ਆਈ ਤਾਜ਼ਾ ਵੱਡੀ ਖਬਰ 

ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿਥੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਇਸ ਘਟਨਾ ਨੂੰ ਅੰਜਾਮ ਦਿੱਤਾ ਜਾਂਦਾ ਹੈ ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਚੌਕਸੀ ਵਰਤੀ ਜਾਂਦੀ ਹੈ। ਜਿਨ੍ਹਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਨੂੰ ਕਾਬੂ ਕੀਤਾ ਜਾਂਦਾ ਹੈ ਅਤੇ ਪੰਜਾਬ ਦੇ ਹਾਲਾਤਾਂ ਨੂੰ ਵਿਗੜਨ ਤੋਂ ਬਚਾਇਆ ਜਾਂਦਾ ਹੈ। ਕਿਉਂਕਿ ਬੀਤੇ ਕੁਝ ਮਹੀਨਿਆਂ ਤੋਂ ਜਿਥੇ ਲਗਾਤਾਰ ਸਰਹੱਦੀ ਖੇਤਰਾਂ ਵਿਚ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਬਰਾਮਦ ਕੀਤੀਆਂ ਗਈਆਂ ਹਨ ਜਿਸ ਕਾਰਨ ਉਨ੍ਹਾਂ ਖੇਤਰਾਂ ਦੇ ਵਿੱਚ ਲੋਕਾਂ ਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ । ਉਥੇ ਹੀ ਸਰਹੱਦੀ ਖੇਤਰਾਂ ਵਿੱਚ ਨਸ਼ਾ ਤਸਕਰੀ ਅਤੇ ਹਥਿਆਰਾਂ ਦੀ ਸਪਲਾਈ ਨੂੰ ਲੈ ਕੇ ਵੀ ਲੋਕਾਂ ਵਿਚ ਡਰ ਵੇਖਿਆ ਜਾਂਦਾ ਹੈ।

ਜਿਸ ਕਾਰਨ ਪੰਜਾਬ ਅੰਦਰ ਵੀ ਡਰੋਨ ਦੀ ਵਰਤੋਂ ਤੇ ਪਾਬੰਦੀ ਲਗਾਈ ਜਾ ਰਹੀ ਹੈ ਕਿਉਂਕਿ ਸਰਹੱਦੀ ਖੇਤਰਾਂ ਵਿੱਚ ਡਰੋਨ ਜ਼ਰੀਏ ਨਸ਼ੇ ਦੀ ਤਸਕਰੀ ਵੀ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਕਿਤੇ ਅਜਿਹੀ ਚੀਜ਼ ਮਿਲੀ ਹੈ ਜਿੱਥੇ ਪੁਲਸ ਵੱਲੋਂ ਪਹੁੰਚ ਕੀਤੀ ਗਈ ਹੈ ਅਤੇ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮ੍ਰਿਤਸਰ ਦੇ ਅਜਨਾਲੇ ਅਧੀਨ ਆਉਂਦੇ ਇੱਕ ਪਿੰਡ ਸਾਰੰਗੜਾ ਤੋਂ ਸਾਹਮਣੇ ਆਇਆ ਹੈ, ਜਿੱਥੇ ਪਿੰਡ ਵਿੱਚ ਅੱਜ ਇਕ ਡਰੋਨ ਬਰਾਮਦ ਹੋਣ ਨਾਲ ਪਿੰਡ ਵਿੱਚ ਲੋਕਾਂ ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।। ਉਥੇ ਹੀ ਪਿੰਡ ਦੇ ਸਰਪੰਚ ਵੱਲੋਂ ਤੁਰੰਤ ਇਸ ਸਾਰੀ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ।

ਜਿਸ ਤੋਂ ਬਾਅਦ ਪੁਲੀਸ ਵੱਲੋਂ ਪਿੰਡ ਅੰਦਰ ਪਹੁੰਚ ਕਰਕੇ ਡਰੋਨ ਨੂੰ ਆਪਣੇ ਕਬਜ਼ੇ ਵਿੱਚ ਲਿਆ ਗਿਆ ਹੈ,ਉਥੇ ਹੀ ਇਸ ਘਟਨਾ ਦੀ ਜਾਣਕਾਰੀ ਪੁਲੀਸ ਵੱਲੋਂ ਬੀਐਸਐਫ ਨੂੰ ਵੀ ਦਿੱਤੀ ਗਈ ਹੈ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਸ ਡਰੋਨ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਿ ਇਹ ਡਰੋਨ ਪਾਕਿਸਤਾਨੀ ਹੈ ਜਾਂ ਹਿੰਦੋਸਤਾਨ ਦਾ ਹੈ। ਉਥੇ ਦੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਵੀ ਘਟਨਾ ਸਥਾਨ ਤੇ ਪਹੁੰਚ ਕਰਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਪੁਲਿਸ ਵੱਲੋਂ ਇਸ ਪਿੰਡ ਦੇ ਆਸ-ਪਾਸ ਦੇ ਪਿੰਡਾਂ ਵਿਚ ਵੀ ਇਸ ਡਰੋਨ ਨੂੰ ਲੈ ਕੇ ਲੋਕਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।


                                       
                            
                                                                   
                                    Previous Postਕੈਨੇਡਾ ਜਾਣ ਵਾਲਿਆਂ ਲਈ ਆਈ ਵੱਡੀ ਖਬਰ, ਟਰੂਡੋ ਸਰਕਾਰ ਨੇ ਕਰਤਾ ਇਹ ਐਲਾਨ
                                                                
                                
                                                                    
                                    Next Postਯੂਕਰੇਨ ਰੂਸ ਜੰਗ ਦੇ ਮੱਦੇਨਜਰ ਹੁਣ ਇੰਡੀਆ ਵਲੋਂ ਆਈ ਵੱਡੀ ਖਬਰ, ਕੇਂਦਰ ਦੀ ਮੋਦੀ ਸਰਕਾਰ ਨੇ ਜਾਰੀ ਕਰਤਾ ਇਹ ਹੁਕਮ
                                                                
                            
               
                            
                                                                            
                                                                                                                                            
                                    
                                    
                                    



