ਆਈ ਤਾਜਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਪੁਲਸ ਪ੍ਰਸ਼ਾਸਨ ਨੂੰ ਸਖ਼ਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਜਿਸ ਨਾਲ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਦੇ ਮਾਹੌਲ ਨੂੰ ਕਾਇਮ ਰੱਖਿਆ ਜਾ ਸਕੇ। ਉੱਥੇ ਹੀ ਬਹੁਤ ਸਾਰੇ ਅਪਰਾਧੀਆਂ ਵੱਲੋਂ ਵੀ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਜਿੱਥੇ ਲੁੱਟ-ਖੋਹ ਦੇ ਮਕਸਦ ਨਾਲ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੰਦੇ ਹੋਏ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਉਪਰ ਵਿਸ਼ਵਾਸ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ।

ਹੁਣ ਇੱਥੇ ਪੰਜਾਬ ਵਿੱਚ ਵਿਆਹ ਵਿੱਚ ਮੇਕਅਪ ਸਹੀ ਨਾ ਕਰਨ ਤੇ ਅਜਿਹਾ ਕਾਂਡ ਕੀਤਾ ਗਿਆ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ ਜਿਥੇ ਬੀਤੇ ਦਿਨੀਂ ਮੋਗਾ ਪੁਲਿਸ ਵੱਲੋਂ ਤਰਨਤਾਰਨ ਤੋਂ ਇਕ ਦੋਸ਼ੀ ਨੂੰ ਇਸ ਲਈ ਹਿਰਾਸਤ ਵਿਚ ਲਿਆ ਗਿਆ ਸੀ ਕਿਉਂਕਿ ਉਸ ਦੋਸ਼ੀ ਵੱਲੋਂ ਮੋਗਾ ਦੇ ਵਿੱਚ ਸੈਲੂਨ ਚਲਾਉਣ ਵਾਲੇ ਮਾਲਕ ਤੋਂ ਡੇਢ ਲੱਖ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ।

ਪੁਲਿਸ ਵੱਲੋਂ ਜਿਥੇ 29 ਜਨਵਰੀ ਨੂੰ ਸ਼ਿਕਾਇਤ ਦਰਜ ਹੋਣ ਤੋਂ ਬਾਅਦ ਇਸਦੀ ਜਾਂਚ ਕਰਦਿਆਂ ਹੋਇਆਂ ਦੋਸ਼ੀ ਨੂੰ ਕਾਬੂ ਕੀਤਾ ਗਿਆ ਹੈ ਉਥੇ ਹੀ ਦੋਸ਼ੀ ਗੁਰਵਿੰਦਰ ਸਿੰਘ ਗੁਰੀ ਨੇ ਦੱਸਿਆ ਕਿ ਉਸ ਦੀ ਪਤਨੀ ਹਰਜੀਤ ਕੌਰ ਸੈਲੂਨ ਵਿਚ ਵਿਆਹ ਦੇ ਮੌਕੇ ਤੇ ਤਿਆਰ ਹੋਣ ਲਈ ਗਈ ਸੀ।

ਉੱਥੇ ਹੀ ਸੈਲੂਨ ਵਿਚ ਵਧੇਰੇ ਭੀੜ ਹੋਣ ਦੇ ਚੱਲਦਿਆਂ ਹੋਇਆਂ ਉਸ ਦੀ ਪਤਨੀ ਵੱਲ ਧਿਆਨ ਨਹੀਂ ਦਿੱਤਾ ਗਿਆ ਅਤੇ ਨਾ ਹੀ ਉਸ ਦਾ ਸਹੀ ਢੰਗ ਨਾਲ ਮੇਕ-ਅੱਪ ਕੀਤਾ ਗਿਆ ਸੀ। ਜਿਥੇ ਉਸਦੀ ਪਤਨੀ ਨੂੰ ਉਸ ਦਿਨ ਸਹੀ ਢੰਗ ਨਾਲ ਟਰੀਟ ਨਹੀਂ ਕੀਤਾ ਗਿਆ ਇਸ ਕਾਰਨ ਹੀ ਉਨ੍ਹਾਂ ਦੇ ਮਨ ਵਿੱਚ ਗੁੱਸਾ ਆ ਗਿਆ ਸੀ। ਜਿਸ ਦੇ ਚਲਦਿਆਂ ਹੋਇਆਂ ਪਤਨੀ ਦੇ ਫ਼ੋਨ ਤੋਂ ਹੀ ਸੈਲੂਨ ਸੰਚਾਲਕ ਦਇਆ ਨੰਦ ਸੈਨ ਨੂੰ ਮੈਸਜ਼ ਕੀਤੇ ਗਏ ਸਨ।


                                       
                            
                                                                   
                                    Previous Postਭਾਰਤੀ ਮੂਲ ਦੀ ਅਮਰੀਕੀ ਕੁੜੀ ਨੂੰ ਐਲਾਨਿਆ ਗਿਆ ਦੁਨੀਆ ਦੀ ਸਭ ਤੋਂ ਹੁਸ਼ਿਆਰ ਵਿਦਿਆਰਥਣ
                                                                
                                
                                                                    
                                    Next Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸੇ ਚ ਸਰਕਾਰੀ ਟੀਚਰ ਦੀ ਹੋਈ ਦਰਦਨਾਕ ਮੌਤ
                                                                
                            
               
                            
                                                                            
                                                                                                                                            
                                    
                                    
                                    



