ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਅਪਰਾਧਿਕ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾਂਦੀਆਂ ਹਨ ਜਿਸ ਨਾਲ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਵਾਲਾ ਮਾਹੌਲ ਕਾਇਮ ਰਹਿ ਸਕੇ। ਉਥੇ ਹੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਠੱਲ ਪਾਉਣ ਲਈ ਪ੍ਰਸ਼ਾਸਨ ਵੱਲੋਂ ਚੌਕਸੀ ਵਰਤੀ ਜਾਂਦੀ ਹੈ। ਉਥੇ ਹੀ ਕੁਝ ਅਜਿਹੇ ਅਨਸਰਾਂ ਵੱਲੋਂ ਕਿਸੇ ਨਾ ਕਿਸੇ ਮੌਕੇ ਤੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਨਾਲ ਪੰਜਾਬ ਦੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਜਿੱਥੇ ਸਰਕਾਰ ਵੱਲੋ ਹ-ਥਿ-ਆ-ਰਾਂ ਦੀ ਵਰਤੋਂ ਕਰਨ ਉਪਰ ਪਾਬੰਦੀ ਲਗਾਈ ਜਾਂਦੀ ਹੈ। ਉਥੇ ਹੀ ਨੌਜਵਾਨ ਪੀੜ੍ਹੀ ਵੱਲੋਂ ਆਏ ਦਿਨ ਹੀ ਸੋਸ਼ਲ ਮੀਡੀਆ ਉੱਪਰ ਵੀਡੀਓ ਪਾਉਣ ਦੀ ਖਾਤਰ ਕੇਵਲ ਹਥਿਆਰਾਂ ਦੀ ਵਰਤੋਂ ਕਰਦਿਆਂ ਹੋਇਆਂ ਕਈ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਹੈ।

ਜਿਸ ਵਿੱਚ ਬਹੁਤ ਸਾਰੇ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਵੀ ਹੋਇਆ ਹੈ। ਜਿਥੇ ਬੀਤੇ ਦਿਨੀਂ ਇਕ ਨੌਜਵਾਨ ਵੱਲੋਂ ਵੀਡੀਉ ਬਣਾਉਣ ਦੇ ਚੱਕਰ ਵਿਚ ਗੋਲੀ ਲੱਗ ਗਈ ਸੀ। ਉਥੇ ਹੀ ਹੁਣ ਪੰਜਾਬ ਵਿੱਚ ਜਨਮ ਦਿਨ ਦਾ ਕੇਕ ਕੱਟਣ ਲਗਿਆਂ ਇਕ ਵੱਡਾ ਹਾਦਸਾ ਹੋਣ ਕਾਰਨ ਮੌਤ ਹੋਣ ਤੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੁਰੂ ਕੀ ਨਗਰੀ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ। ਜਿੱਥੇ ਮਜੀਠਾ ਰੋਡ ਦੇ ਇਕ ਹੋਟਲ ਵਿਚ ਜਨਮ ਦਿਨ ਦੀ ਪਾਰਟੀ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕੁਝ ਨੌਜਵਾਨਾਂ ਵੱਲੋਂ ਜਨਮ ਦਿਨ ਦੀ ਪਾਰਟੀ ਮਨਾਈ ਜਾ ਰਹੀ ਸੀ।

ਉਥੇ ਹੀ ਪਾਰਟੀ ਵਿਚ ਸ਼ਾਮਲ ਨੌਜਵਾਨਾਂ ਵਿੱਚ ਮੂੰਹ ਤੇ ਕੇਕ ਮੰਨਣ ਨੂੰ ਲੈ ਕੇ ਆਪਸ ਵਿੱਚ ਹੀ ਬਹਿਸ ਹੋ ਗਈ। ਜਿਸ ਕਾਰਨ ਇਸ ਪਾਰਟੀ ਵਿੱਚ ਸ਼ਾਮਲ ਇਕ ਨੌਜਵਾਨ ਵੱਲੋਂ ਗੁੱਸੇ ਵਿੱਚ ਆਉਦੇ ਹੋਏ ਨਾਲ ਦੇ ਨੌਜਵਾਨ ਉੱਪਰ ਗੋਲੀ ਚਲਾ ਦਿੱਤੀ ਗਈ।ਇਸ ਘਟਨਾ ਵਿੱਚ ਦੋ ਨੌਜਵਾਨਾਂ ਮਨੀਸ਼ ਅਤੇ ਵਿਕਰਮ ਦੀ ਮੌਕੇ ਤੇ ਮੌਤ ਹੋ ਗਈ, ਅਤੇ ਇੱਕ ਨੌਜਵਾਨ ਜ਼ਖ਼ਮੀ ਹੋਇਆ ਹੈ।

ਇਸ ਘਟਨਾ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ ਦੱਸਿਆ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਮੌਕੇ ਉਪਰ ਪਹੁੰਚ ਕੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਉੱਥੇ ਹੀ ਇਸ ਮਾਮਲੇ ਦੀ ਜਾਂਚ ਕਰਨ ਲਈ ਸੀਸੀਟੀਵੀ ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ। ਪੁਲੀਸ ਵੱਲੋਂ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Home  ਤਾਜਾ ਖ਼ਬਰਾਂ  ਪੰਜਾਬ ਚ ਇਥੇ ਜਨਮ ਦਿਨ ਦਾ ਕੇਕ ਕੱਟਣ ਲਗਿਆ ਹੋ ਗਿਆ ਇਹ ਵੱਡਾ ਕਾਂਡ ਹੋਈਆਂ ਮੌਤਾਂ , ਛਾਈ  ਸੋਗ ਦੀ ਲਹਿਰ
                                                      
                                       
                            
                                                                   
                                    Previous Postਆਖਰ ਹੁਣੇ ਹੁਣੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਲਈ ਆਈ ਇਹ ਵੱਡੀ ਮਾੜੀ ਖਬਰ
                                                                
                                
                                                                    
                                    Next Postਹੁਣੇ ਹੁਣੇ ਪੰਜਾਬ ਵਾਸੀਆਂ ਲਈ ਆਈ ਇਹ ਵੱਡੀ ਖਬਰ – ਸੁਣ  ਲੋਕਾਂ ਚ ਛਾਈ ਖੁਸ਼ੀ ਦੀ ਲਹਿਰ
                                                                
                            
               
                            
                                                                            
                                                                                                                                            
                                    
                                    
                                    



