ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿੱਚ ਜਿੱਥੇ ਹਰ ਇਨਸਾਨ ਨੂੰ ਅੱਗੇ ਵਧਣ ਦੀ ਤੇਜ਼ੀ ਰਹਿੰਦੀ ਹੈ ਓਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਵੀ ਅੱਗੇ ਵਧਣ ਦੀ ਕਾਹਲ ਵਿੱਚ ਬਹੁਤ ਸਾਰੀਆਂ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਜਿਸ ਦਾ ਨਤੀਜਾ ਲੋਕਾਂ ਨੂੰ ਭੁਗਤਣਾ ਪੈਂਦਾ ਹੈ ਅਤੇ ਉਸ ਘਟਨਾ ਦੇ ਚੱਲਦੇ ਹੋਏ ਕਈ ਲੋਕਾਂ ਦੀ ਮੌਤ ਹੋਣ ਦੇ ਨਾਲ ਕਈ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਜਿੱਥੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਉਥੇ ਲੋਕਾਂ ਵੱਲੋਂ ਵਰਤੀ ਅਣਗਹਿਲੀ ਦੇ ਚਲਦਿਆਂ ਹੋਏ ਭਿਆਨਕ ਸੜਕ ਹਾਦਸੇ ਵਾਪਰਦੇ ਹਨ ਕਿ ਬਹੁਤ ਸਾਰੇ ਘਰਾਂ ਦੀਆਂ ਖ਼ੁਸ਼ੀਆਂ ਗਮ ਵਿੱਚ ਤਬਦੀਲ ਹੋ ਜਾਂਦੀਆਂ ਹਨ।

ਹੁਣ ਪੰਜਾਬ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਦੋ ਔਰਤਾਂ ਸਮੇਤ ਚਾਰ ਦੀ ਮੌਤ ਹੋਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹਰੀਕੇ ਪੱਤਣ ਤੋਂ ਸਾਹਮਣੇ ਆਇਆ ਹੈ ਜਿਥੇ ਬਹੁ ਕੌਮੀ ਸ਼ਾਹ ਮਾਰਗ 54 ਤੇ ਇੱਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋਈ ਹੈ।

ਦੱਸਿਆ ਗਿਆ ਹੈ ਕਿ ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅਣ-ਅਧਿਕਾਰਤ ਤੌਰ ਤੇ ਬਣਾਏ ਗਏ ਰਸਤੇ ਦੇ ਵਿਚ ਦੀ ਇਕ ਮੋਟਰਸਾਈਕਲ ਸਵਾਰ ਵੱਲੋਂ ਲੰਘਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜੋ ਕਿ ਇਹ ਰਸਤਾ ਡਿਵਾਈਡਰ ਨੂੰ ਕੱਟ ਕੇ ਬਣਾਇਆਗਿਆ ਸੀ।

ਉਥੇ ਹੀ ਇਸ ਮੋਟਰਸਾਈਕਲ ਚਾਲਕ ਨੂੰ ਬਚਾਉਣ ਦੇ ਚਲਦਿਆਂ ਹੋਇਆਂ ਦੋ ਕਾਰਾਂ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਜਿਸ ਵਿੱਚ ਦੋ ਔਰਤਾਂ ਵੀ ਸ਼ਾਮਲ ਸਨ ਅਤੇ ਉਨ੍ਹਾਂ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ ਅਤੇ ਕਾਰ ਚਾਲਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਜਿਥੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਉਥੇ ਹੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


                                       
                            
                                                                   
                                    Previous Postਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਵਲੋਂ ਹਾਈਕੋਰਟ ਦਾ ਕੀਤਾ ਰੁੱਖ, ਕੋਈ ਵੀ ਕਾਰਵਾਈ ਤੋਂ ਪਹਿਲਾ 7 ਦਿਨਾਂ ਦਾ ਨੋਟਿਸ
                                                                
                                
                                                                    
                                    Next Postਸਿੱਧੂ ਮੂਸੇਵਾਲਾ ਦੇ ਦੋਸਤ ਦੀ ਸਿੱਧੂ ਦੇ ਗਮ ਚ ਹੋਈ ਮੌਤ –  ਇਕੱਠੇ ਪੜਦੇ ਰਹੇ ਸੀ ਬਚਪਨ ਤੋਂ
                                                                
                            
               
                            
                                                                            
                                                                                                                                            
                                    
                                    
                                    




