ਆਈ ਤਾਜਾ ਵੱਡੀ ਖਬਰ

ਸੜਕ ਹਾਦਸੇ ਜਾਂ ਦੁਰਘਟਨਾ ਵਾਪਰ ਵੱਧਦੀਆਂ ਜਾ ਰਹੀਆਂ ਹਨ ਜਿਨ੍ਹਾਂ ਦੇ ਨਾਲ ਬਹੁਤ ਸਾਰੀਆਂ ਕੀਮਤੀ ਜਾਨਾਂ ਅਜਾਈਂ ਚਲੇ ਜਾਂਦੀਆਂ ਹਨ। ਭਾਵੇਂ ਸਰਕਾਰ ਜਾਂ ਪ੍ਰਸ਼ਾਸਨ ਦੇ ਵੱਲੋਂ ਸੜਕ ਹਾਦਸਿਆਂ ਨੂੰ ਰੋਕਣ ਲਈ ਜਾਂ ਘੱਟ ਕਰਨ ਲਈ ਕਈ ਤਰ੍ਹਾਂ ਦੇ ਸਖਤ ਨਿਯਮ ਜਾਂ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਪਰ ਕੁਝ ਲੋਕ ਆਪਣੀਆਂ ਅਣਗਹਿਲੀਆਂ ਦੇ ਕਾਰਣ ਜਾਂ ਇਨ੍ਹਾਂ ਨਿਯਮਾਂ ਦੀ ਉ-ਲੰ-ਘ-ਣਾ ਕਰਨ ਕਾਰਨ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਇਸੇ ਤਰਾਂ ਇੱਕ ਹੋਰ ਮੰ-ਦ-ਭਾ-ਗੀ ਖਬਰ ਸਾਹਮਣੇ ਆ ਰਹੀ ਹੈ ਇਸ ਖਬਰ ਤੋਂ ਬਾਅਦ ਹਰ ਪਾਸੇ ਸੋਗ ਦੀ ਲਹਿਰ ਹੈ।

ਦਰਅਸਲ ਇਹ ਮੰਦਭਾਗੀ ਖਬਰ ਜਲੰਧਰ ਤੋਂ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਜਲੰਧਰ ਕਪੂਰਥਲਾ ਕਰੋੜ ਦੇ ਨਜ਼ਦੀਕ ਪੈਂਦੇ ਪਿੰਡ ਸੰਗਤ ਸੋਹਲ ਵਿਖੇ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ। ਇਹ ਹਾਦਸਾ ਏਨਾ ਭਿ-ਆ-ਨ-ਕ ਸੀ ਕਿ ਇਸ ਮੌਕੇ ਤੇ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਗੰ-ਭੀ-ਰ ਰੂਪ ਵਿਚ ਜ਼ਖਮੀ ਹੋ ਗਿਆ। ਦੱਸ ਦਈਏ ਕਿ ਇਕ ਤੇਜ਼ ਰਫ਼ਤਾਰ ਕਾਰ ਸੜਕ ਕਿਨਾਰੇ ਖੜ੍ਹੇ ਦੋ ਵਿਅਕਤੀਆਂ ਵਿੱਚ ਜਾ ਟ-ਕ-ਰਾ-ਈ ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਸੀ। ਪਰ ਹਾਦਸਾਗ੍ਰਸਤ ਸਥਾਨ ਤੇ ਪਹੁੰਚੀ ਪੁਲਿਸ ਦੇ ਵੱਲੋਂ ਕਾਰ ਚਾਲਕ ਮਕਾਨ ਨੰਬਰ 432/35 ਕਟਹਿਰਾ ਮਹੱਲਾ ਬਸਤੀ ਦਾਨਿਸ਼ਮੰਦ ਵਾਸੀ ਹਰਜੀਤ ਸਿੰਘ ਨੂੰ ਕਾਬੂ ਕਰ ਲਿਆ। ਇਸ ਸਬੰਧੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋ ਵਿਅਕਤੀ ਸੜਕ ਕਿਨਾਰੇ ਖੜ੍ਹੇ ਸੀ ਪਰ ਦੂਜੇ ਪਾਸੇ ਤੋਂ ਤੇਜ਼ ਰਫ਼ਤਾਰ ਵਿੱਚ ਆ ਰਹੀ ਕਾਰ ਨੇ ਇਨ੍ਹਾਂ ਵਿਅਕਤੀਆਂ ਨੂੰ ਟੱਕਰ ਮਾਰੀ।

ਜਿਸ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਨਜ਼ਦੀਕ ਦੁਕਾਨਾਂ ਵਿੱਚ ਜਾ ਵੱਜੀ। ਉਨ੍ਹਾਂ ਕਿਹਾ ਕਿ ਕਾਰ ਬੂਰੀ ਤਰ੍ਹਾਂ ਨੁਕਸਾਨੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਹਿਚਾਣ ਪਿੰਡ ਭਗਵਾਨਪੁਰਾ ਸਰਾਹੀ ਅਤੇ ਸ਼ਿਵ ਦਾਸ ਨਾਮ ਦੇ ਵਿਅਕਤੀ ਤੋਂ ਹੋਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਖਮੀ ਵਿਅਕਤੀ ਨੂੰ ਨਜ਼ਦੀਕੀ ਹਸਪਤਾਲ ਵਿੱਚ ਜ਼ੇਰੇ ਇਲਾਜ ਲਈ ਦਾਖਲ ਕਰਵਾ ਦਿੱਤਾ ਹੈ ਅਤੇ ਕਾਰ ਚਾਲਕ ਵਿਅਕਤੀ ਖ਼ਿਲਾਫ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


                                       
                            
                                                                   
                                    Previous Postਭਾਰਤੀ ਨੌਜਵਾਨਾਂ ਲਈ ਆਈ ਵੱਡੀ ਖੁਸ਼ਖਬਰੀ – ਗੋਰਿਆਂ ਦੇ ਇਸ ਦੇਸ਼ ਦੇ ਠਾਹ ਠਾਹ ਲੱਗਣਗੇ ਵੀਜੇ ਹੋ ਗਿਆ ਸਰਕਾਰੀ ਸਮਝੌਤਾ
                                                                
                                
                                                                    
                                    Next Postਕਿਸਾਨਾਂ ਦੀ ਹੋ ਗਈ ਇਹ ਵੱਡੀ ਜਿੱਤ ਪ੍ਰਸ਼ਾਸਨ ਨੇ ਮੰਨੀਆਂ ਮੰਗਾਂ – ਆਈ ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



