ਆਈ ਤਾਜ਼ਾ ਵੱਡੀ ਖਬਰ 

ਸੜਕੀ ਆਵਾਜਾਈ ਵਿੱਚ ਜਿੱਥੇ ਲੋਕਾਂ ਦੇ ਆਪਣੇ ਵਾਹਨਾਂ ਆਉਣ ਜਾਣ ਵਿਚ ਬਹੁਤ ਜ਼ਿਆਦਾ ਮਦਦ ਕਰਦੇ ਹਨ ਉਥੇ ਹੀ ਇਨ੍ਹਾਂ ਦੀ ਤੇਜ਼ ਰਫਤਾਰ ਹੋਣ ਕਾਰਨ ਭਿਆਨਕ ਸੜਕ ਹਾਦਸੇ ਵੀ ਵਾਪਰਦੇ ਹਨ। ਜਿੱਥੇ ਕੁਝ ਵਾਹਨ ਚਾਲਕਾਂ ਦੀ ਅਣਗਹਿਲੀ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਨੂੰ ਇਸ ਦਾ ਖਮਿਆਜਾ ਭੁਗਤਣਾ ਪੈਂਦਾ ਹੈ। ਬਹੁਤ ਸਾਰੇ ਲੋਕਾਂ ਵੱਲੋਂ ਜਿਥੇ ਵਾਹਨ ਚਾਲਕਾਂ ਲਈ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਜਿਸਦੇ ਚਲਦੇ ਹੋਏ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ,ਇਨ੍ਹਾਂ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਵਾਲੇ ਵਾਹਨ ਚਾਲਕਾਂ ਦੀ ਮੌਤ ਕਾਰਨ ਕਈ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ, ਹਨ ਪੰਜਾਬ ਵਿਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਮੌਤ ਦਾ ਤਾਂਡਵ ਹੋਇਆ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਕੱਲ੍ਹ ਸ਼ਾਮ ਮਲਸੀਆਂ-ਨਕੋਦਰ ਰਾਸ਼ਟਰੀ ਮਾਰਗ ਤੇ ਪੈਂਦੇ ਪਿੰਡ ਬਿੱਲੀ ਚਹਾਰਮ ਦੇ ਨਜ਼ਦੀਕ ਵਾਪਰਿਆ ਹੈ ਜਿੱਥੇ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਦੀ ਹੋਈ ਟੱਕਰ ਦੇ ਕਾਰਨ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਗੁਰਪ੍ਰੀਤ ਸਿੰਘ ਪੁੱਤਰ ਜੀਤ ਸਿੰਘ ਨਿਵਾਸੀ ਪਿੰਡ ਨਵਾਂ ਕਿਲਾ ਦੀ ਮੌਤ ਘਟਨਾ ਸਥਾਨ ਤੇ ਹੀ ਹੋ ਗਈ। ਇਹ ਹਾਦਸਾ ਟਰੈਕਟਰ ਟਰਾਲੀ ਚਾਲਕ ਦੀ ਗਲਤੀ ਕਾਰਨ ਵਾਪਰਿਆ ਹੈ ਜੋ ਗ਼ਲਤ ਪਾਸੇ ਤੋਂ ਵਧੇਰੇ ਤੇਜ਼ ਰਫਤਾਰ ਨਾਲ ਆ ਰਿਹਾ ਸੀ ਅਤੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ।

ਮ੍ਰਿਤਕ ਉਸ ਸਮੇਂ ਆਪਣੇ ਕੰਮ ਤੋਂ ਵਾਪਸ ਆਪਣੇ ਘਰ ਪਰਤ ਰਿਹਾ ਸੀ ਜੋ ਕਿ ਨਕੋਦਰ ਦੇ ਬੀਡੀਪੀਓ ਦਫ਼ਤਰ ਵਿਚ ਡਿਊਟੀ ਕਰਦਾ ਸੀ। ਮ੍ਰਿਤਕ ਆਪਣੇ ਪਰਵਾਰ ਵਿੱਚ ਪਿੱਛੇ ਪਤਨੀ ਅਤੇ ਦੋ ਬੇਟੀਆਂ ਨੂੰ ਛੱਡ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਵਿਖੇ ਪੋਸਟ ਮਾਰਟਮ ਲਈ ਭੇਜਿਆ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਟਰੈਕਟਰ-ਟਰਾਲੀ ਚਾਲਕ ਘਟਨਾ ਤੋਂ ਪਿਛੋਂ ਘਟਨਾ ਸਥਾਨ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਹੈ।


                                       
                            
                                                                   
                                    Previous Postਪੰਜਾਬ ਚ ਇਥੇ ਮੱਖੀਆਂ ਨੇ ਮਚਾਇਆ ਕਹਿਰ, ਇਲਾਕਾ ਵਾਸੀਆਂ ਨੂੰ ਪਈ ਹੱਥਾਂ ਪੈਰਾਂ ਦੀ
                                                                
                                
                                                                    
                                    Next Postਵਿਦੇਸ਼ ਭੇਜੀ ਘਰਵਾਲੀ ਨੇ ਮੁੰਡੇ ਨਾਲ ਗਲਬਾਤ ਕਰਨੀ ਕਰਤੀ ਬੰਦ – ਫਿਰ ਜੋ ਹੋਇਆ ਕਿਸੇ ਨੇ ਸੋਚਿਆ ਵੀ ਨਹੀਂ ਸੀ
                                                                
                            
               
                            
                                                                            
                                                                                                                                            
                                    
                                    
                                    



