ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਪਿਛਲੇ ਕੁਝ ਮਹੀਨਿਆਂ ਤੋਂ ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆ ਜਾ ਰਹੀਆਂ ਹਨ। ਭਾਰਤ ਦੇ ਵਿਚ ਪਿਛਲੇ ਚਾਰ ਮਹੀਨਿਆਂ ਤੋਂ ਕਰੋਨਾ ਕੇਸਾਂ ਵਿੱਚ ਬਹੁਤ ਜ਼ਿਆਦਾ ਤੇਜ਼ੀ ਦਰਜ ਕੀਤੀ ਜਾ ਰਹੀ ਹੈ। ਦੇਸ਼ ਵਿੱਚ ਕਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ। ਜਿੱਥੇ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਹੈ। ਜਿੱਥੇ ਸਰਕਾਰ ਵੱਲੋਂ ਕੁਝ ਜਗ੍ਹਾ ਉਪਰ ਪਹਿਲਾਂ ਵੀ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਸੀ, ਉੱਥੇ ਹੀ ਸੂਬੇ ਵਿਚ ਕਰੋਨਾ ਦੇ ਵਧੇ ਹੋਏ ਕੇਸਾਂ ਨੂੰ ਦੇਖਦੇ ਹੋਏ ਤਾਲਾਬੰਦੀ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ । ਪੰਜਾਬ ਸੂਬੇ ਅੰਦਰ ਵੀ ਕਈ ਜਗ੍ਹਾ ਉੱਪਰ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿਸ ਨਾਲ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ।
ਪੰਜਾਬ ਵਿੱਚ ਇੱਥੇ ਭਿਆਨਕ ਹਾਦਸਾ ਵਾਪਰਿਆ ਹੈ। ਜਿੱਥੇ ਮੌਤ ਦਾ ਤਾਂਡਵ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਹੁਸ਼ਿਆਰਪੁਰ ਤੋਂ ਇੱਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ । ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਾਵਲਪਿੰਡੀ ਦੇ ਐਸ ਐਚ ਓ ਮਨਜੀਤ ਸਿੰਘ ਥਾਣਾ ਬਹਿਰਾਮ, ਜਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਪਣੀ ਡਿਊਟੀ ਕਰਨ ਤੋਂ ਬਾਅਦ ਵਾਪਸ ਆਪਣੇ ਘਰ ਪਰਤ ਰਹੇ ਸਨ ਤਾਂ ਉਸ ਸਮੇਂ ਹੀ ਉਨ੍ਹਾਂ ਦੀ ਕਾਰ ਦੀ ਟੱਕਰ ਇਕ ਮੋਟਰਸਾਈਕਲ ਸਵਾਰਾ ਨਾਲ ਹੋ ਗਈ, ਤੇਜ਼ ਰਫ਼ਤਾਰ ਕਾਰ ਦੀ ਇਹ ਟੱਕਰ ਬਹੁਤ ਹੀ ਭਿਆਨਕ ਸੀ

ਜਿਸ ਵਿੱਚ ਮੋਟਰਸਾਈਕਲ ਸਵਾਰ ਕੰਵਲਜੀਤ ਸਿੰਘ ਉਸ ਦੇ ਚਾਚੇ ਦਾ ਲੜਕਾ ਮਨਜੀਤ ਸਿੰਘ ਅਤੇ ਉਸ ਦਾ ਚਾਰ ਸਾਲਾ ਪੁੱਤਰ ਬਲਰਾਜ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਪਿੰਡ ਨਸੀਰਾਬਾਦ ਤੋ ਫਗਵਾੜਾ ਨੂੰ ਡੀਜ਼ਲ ਲੈਣ ਵਾਸਤੇ ਜਾ ਰਹੇ ਸਨ। ਉਸ ਸਮੇਂ ਹੀ ਪਿੰਡ ਪਾਸ਼ਟਾਂ ਦੇ ਨਜ਼ਦੀਕ ਇਹ ਹਾਦਸਾ ਵਾਪਰ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਮੋਟਰਸਾਈਕਲ ਸੰਭਾਲ ਵੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਭੇਜ਼ਿਆ ਗਿਆ।

ਜਿੱਥੇ ਕਮਲਜੀਤ ਸਿੰਘ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਭੇਜ ਦਿੱਤਾ ਗਿਆ। ਜਿੱਥੇ ਜੇਰੇ ਇਲਾਜ ਇਲਾਜ ਉਸ ਨੇ ਦਮ ਤੋੜ ਦਿੱਤਾ। ਉਧਰ ਕਾਰ ਚਾਲਕ ਕੋਲੋ ਚੂਰਾ ਪੋਸਟ ਵੀ ਬਰਾਮਦ ਕੀਤਾ ਗਿਆ ਹੈ ਅਤੇ ਨਸ਼ੇ ਦੀ ਹਾਲਤ ਦੌਰਾਨ ਹੀ ਉਸ ਵੱਲੋਂ ਕਾਰ ਚਲਾਈ ਜਾ ਰਹੀ ਸੀ। ਜਿਸਦੇ ਖਿਲਾਫ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।


                                       
                            
                                                                   
                                    Previous Postਕਿਸਾਨ ਸੰਘਰਸ਼ : ਹੁਣ ਕਿਸਾਨ ਅੰਦੋਲਨ ਬਾਰੇ ਆਈ ਅਜਿਹੀ ਵੱਡੀ ਖਬਰ – ਦਿਲੀ ਤੱਕ ਹੋ ਗਈ ਚਰਚਾ
                                                                
                                
                                                                    
                                    Next Postਪੰਜਾਬੀਆਂ ਲਈ ਆਈ ਵੱਡੀ ਖਬਰ ਹੋ ਗਿਆ ਇਹ ਐਲਾਨ –  ਲੋਕਾਂ ਚ ਖੁਸ਼ੀ ਦੀ ਲਹਿਰ
                                                                
                            
               
                            
                                                                            
                                                                                                                                            
                                    
                                    
                                    




