ਭਾਰਤ-ਪਾਕਿਸਤਾਨ ਵਿਚਕਾਰ ਵਧ ਰਹੇ ਤਣਾਅ ਦੇ ਮੱਦੇਨਜ਼ਰ, ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਦੀ ਸੁਰੱਖਿਆ ਲਈ ਕੜੇ ਕਦਮ ਚੁੱਕੇ ਗਏ ਹਨ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਹੁਕਮ ਜਾਰੀ ਕਰਦੇ ਹੋਏ ਆਦੇਸ਼ ਦਿੱਤਾ ਗਿਆ ਹੈ ਕਿ ਰਾਤ 8 ਵਜੇ ਤੋਂ ਬਾਅਦ ਮੋਹਾਲੀ ਦੇ ਸਾਰੇ ਬਾਜ਼ਾਰ ਬੰਦ ਕਰਨਾ ਲਾਜ਼ਮੀ ਹੋਵੇਗਾ।
ਇਸਦੇ ਨਾਲ ਹੀ, ਦੁਕਾਨਾਂ ਦੇ ਬਾਹਰ ਲੱਗੇ ਸਟਾਲ, ਸੀਸੀਟੀਵੀ ਕੈਮਰੇ ਅਤੇ ਵਿਗਿਆਪਨ ਬੋਰਡ ਦੀਆਂ ਲਾਈਟਾਂ ਵੀ ਬੰਦ ਕਰਨ ਦੇ ਨਿਰਦੇਸ਼ ਹਨ।
ਪੁਲਿਸ ਅਤੇ ਪੀਸੀਆਰ ਟੀਮਾਂ ਸ਼ਹਿਰ ਵਿੱਚ ਰਾਊਂਡ ਲਗਾਤਾਰ ਕਰ ਰਹੀਆਂ ਹਨ ਅਤੇ ਲਾਊਡਸਪੀਕਰ ਰਾਹੀਂ ਲੋਕਾਂ ਨੂੰ ਨਿਰਦੇਸ਼ ਦਿੱਤੇ ਜਾ ਰਹੇ ਹਨ। ਪ੍ਰਸ਼ਾਸਨ ਵੱਲੋਂ ਚਿਤਾਵਨੀ ਦਿੱਤੀ ਗਈ ਹੈ ਕਿ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।