ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਲੋਕਾਂ ਦੀ ਕੀਮਤੀ ਜਾਨ ਜਿੱਥੇ ਵਾਪਰਨ ਵਾਲੇ ਸੜਕ ਹਾਦਸਿਆਂ ਦੇ ਦੌਰਾਨ ਚੱਲੀ ਜਾਂਦੀ ਹੈ ਉਥੇ ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਨੇ ਬਹੁਤ ਸਾਰੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਥੇ ਬਹੁਤ ਸਾਰੇ ਪਰਵਾਰ ਅਜਿਹੇ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਸੜਕੀ ਮੰਤਰਾਲੇ ਵੱਲੋਂ ਜਿਥੇ ਲੋਕਾਂ ਨੂੰ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਉਥੇ ਹੀ ਕੁਝ ਲੋਕਾਂ ਵੱਲੋਂ ਜਿੱਥੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ। ਉਥੇ ਹੀ ਕੁਝ ਵੱਡੇ ਵਾਹਨ ਚਾਲਕਾਂ ਵੱਲੋਂ ਵੀ ਅਣਗਹਿਲੀ ਵਰਤੀ ਜਾਂਦੀ ਹੈ ਜਿਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਮਾਸੂਮ ਲੋਕਾਂ ਦੀ ਜਾਨ ਚਲੇ ਜਾਂਦੀ ਹੈ।

ਇਸ ਤਰਾਂ ਹੀ ਬਹੁਤ ਸਾਰੇ ਅਵਾਰਾ ਪਸ਼ੂ ਅੱਜ-ਕੱਲ੍ਹ ਜਿੱਥੇ ਸੜਕਾਂ ਉੱਪਰ ਲਗਾਤਾਰ ਘੁੰਮਦੇ ਦੇਖੇ ਜਾਂਦੇ ਹਨ ਉਥੇ ਹੀ ਇਨ੍ਹਾਂ ਪਸ਼ੂਆਂ ਦੇ ਕਾਰਨ ਵੀ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ। ਹੁਣ ਪੰਜਾਬ ਵਿੱਚ ਇੱਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਕੁੜੀ ਅਤੇ ਮੁੰਡੇ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪਟਿਆਲਾ ਨਾਭਾ ਰੋਡ ਤੋਂ ਸਾਹਮਣੇ ਆਈ ਹੈ ਜਿੱਥੇ ਪਿੰਡ ਰੱਖੜਾ ਦੇ ਨਜ਼ਦੀਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ ਅਤੇ ਇਸ ਦੀ ਚਪੇਟ ਵਿੱਚ ਆਉਣ ਕਾਰਨ ਕਾਰ ਵਿੱਚ ਸਵਾਰ ਲੜਕੇ ਅਤੇ ਲੜਕੀ ਦੀ ਮੌਤ ਹੋ ਗਈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਲੋਕਾਂ ਵੱਲੋਂ ਦੱਸਿਆ ਗਿਆ ਹੈ ਕਿ ਸੜਕ ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ ਹਨ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਦੱਸਿਆ ਗਿਆ ਹੈ ਕਿ ਇਹ ਭਿਆਨਕ ਸੜਕ ਹਾਦਸਾ ਕਾਰ ਦੇ ਅੱਗੇ ਇੱਕ ਅਵਾਰਾ ਪਸ਼ੂ ਦੇ ਆ ਜਾਣ ਦੇ ਚਲਦਿਆਂ ਹੋਇਆਂ ਵਾਪਰਿਆ ਹੈ। ਇਸ ਹਾਦਸੇ ਵਿਚ ਸ਼ਿਕਾਰ ਹੋਣ ਵਾਲੇ ਨੌਜਵਾਨ ਦੀ ਪਹਿਚਾਣ ਪਿੰਡ ਸਿੱਧੂਵਾਲ ਦੇ ਰਹਿਣ ਵਾਲੇ ਵਜੋਂ ਦੱਸੀ ਗਈ ਹੈ ਪਰ ਅਜੇ ਪੁਲਸ ਵੱਲੋਂ ਦੋਹਾਂ ਮ੍ਰਿਤਕ ਨੌਜਵਾਨ ਲੜਕੇ ਅਤੇ ਲੜਕੀ ਦੀ ਸਹੀ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ।
 

                                       
                            
                                                                   
                                    Previous Postਸਕੂਲ ਚ 2 ਗੁੱਤਾਂ ਨਾਲ ਕਰਨ ਤੇ ਪ੍ਰਿਸੀਪਲ ਨੇ ਦਿਖਾਈ ਦਰਿੰਦਗੀ, ਵਿਦਿਆਰਥਣ ਨੇ ਦਿੱਤੀ ਖ਼ੁਦਕੁਸ਼ੀ ਦੀ ਧਮਕੀ
                                                                
                                
                                                                    
                                    Next Postਹਸਦੀ ਖੇਡਦੀ 14 ਮਹੀਨਿਆਂ ਦੀ ਮਾਸੂਮ ਧੀ ਨੂੰ ਮੌਤ ਲੈ ਗਈ ਇੰਝ ਆਪਣੇ ਨਾਲ, ਪਰਿਵਾਰ ਦਾ ਰੋ ਰੋ ਹੋਇਆ ਬੁਰਾ ਹਾਲ
                                                                
                            
               
                            
                                                                            
                                                                                                                                            
                                    
                                    
                                    



