪੇਕੇ ਪਿੰਡ ਆਈ ਤਾਂ ਵੇਖਿਆ ਕਿ ਉਸਦੀ ਭੈਣ ਰੋ ਰਹੀ ਸੀ ਜਿਸ ਨੇ ਦੱਸਿਆ ਕਿ ਪਿਤਾ ਜੀ ਵੱਲੋਂ ਮਾਤਾ ਦੀ ਕੁੱਟਮਾਰ ਕੀਤੀ। ਜਿੱਥੇ ਉਸ ਦੇ ਮਾਤਾ ਪਿਤਾ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ ਉਥੇ ਹੀ ਅਨੰਦਪੁਰ ਸਾਹਿਬ ਵਿੱਚ ਇੱਕ ਕਿਰਾਏ ਦੇ ਕਮਰੇ ਤੇ ਰਹਿ ਰਹੇ ਸਨ।

ਉਹਨਾਂ ਦੇ ਪਿਤਾ ਜੀ ਅਕਸਰ ਹੀ ਉਨ੍ਹਾਂ ਦੀ ਮਾਤਾ ਦੀ ਸ਼ਰਾਬ ਦੇ ਨਸ਼ੇ ਵਿੱਚ ਕੁੱਟਮਾਰ ਕਰਦੇ ਰਹਿੰਦੇ ਸਨ। ਅਤੇ ਸ਼ਰਾਬ ਦੇ ਨਸ਼ੇ ਵਿਚ ਹੀ ਉਸ ਦੀ ਮਾਤਾ ਦੀ ਕੁੱਟਮਾਰ ਕਰਦੇ ਹੋਏ ਉਸ ਦੇ ਸਿਰ ਤੇ ਭੂਕਨੇ ਨਾਲ ਵਾਰ ਕਰ ਦਿੱਤਾ ਗਿਆ , ਜਿਸ ਕਾਰਨ ਉਸ ਦੀ ਮਾਂ ਦੀ ਮੌਤ ਹੋ ਗਈ ਅਤੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਵਾਸਤੇ ਭੇਜ ਦਿੱਤਾ ਗਿਆ ਹੈ । ਪੁਲੀਸ ਵੱਲੋਂ ਮ੍ਰਿਤਕਾਂ ਦੀ ਬੇਟੀ ਦੀ ਸ਼ਿਕਾਇਤ ਦੇ ਅਧਾਰ ਤੇ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।


                                       
                            
                                                                   
                                    Previous Postਚਾਵਾਂ ਨਾਲ ਕਨੇਡਾ ਪੜਾਈ ਕਰਨ ਗਈ ਪੰਜਾਬੀ ਕੁੜੀ ਨੂੰ ਘਰ ਦੇ ਅੰਦਰ ਮਿਲੀ ਮੌਤ – ਤਾਜਾ ਵੱਡੀ ਖਬਰ
                                                                
                                
                                                                    
                                    Next Postਪੰਜਾਬ ਚ ਇਥੇ ਵਾਪਰਿਆ ਭਿਆਨਕ ਵੱਡਾ ਟਰੇਨ ਹਾਦਸਾ, ਤਾਸ਼ ਦੇ ਪੱਤੇ ਵਾਂਗੂ ਖਿਲਰੇ ਡੱਬੇ- ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



