ਆਈ ਤਾਜਾ ਵੱਡੀ ਖਬਰ 

ਗੁੱਸੇ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਕਈ ਅਜਿਹੇ ਗਲਤ ਕਦਮ ਚੁਕ ਲਏ ਜਾਂਦੇ ਹਨ ਜਿਸ ਦਾ ਖਮਿਆਜਾ ਕਈ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਬਹੁਤ ਸਾਰੇ ਪਰਿਵਾਰਾਂ ਵਿੱਚ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਕਈ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਬਾਰੇ ਕਿਸੇ ਵੱਲੋ ਸੋਚਿਆ ਵੀ ਨਹੀਂ ਗਿਆ ਹੁੰਦਾ। ਉੱਥੇ ਹੀ ਇਕ ਤੋਂ ਬਾਅਦ ਇਕ ਅਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ ਜਿਨ੍ਹਾਂ ਉਪਰ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਪਰਿਵਾਰਕ ਵਿਵਾਦ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਵੱਲੋਂ ਆਪਣਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਉਹ ਸਿਰਫ਼ ਕੁਝ ਨੌਜਵਾਨਾਂ ਦੇ ਵਿੱਚ ਵੱਖ ਵੱਖ ਮਾਮਲਿਆਂ ਨੂੰ ਲੈ ਕੇ ਬਹਿਸ ਬਾਜੀ ਹੋ ਜਾਂਦੀ ਹੈ।

ਹੁਣ ਪੰਜਾਬ ਵਿੱਚ ਮਾਮੂਲੀ ਤਕਰਾਰ ਦੇ ਚਲਦਿਆਂ ਗੋਲੀਆਂ ਮਾਰ ਕੇ ਦੋਸਤ ਵੱਲੋਂ ਦੋਸਤ ਦਾ ਕਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸੁਨਾਮ ਤੋਂ ਸਾਹਮਣੇ ਆਇਆ ਹੈ ਜਿੱਥੇ ਆਪਸੀ ਤਕਰਾਰ ਦੇ ਚਲਦਿਆਂ ਹੋਇਆਂ ਇੱਕ ਦੋਸਤ ਵੱਲੋਂ ਆਪਣੇ ਦੋਸਤ ਉੱਪਰ ਗੋਲੀਆਂ ਚਲਾ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੁਖਵਿੰਦਰ ਸਿੰਘ ਸੁੱਖੀ ਅਤੇ ਉਸ ਦਾ ਦੋਸਤ ਪਟਿਆਲਾ ਦੇ ਕੋਲ਼ ਖੇਡ ਮੇਲੇ ਤੇ ਗਏ ਹੋਏ ਸਨ ਜਿੱਥੇ ਉਹਨਾ ਦੀ ਆਪਸ ਵਿਚ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ।

ਜਿਸ ਤੋਂ ਬਾਅਦ ਵਾਪਸ ਪਰਤਦੇ ਹੋਏ ਪਟਿਆਲਾ ਸੁਨਾਮ ਰੋਡ ਤੇ ਇੱਕ ਢਾਬੇ ਉਪਰ ਰੋਟੀ ਖਾਣ ਲਈ ਰੁਕੇ ਅਤੇ ਹੱਥ ਧੋਣ ਵਾਸਤੇ ਜਦੋਂ ਸੁਖਵਿੰਦਰ ਸਿੰਘ ਗਿਆ, ਉਸੇ ਸਮੇਂ ਉਸ ਦੇ ਦੋਸਤ ਵੱਲੋਂ ਉਸ ਉਪਰ ਗੋਲੀਆਂ ਚਲਾ ਦਿੱਤੀਆਂ ਗਈਆਂ ਅਤੇ 6 ਗੋਲੀਆਂ ਲੱਗਣ ਕਾਰਨ ਜਿੱਥੇ ਸੁਖਵਿੰਦਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਉਥੇ ਹੀ ਉਸ ਦਾ ਦੋਸਤ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਘਟਨਾ ਸਥਾਨ ਤੋਂ ਫਰਾਰ ਹੋ ਗਿਆ।

ਪੁਲੀਸ ਵੱਲੋਂ ਜਿੱਥੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ ਉਥੇ ਹੀ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


                                       
                            
                                                                   
                                    Previous Postਪੋਸਟ ਕੀਤਾ ਹੋਇਆ ਪੱਤਰ ਪਹੁੰਚਿਆ 100 ਸਾਲ ਬਾਅਦ ਪਤੇ ਤੇ, ਹਰੇਕ ਕੋਈ ਹੋ ਰਿਹਾ ਹੈਰਾਨ
                                                                
                                
                                                                    
                                    Next Postਮਸ਼ਹੂਰ ਪੰਜਾਬੀ ਕਾਮੇਡੀਅਨ ਅਮ੍ਰਿਤਪਾਲ ਛੋਟੂ ਦੀ ਹੋਈ ਅਚਾਨਕ ਮੌਤ
                                                                
                            
               
                            
                                                                            
                                                                                                                                            
                                    
                                    
                                    




