ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਦਾ ਹਰ ਇੱਕ ਇਨਸਾਨ ਆਪਣੀ ਮਾਂ ਦੀਆਂ ਤਾਰੀਫ਼ਾਂ ਕਰਦਾ ਹੈ , ਆਪਣੀ ਮਾਂ ਨੂੰ ਸਭ ਤੋਂ ਵੱਧ ਪਿਆਰ ਕਰਦਾ ਹੈ । ਪਰ ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਇਕ ਬਾਪ ਦੀ ਤਾ, ਬਾਪ ਖ਼ੁਦ ਪੂਰੇ ਪਰਿਵਾਰ ਦਾ ਬੋਝ ਆਪਣੇ ਮੋਢਿਆਂ ਤੇ ਚੁੱਕ ਕੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਹੈ । ਇਕ ਬਾਪ ਬੇਸ਼ੱਕ ਆਪਣਾ ਪਿਆਰ ਆਪਣੇ ਬੱਚਿਆਂ ਪ੍ਰਤੀ ਘਟ ਦਿਖਾਉਂਦਾ ਹੈ । ਪਰ ਇੱਕ ਬਾਪ ਦੀ ਡਾਂਟ ‘ਚ ਵੀ ਬਹੁਤ ਸਾਰਾ ਪਿਆਰ ਲੁਕਿਆ ਹੋਇਆ ਹੁੰਦਾ ਹੈ । ਪਰ ਇਕ ਬਾਪ ਅਤੇ ਬੱਚਿਆਂ ਦਾ ਰਿਸ਼ਤਾ ਉਸ ਸਮੇਂ ਤਾਰ ਤਾਰ ਹੋ ਗਿਆ ਜਦ ਤਿੰਨ ਪੁੱਤਰਾਂ ਵੱਲੋਂ ਆਪਣੇ ਬਾਪ ਦਾ ਕਤਲ ਕਰ ਦਿੱਤਾ ਗਿਆ ।

ਮਾਮਲਾ ਅਬੋਹਰ ਤੋਂ ਸਾਹਮਣੇ ਆਇਆ ਜਿੱਥੇ ਜ਼ਮੀਨੀ ਵਿਵਾਦ ਨੂੰ ਲੈ ਕੇ ਤਿੱਨ ਕਲਯੁੱਗੀ ਪੁੱਤਰਾਂ ਦੇ ਵੱਲੋਂ ਆਪਣੇ ਬਾਪ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ । ਜਿਸ ਤੋਂ ਬਾਅਦ ਇਸਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਦੇ ਲਈ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿੱਚ ਰਖਵਾਇਆ ਅਤੇ ਪੁਲੀਸ ਨੇ ਤਿੰਨਾਂ ਪੁੱਤਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਜਾਇਦਾਦ ਦੇ ਵਿਵਾਦ ਕਾਰਨ ਅਜੀਤ ਸਿੰਘ ਉਰਫ ਜੀਤਾ ਸੁਰਜੀਤ ਸਿੰਘ ਅਤੇ ਲਖਵਿੰਦਰ ਸਿੰਘ ਨੇ ਆਪਣੇ ਪਿਤਾ ਸ਼ਿੰਦਰਪਾਲ ਦਾ ਗਲਾ ਘੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਉਥੇ ਹੀ ਪੁਲਸ ਨੇ ਮ੍ਰਿਤਕ ਵਿਅਕਤੀ ਦੇ ਭਰਾ ਜਸਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਤਿੰਨਾਂ ਪੁੱਤਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਸ਼ਿੰਦਰਪਾਲ ਨੇ ਆਪਣੇ ਤਿੰਨਾਂ ਪੁੱਤਰਾਂ ਨੂੰ ਆਪਣੀ ਜ਼ਮੀਨ ਜਾਇਦਾਦ ਤੋਂ ਬੇਦਖ਼ਲ ਕਰ ਦਿੱਤਾ ਸੀ ।

ਜਿਸ ਦੇ ਕਾਰਨ ਤਿੰਨੇ ਪੁੱਤਰ ਜ਼ਮੀਨ ਜਾਇਦਾਦ ਵਿੱਚੋਂ ਹਿੱਸਾ ਮੰਗ ਰਹੇ ਸੀ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਕ ਸਾਜ਼ਿਸ਼ ਦੇ ਤਹਿਤ ਆਪਣੇ ਪਿਉ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਤਿੰਨੋਂ ਦੋਸ਼ੀ ਮੌਕੇ ਤੋਂ ਫ਼ਰਾਰ ਦੱਸੇ ਜਾ ਰਹੇ ਹਨ। ਪਰ ਪੁਲੀਸ ਵੱਲੋਂ ਉਨ੍ਹਾਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ।


                                       
                            
                                                                   
                                    Previous Postਪੰਜਾਬ ਚ ਇਥੇ ਨੌਜਵਾਨ ਮੁੰਡੇ ਨੂੰ ਆਰੀ ਦੇ ਨਾਲ ਦਿੱਤੀ ਇਸ ਤਰਾਂ ਮੌਤ, ਦੇਖ ਉਡੇ ਸਾਰਿਆਂ ਦੇ ਹੋਸ਼- ਤਾਜਾ ਵੱਡੀ ਖਬਰ
                                                                
                                
                                                                    
                                    Next Postਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਰਤਾ ਵੱਡਾ ਐਲਾਨ, ਲੋਕਾਂ ਦੇ ਹਿੱਤ ਚ ਲਿਆ ਵੱਡਾ ਫੈਸਲਾ
                                                                
                            
               
                            
                                                                            
                                                                                                                                            
                                    
                                    
                                    



