ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਸਰਹੱਦੀ ਖੇਤਰ ਵਿਚ ਜਿੱਥੇ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰਨ ਕਾਰਨ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਸਰਕਾਰ ਵੱਲੋਂ ਸਰਹੱਦੀ ਖੇਤਰਾਂ ਦੇ ਵਿਚ ਹਾਈ ਅਲਰਟ ਜਾਰੀ ਕੀਤਾ ਜਾਂਦਾ ਹੈ ਜਾਨੀ ਮਾਲੀ ਨੁਕਸਾਨ ਨੂੰ ਹੋਣ ਤੋਂ ਬਚਾਇਆ ਜਾ ਸਕੇ ਉਥੇ ਹੀ ਪੰਜਾਬ ਵਿੱਚ ਵਾਪਰਨ ਵਾਲੀਆਂ ਸਾਰੀਆਂ ਅਪਰਾਧਕ ਘਟਨਾਵਾਂ ਦੇ ਚਲਦਿਆਂ ਹੋਇਆਂ ਵੀ ਕਈ ਗੈਂਗਸਟਰਾਂ ਵੱਲੋਂ ਗੋਲੀਆਂ ਮਾਰ ਕੇ ਬਹੁਤ ਸਾਰੇ ਬੇਕਸੂਰ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾ ਰਿਹਾ ਹੈ। ਅਜਿਹੀਆਂ ਘਟਨਾਵਾਂ ਕੁਝ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਵਾਪਰੀਆਂ ਹਨ ਅਤੇ ਕੁਝ ਵਿਚ ਲੁੱਟ ਖੋਹ ਦੇ ਚਲਦਿਆਂ ਹੋਇਆਂ ਅੰਜਾਮ ਦਿੱਤਾ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਹੁਣ ਇੱਥੇ ਦਿਨ-ਦਿਹਾੜੇ ਟੈਕਸੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਰਹੱਦੀ ਕਸਬਾ ਖੇਮਕਰਨ ਤੋਂ ਸਾਹਮਣੇ ਆਈ ਹੈ। ਕੁਝ ਹਮਲਾਵਰਾਂ ਵੱਲੋਂ ਜਿੱਥੇ ਖੇਮਕਰਨ ਤੋਂ ਅੰਮ੍ਰਿਤਸਰ ਜਾਣ ਵਾਸਤੇ ਇੱਕ ਟੈਕਸੀ ਕਰ ਲਈ ਗਈ ਸੀ। ਜਦੋਂ ਟੈਕਸੀ ਚਾਲਕ ਸ਼ੇਰ ਮਸੀਹ 35 ਸਾਲਾ ਪੁੱਤਰ ਨਾਜਰ ਮਸੀਹ ਇਨ੍ਹਾ ਹਮਲਾਵਰਾਂ ਨੂੰ ਸਵਾਰੀ ਬਣਾ ਕੇ ਨਾਲ ਲੈ ਕੇ ਜਾ ਰਿਹਾ ਸੀ ਤਾਂ ਉਸ ਨੂੰ ਨਹੀਂ ਪਤਾ ਸੀ ਕਿ ਇਹਨਾਂ ਹਮਲਾਵਰਾਂ ਵੱਲੋਂ ਉਸ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਜਾਵੇਗਾ।

ਜਦੋਂ ਇਹ ਟੈਕਸੀ ਚੀਮਾ ਖੁਰਦ ਪਿੰਡ ਦੇ ਵਿਚਕਾਰ ਜੀਟੀ ਰੋਡ ਕੋਲ ਪਹੁੰਚੀ ਤਾਂ ਹਮਲਾਵਰਾਂ ਵੱਲੋਂ ਟੈਕਸੀ ਚਾਲਕਾਂ ਉੱਪਰ ਗੋਲੀਆਂ ਵਰ੍ਹਾ ਦਿੱਤੀਆਂ ਗਈਆਂ। ਤੇ ਟੈਕਸੀ ਵਿਚ ਗੋਲੀਆਂ ਚੱਲਣ ਕਾਰਨ ਸ਼ੀਸ਼ੇ ਟੁਟ ਗਏ ਉਥੇ ਹੀ ਟੈਕਸੀ ਚਾਲਕ ਦੀ ਘਟਨਾ ਸਥਾਨ ਤੇ ਮੌਤ ਹੋ ਗਈ।

ਇਸ ਘਟਨਾ ਨੂੰ ਅੰਜਾਮ ਦੇ ਕੇ ਜਿੱਥੇ ਹਮਲਾਵਰ ਘਟਨਾ ਸਥਾਨ ਤੋਂ ਫਰਾਰ ਹੋ ਗਏ ਉਥੇ ਹੀ ਇਸ ਘਟਨਾ ਦਾ ਇਲਾਕੇ ਵਿੱਚ ਪਤਾ ਲੱਗਣ ਤੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਬਾਰੇ ਲੋਕਾਂ ਵੱਲੋਂ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਅਤੇ ਡੀਐਸਪੀ ਤਰਸੇਮ ਮਸੀਹ ਵੱਲੋਂ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ।


                                       
                            
                                                                   
                                    Previous Postਭਗਵੰਤ ਮਾਨ ਲਈ ਵੱਡੀ ਮਾੜੀ ਖਬਰ, ਇਹਨਾਂ ਵਲੋਂ 13 ਜੁਲਾਈ ਨੂੰ CM ਰਿਹਾਇਸ਼ ਦੇ ਘਿਰਾਓ ਦਾ ਕੀਤਾ ਐਲਾਨ
                                                                
                                
                                                                    
                                    Next Postਪੰਜਾਬ ਚ ਇਥੇ ਜੇਲ ਚ ਕੈਦੀ ਨੂੰ ਮਿਲਣ ਗਏ ਪਰਿਵਾਰ ਨੇ ਕਰਤਾ ਵੱਡਾ ਕਾਂਡ, ਬੂਟ ਚ ਲਕੋਏ 2 ਮੋਬਾਈਲ ਫੋਨ ਅਤੇ ਬੈਟਰੀਆਂ
                                                                
                            
               
                            
                                                                            
                                                                                                                                            
                                    
                                    
                                    



