BREAKING NEWS
Search

ਪੰਜਾਬ ਚ ਇਥੇ ਦੁਕਾਨਾਂ ਬਾਰੇ ਆਈ ਵੱਡੀ ਖਬਰ, ਅਚਾਨਕ ਹੋਈ ਇਹ ਕਾਰਵਾਈ- ਪਈਆਂ ਭਾਜੜਾਂ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਅੱਜ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਜਲਦ ਅਮੀਰ ਬਣਨ ਦੇ ਚੱਕਰ ਵਿੱਚ ਕਈ ਅਜਿਹੇ ਕਾਰੋਬਾਰ ਕੀਤੇ ਜਾ ਰਹੇ ਹਨ ਜਿਸ ਨਾਲ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਵੀ ਹੁੰਦਾ ਹੈ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਕਈ ਅਜਿਹੇ ਕੰਮ ਕੀਤੇ ਜਾਂਦੇ ਹਨ ਜਿਸ ਨਾਲ ਲੋਕ ਹੌਲੀ ਹੌਲੀ ਮੌਤ ਦੇ ਮੂੰਹ ਵਿੱਚ ਵੀ ਚਲੇ ਜਾਂਦੇ ਹਨ। ਅੱਜਕਲ੍ਹ ਖਾਣ-ਪੀਣ ਵਿੱਚ ਸਹੀ ਵਸਤਾਂ ਦੇ ਨਾਂ ਮਿਲਣ ਦੇ ਚਲਦਿਆਂ ਹੋਇਆਂ ਵੀ ਲੋਕਾਂ ਨੂੰ ਬਹੁਤ ਸਾਰੀਆਂ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਅਜਿਹੇ ਕਾਰੋਬਾਰ ਕਰਨ ਵਾਲੇ ਗੈਰ ਸਮਾਜਿਕ ਅਨਸਰਾਂ ਨੂੰ ਕਾਬੂ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਆਪਣੀ ਡਿਊਟੀ ਸਖ਼ਤੀ ਨਾਲ ਕੀਤੀ ਜਾਂਦੀ ਹੈ।

ਹੁਣ ਪੰਜਾਬ ਵਿੱਚ ਇੱਥੇ ਦੁਕਾਨਾਂ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਅਚਾਨਕ ਇਹ ਕਾਰਵਾਈ ਹੋਣ ਤੇ ਭਾਜੜਾਂ ਪੈ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਜਨਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਅੱਜ ਸ਼ਹਿਰ ਦੀਆਂ ਕਈ ਦੁਕਾਨਾਂ ਉੱਪਰ ਜ਼ਿਲ੍ਹਾ ਸਿਹਤ ਵਿਭਾਗ ਦੀ ਮੈਡਮ ਭਾਰਤੀ ਧਵਨ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਇਸ ਛਾਪੇਮਾਰੀ ਦਾ ਪਤਾ ਚੱਲਦੇ ਹੈ ਜਿੱਥੇ ਬਹੁਤ ਸਾਰੇ ਦੁਕਾਨਦਾਰ ਆਪਣੀਆਂ ਦੁਕਾਨਾਂ ਨੂੰ ਬੰਦ ਕਰਕੇ ਚਲੇ ਗਏ ਉਥੇ ਹੀ ਉਨ੍ਹਾਂ ਵੱਲੋਂ ਕਈ ਬਰਗਰ, ਪੀਜ਼ੇ ਅਤੇ ਕਰਿਆਨੇ ਦੀਆਂ ਦੁਕਾਨਾਂ ਵਿਚ ਛਾਪੇਮਾਰੀ ਕਰਕੇ ਇਨ੍ਹਾਂ ਦੁਕਾਨਾਂ ਤੋਂ ਸੈਂਪਲ ਭਰੇ ਗਏ ਹਨ।

ਜਿੱਥੇ ਇਨ੍ਹਾਂ ਦੁਕਾਨਾਂ ਤੋਂ ਸੈਂਪਲ ਭਰੇ ਗਏ ਹਨ ਉਥੇ ਹੀ ਦੁੱਧ ਦੀਆਂ ਦੁਕਾਨਾਂ ਤੇ ਵੀ ਚੈਕਿੰਗ ਕਰਨ ਲਈ ਸੈਂਪਲ ਭਰੇ ਗਏ , ਉਥੇ ਹੀ ਮੈਡਮ ਦੇ ਆਉਣ ਦੀ ਖਬਰ ਮਿਲਦੇ ਹੀ ਬਹੁਤ ਸਾਰੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਸ਼ਟਰ ਸੁੱਟ ਦਿੱਤੇ ਗਏ ਅਤੇ ਰਫੂ ਚੱਕਰ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਹੈ।

ਉਥੇ ਹੀ ਮੈਡਮ ਵੱਲੋਂ ਜਿੱਥੇ ਦੁਕਾਨਦਾਰਾਂ ਨੂੰ ਸਾਫ ਸੁਥਰੀਆਂ ਚੀਜ਼ਾਂ ਵੇਚਣ ਵਾਸਤੇ ਆਖਿਆ ਗਿਆ ਹੈ ਕਿਉਂਕਿ ਮਿਲਾਵਟ ਮਿਲੀਆਂ ਚੀਜ਼ਾਂ ਦੇ ਹੋਣ ਨਾਲ ਜਿੱਥੇ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਆ ਰਹੀਆਂ ਹਨ ਅਤੇ ਉਨ੍ਹਾਂ ਦੀ ਸਿਹਤ ਉਪਰ ਅਸਰ ਪੈ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਭਵਿੱਖ ਵਿੱਚ ਵੀ ਛਾਪੇਮਾਰੀ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਵੱਲੋਂ ਕਈ ਦੁਕਾਨਾਂ ਉੱਪਰ ਦੁੱਧ ਤੋਂ ਬਣਨ ਵਾਲੀਆਂ ਚੀਜ਼ਾਂ ਦੀ ਖਾਸ ਚੈਕਿੰਗ ਕੀਤੀ ਗਈ ਹੈ।