BREAKING NEWS
Search

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ , ਹੋਇਆ ਮੌਤ ਦਾ ਤਾਂਡਵ – ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅਤੇ ਐਕਸੀਡੈਂਟਾਂ ਨੂੰ ਰੋਕਣ ਵਾਸਤੇ ਨਵਾਂ ਸਿਸਟਮ ਲਾਗੂ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਵਿੱਚ ਨਵੇਂ ਨਿਯੁਕਤ ਕੀਤੇ ਗਏ ਟਰਾਂਸਪੋਰਟ ਮੰਤਰੀ ਵੱਲੋਂ ਜਿਥੇ ਬਹੁਤ ਸਾਰੇ ਨਵੇਂ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਉਥੇ ਹੀ ਅੱਜ ਕੀਤੀ ਗਈ ਮੀਟਿੰਗ ਵਿੱਚ ਇੱਕ ਨਵਾਂ ਸਿਸਟਮ ਲਾਗੂ ਕੀਤੇ ਜਾਣ ਦੀ ਜਾਣਕਾਰੀ ਵੀ ਸਾਂਝੀ ਕਰ ਦਿੱਤੀ ਗਈ ਹੈ ਜਿਸ ਨਾਲ ਪੰਜਾਬ ਦੇਸ਼ ਦਾ ਇਹ ਸਿਸਟਮ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਉਥੇ ਹੀ ਪੰਜਾਬ ਸਰਕਾਰ ਨੇ ਆਖਿਆ ਹੈ ਕਿ ਅਗਰ ਇਹ ਸਿਸਟਮ ਪੂਰੀ ਤਰਾਂ ਕਾਮਯਾਬ ਹੋ ਜਾਂਦਾ ਹੈ ਤਾਂ ਹਾਦਸਿਆਂ ਨੂੰ ਰੋਕਿਆ ਜਾ ਸਕਦਾ ਹੈ ਅਤੇ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਜਾ ਸਕਦੀ ਹੈ। ਉਥੇ ਹੀ ਕੁਝ ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਆਏ ਦਿਨ ਹੀ ਵਾਪਰਦੇ ਹਾਦਸਿਆਂ ਵਿਚ ਵੀ ਲਗਾਤਾਰ ਵਾਧਾ ਹੁੰਦਾ ਦੇਖਿਆ ਜਾ ਰਿਹਾ ਹੈ।

ਹੁਣ ਪੰਜਾਬ ਵਿੱਚ ਇੱਥੇ ਭਿਆਨਕ ਹਾਦਸਾ ਵਾਪਰਿਆ ਹੈ ਜਿੱਥੇ ਮੌਤ ਹੋਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕੋਟ ਈਸੇ ਖਾਂ ਤੋਂ ਮੋਗਾ ਮੁੱਖ ਮਾਰਗ ਤੇ ਪੈਂਦੇ ਪਿੰਡ ਭਾਗਪੁਰ ਗਗੜਾ ਤੋਂ ਸਾਹਮਣੇ ਆਈ ਹੈ। ਜਿਥੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਉਸ ਦਾ 11 ਸਾਲਾਂ ਦਾ ਪੁੱਤਰ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਰਾਜਸਥਾਨ ਨੰਬਰੀ ਪੋਲੋ ਕਾਰ ਤੇਜ ਰਫਤਾਰ ਦੇ ਨਾਲ ਮੋਗੇ ਵਾਲੀ ਸਾਈਡ ਤੋਂ ਆ ਰਹੀ ਸੀ, ਜਦੋਂ ਘਟਨਾ ਸਥਾਨ ਦੇ ਕੋਲ ਪਹੁੰਚੀ ਤਾਂ ਜੰਪ ਵੱਜਣ ਕਾਰਨ ਗੱਡੀ ਦਾ ਸੰਤੁਲਨ ਚਾਲਕ ਵੱਲੋਂ ਖੋਹ ਦਿੱਤਾ ਗਿਆ ਅਤੇ ਇਹ ਗੱਡੀ ਸਾਹਮਣੇ ਤੋਂ ਆ ਰਹੇ ਸਵਿਫਟ ਡਿਜਾਇਰ ਕਾਰ ਨਾਲ ਟਕਰਾ ਗਈ, ਜਿਸ ਤੋਂ ਬਾਅਦ ਫਿਰ ਇਹ ਕਾਰ ਦੋ ਹੋਰ ਮੋਟਰਸਾਈਕਲ ਸਵਾਰਾਂ ਨਾਲ ਟਕਰਾ ਗਈ।

ਜਿੱਥੇ ਦੋਹਾਂ ਕਾਰਾਂ ਅਤੇ ਇਕ ਮੋਟਰਸਾਈਕਲ ਸਵਾਰਾਂ ਦਾ ਬਚਾਅ ਹੋ ਗਿਆ ਹੈ। ਉੱਥੇ ਹੀ ਇਕ ਮੋਟਰ ਸਾਈਕਲ ਤੇ ਜਾ ਰਹੇ ਸੂਰਤ ਸਿੰਘ ਅਤੇ ਉਸ ਦਾ 11 ਸਾਲਾ ਲੜਕਾ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਹੀ ਹਸਪਤਾਲ ਲਿਜਾਇਆ ਗਿਆ ਜਿੱਥੇ ਸੂਰਤ ਸਿੰਘ ਦੀ ਮੌਤ ਹੋ ਗਈ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਜਿੱਥੇ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਉਥੇ ਹੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਦਾ ਕਾਰਨ ਬਣਨ ਵਾਲੀ ਕਾਰ ਵਿੱਚ ਬਾਘਾ ਪੁਰਾਣਾ ਏਰੀਏ ਦੇ ਨਾਲ ਸਬੰਧਤ ਅੱਖਾਂ ਦੇ ਹਸਪਤਾਲ ਨਾਲ ਸਬੰਧਤ ਇੱਕ ਟੀਮ ਮੌਜੂਦ ਸੀ, ਜੋ ਅੱਖਾਂ ਦੇ ਕੈਂਪ ਵਿੱਚ ਸ਼ਾਮਲ ਹੋਣ ਲਈ ਕੋਟ ਈਸੇ ਖਾਂ ਜਾ ਰਹੀ ਸੀ।