ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵੱਧ ਰਹੀਆਂ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਪਰਵਾਰਾਂ ਵਿੱਚ ਉਨ੍ਹਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ ਉਥੇ ਹੀ ਸਾਹਮਣੇ ਆਉਣ ਵਾਲੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਜਲਦ ਅਮੀਰ ਹੋਣ ਦੇ ਚੱਕਰ ਵਿਚ ਠੱਗੀ ਕੀਤੀ ਜਾਂਦੀ ਹੈ ਅਤੇ ਚੋਰੀ ਕੀਤੀ ਜਾਂਦੀ ਹੈ, ਤੇ ਕਈ ਲੋਕਾਂ ਨੂੰ ਵਿਦੇਸ਼ ਭੇਜਣ ਦਾ ਲਾਲਚ ਦਿੱਤਾ ਜਾਂਦਾ ਹੈ ਅਤੇ ਕੁਝ ਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਲਾਲਚ ਦਿੱਤਾ ਜਾਂਦਾ ਹੈ। ਪਰ ਬਹੁਤ ਸਾਰੇ ਲੋਕ ਜਿੱਥੇ ਇਸ ਆਸ ਦੇ ਨਾਲ ਠੱਗੇ ਜਾਂਦੇ ਹਨ। ਜਿਸ ਕਾਰਨ ਉਹ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰਦੇ ਹਨ। ਹੁਣ ਇੱਥੇ ਪੰਜਾਬ ਵਿੱਚ ਇਕ ਮੁੰਡੇ ਨਾਲ ਡੇਢ ਲੱਖ ਦੀ ਠੱਗੀ ਵੱਜੀ ਹੈ ਜਿਥੇ ਪੁਲਿਸ ਵੱਲੋਂ ਕਾਰਵਾਈ ਨਹੀਂ ਕੀਤੀ ਗਈ ਅਤੇ ਮੁੰਡੇ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ।

ਇਹ ਮਾਮਲਾ ਮਜੀਠਾ ਦੇ ਅਧੀਨ ਆਉਂਦੇ ਪਿੰਡ ਨੰਗਲ ਪੰਨਵਾਂ ਤੋਂ ਸਾਹਮਣੇ ਆਇਆ ਹੈ। ਜਿਥੇ ਇੱਕ ਨੌਜਵਾਨ ਵੱਲੋਂ ਆਪਣੇ ਨਾਲ ਹੋਈ ਠੱਗੀ ਦੇ ਚਲਦਿਆਂ ਹੋਇਆਂ ਮਾਨਸਿਕਤਾ ਦੇ ਦੌਰ ਵਿਚੋਂ ਗੁਜ਼ਰਦਿਆਂ ਆਪਣੀ ਜੀਵਨ-ਲੀਲਾ ਜ਼ਹਿਰੀਲੀ ਚੀਜ਼ ਖਾ ਕੇ ਖ਼ਤਮ ਕਰ ਲਈ ਹੈ। ਇਸ ਸਾਰੀ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਰਾਘਵ ਦੇ ਪਿਤਾ ਸੋਹਨ ਲਾਲ ਵੱਲੋਂ ਦੱਸਿਆ ਗਿਆ ਹੈ ਕਿ ਉਸ ਦੇ ਪੁੱਤਰ ਰਾਗਨ ਸ਼ਰਮਾ ਨੂੰ ਕਾਰਪੋਰੇਸ਼ਨ ਵਿੱਚ ਸਰਕਾਰੀ ਨੌਕਰੀ ਦੇਣ ਦਾ ਝਾਂਸਾ ਪਿੰਡ ਨਾਗਖੁਰਦ ਦੇ ਰਹਿਣ ਵਾਲੇ ਮਨਦੀਪ ਸਿੰਘ ਪੁੱਤਰ ਦਲਬੀਰ ਸਿੰਘ ਵੱਲੋਂ ਦਿੱਤਾ ਗਿਆ ਸੀ।

ਪਰ ਕਾਫੀ ਸਮਾਂ ਬੀਤ ਜਾਣ ਤੇ ਜਿੱਥੇ ਨਾ ਤਾਂ ਉਸਨੂੰ ਨੌਕਰੀ ਲਵਾਇਆ ਗਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਦਿੱਤੇ ਗਏ। ਜਿਸ ਕਾਰਨ ਉਨ੍ਹਾਂ ਦਾ ਬੇਟਾ ਕਾਫੀ ਲੰਮੇ ਸਮੇਂ ਤੋਂ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰ ਰਿਹਾ ਸੀ ਜਿਸ ਦੇ ਚਲਦਿਆਂ ਹੋਇਆਂ ਉਨ੍ਹਾਂ ਦੇ ਪੁੱਤਰ ਵੱਲੋਂ ਮਨਦੀਪ ਸਿੰਘ ਤੋਂ ਆਪਣੇ ਦਿੱਤੇ ਹੋਏ ਡੇਢ ਲੱਖ ਦੀ ਰਕਮ ਨੂੰ ਵਾਪਸ ਮੰਗਿਆ ਜਾ ਰਿਹਾ ਸੀ।

ਪਰ ਉਸ ਵੱਲੋਂ ਲਾਰੇਬਾਜ਼ੀ ਹੀ ਲਗਾਈ ਜਾ ਰਹੀ ਸੀ ਜਿਸ ਕਾਰਨ ਉਨ੍ਹਾਂ ਦੇ ਪੁੱਤਰ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ ਜਿੱਥੇ ਹੁਣ ਪਰਿਵਾਰ ਦੀ ਸ਼ਿਕਾਇਤ ਉਪਰ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।

Home  ਤਾਜਾ ਖ਼ਬਰਾਂ  ਪੰਜਾਬ ਚ ਇਥੇ ਡੇਢ ਲੱਖ ਦੀ ਮੁੰਡੇ ਨਾਲ ਵੱਜੀ ਸੀ ਠੱਗੀ, ਪੁਲਿਸ ਦੁਆਰਾ ਕਾਰਵਾਈ ਨਾ ਕਰਨ ਕਾਰਨ ਕਰ ਲਈ ਖ਼ੁਦਕੁਸ਼ੀ
                                                      
                              ਤਾਜਾ ਖ਼ਬਰਾਂ                               
                              ਪੰਜਾਬ ਚ ਇਥੇ ਡੇਢ ਲੱਖ ਦੀ ਮੁੰਡੇ ਨਾਲ ਵੱਜੀ ਸੀ ਠੱਗੀ, ਪੁਲਿਸ ਦੁਆਰਾ ਕਾਰਵਾਈ ਨਾ ਕਰਨ ਕਾਰਨ ਕਰ ਲਈ ਖ਼ੁਦਕੁਸ਼ੀ
                                       
                            
                                                                   
                                    Previous Postਵਿਆਹ ਸਮਾਗਮ ਤੋਂ ਵਾਪਿਸ ਆ ਰਹਿਆਂ ਨਾਲ ਵਾਪਰਿਆ ਭਿਆਨਕ ਹਾਦਸਾ, 1 ਬੱਚੇ ਸਮੇਤ 2 ਦੀ ਹੋਈ ਮੌਤ
                                                                
                                
                                                                    
                                    Next Postਸੋਨਾ ਖਰੀਦਣ ਵਾਲਿਆਂ ਆਈ ਵੱਡੀ ਚੰਗੀ ਖਬਰ, ਹੋਇਆ ਏਨਾ ਸਸਤਾ
                                                                
                            
               
                            
                                                                            
                                                                                                                                            
                                    
                                    
                                    



