BREAKING NEWS
Search

ਪੰਜਾਬ ਚ ਇਥੇ ਹੋਇਆ ਗ੍ਰਨੇਡ ਧਮਾਕਾ ਹੋ ਰਹੀ ਜੋਰਾਂ ਤੇ ਭਾਲ, ਹਾਈ ਅਲਰਟ ਜਾਰੀ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿੱਚ ਅਪਰਾਧੀਆਂ ਦੇ ਹੌਂਸਲੇ ਦਿਨ ਪ੍ਰਤੀ ਦਿਨ ਬੁਲੰਦ ਹੁੰਦੇ ਜਾ ਰਹੇ ਹਨ , ਹਾਲਾਂਕਿ ਪੁਲੀਸ ਵੱਲੋਂ ਅਪਰਾਧੀਆਂ ਦੇ ਉੱਪਰ ਨਕੇਲ ਕੱਸਣ ਦੇ ਲਈ ਸਮੇਂ ਸਮੇਂ ਤੇ ਵੱਖ ਵੱਖ ਮੁਹਿੰਮਾਂ ਚਲਾ ਕੇ ਅਜਿਹੇ ਦੋਸ਼ੀਆਂ ਨੂੰ ਕਾਬੂ ਕੀਤਾ ਜਾਂਦਾ ਹੈ । ਪਰ ਇਸ ਦੇ ਬਾਵਜੂਦ ਵੀ ਅਪਰਾਧੀ ਇੰਨੇ ਜ਼ਿਆਦਾ ਬੇਖ਼ੌਫ਼ ਹੋ ਚੁੱਕੇ ਹਨ ਕਿ ਸ਼ਰ੍ਹੇਆਮ ਉਨ੍ਹਾਂ ਦੇ ਵੱਲੋਂ ਕਈ ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ । ਕਈ ਵਾਰ ਇਨ੍ਹਾਂ ਅਪਰਾਧੀਆਂ ਦੇ ਵੱਲੋਂ ਕੁਝ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ, ਜਿਸ ਕਾਰਨ ਜਿੱਥੇ ਲੋਕਾਂ ਦੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਫੈਲ ਜਾਂਦਾ ਹੈ, ਲੋਕ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰਦੇ ਹਨ , ਉੱਥੇ ਹੀ ਕਈ ਕੀਮਤੀ ਜਾਨਾਂ ਵੀ ਅਜਿਹੀਆਂ ਘਟਨਾਵਾਂ ਦੌਰਾਨ ਚਲੀਆਂ ਜਾਂਦੀਆਂ ਹਨ । ਅਜਿਹਾ ਹੀ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਪੰਜਾਬ ਚੋਂ ।

ਜਿੱਥੇ ਕਿ ਦੋਸ਼ੀਆਂ ਦੇ ਵੱਲੋਂ ਬੇਖੌਫ ਹੋ ਕੇ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ । ਜਿਸ ਦੇ ਚੱਲਦੇ ਪੂਰੇ ਪੰਜਾਬ ਭਰ ਦੇ ਵਾਸੀ ਇਸ ਘਟਨਾ ਕਾਰਨ ਡਰ ਅਤੇ ਸਹਿਮ ਦੇ ਮਾਹੌਲ ਦੇ ਵਿੱਚ ਹਨ । ਇਸ ਖ਼ੌਫ਼ਨਾਕ ਘਟਨਾ ਦੇ ਵਾਪਰਨ ਤੋਂ ਬਾਅਦ ਹੁਣ ਪੰਜਾਬ ਦੇ ਵਿੱਚ ਪੁਲੀਸ ਨਾਕਿਆਂ ਨੂੰ ਹਾਈ ਅਲਰਟ ਤੇ ਵੀ ਰੱਖਿਆ ਗਿਆ ਹੈ । ਦਰਅਸਲ ਪਠਾਨਕੋਟ ਦੇ ਵਿਚ ਇਕ ਵੱਡਾ ਧਮਾਕਾ ਹੋਇਆ ਹੈ , ਜਿਸ ਦੀ ਚਰਚਾ ਪੂਰੇ ਪੰਜਾਬ ਭਰ ਵਿੱਚ ਛਿਡ਼ੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਪਠਾਨਕੋਟ ਦੇ ਧਿਰਾਂ ਪੁਲ ਨੇੜੇ ਦੇਰ ਰਾਤ ਭਾਰਤੀ ਫੌਜ ਦੀ ਤ੍ਰਿਵੇਣੀ ਗੇਟ ਤੇ ਕੋਲੋਂ ਇਕ ਗ੍ਰਨੇਡ ਧਮਾਕਾ ਹੋਇਆ ।

ਜਿਸ ਕਾਰਨ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਫੈਲ ਗਿਆ । ਲੋਕਾਂ ਦੇ ਵੱਲੋਂ ਇਸ ਸਬੰਧੀ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ , ਉਥੇ ਹੀ ਮੌਕੇ ਤੇ ਪਠਾਨਕੋਟ ਪੁਲੀਸ ਪਹੁੰਚ ਗਈ ਤੇ ਐੱਸਐੱਸਪੀ ਸੁਰਿੰਦਰ ਲਾਂਬਾ ਦੇ ਵੱਲੋਂ ਇਸ ਘਟਨਾ ਸਬੰਧੀ ਜਾਣਕਾਰੀ ਦਿੱਤੀ ਗਈ । ਉਨ੍ਹਾਂ ਕਿਹਾ ਕਿ ਮੋਟਰਸਾਈਕਲ ਸਵਾਰਾਂ ਦੇ ਵੱਲੋਂ ਆਰਮੀ ਗੇਟ ਨੇੜੇ ਗ੍ਰਨੇਡ ਸੁੱਟਿਆ ਗਿਆ। ਗ੍ਰਨੇਡ ਦਾ ਧਮਾਕਾ ਹੋਣ ਦੇ ਕਾਰਨ ਇਕਦਮ ਦਹਿਸ਼ਤ ਦਾ ਮਾਹੌਲ ਬਣ ਗਿਆ ।

ਇਸ ਦੇ ਨਾਲ ਹੀ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੌਕੇ ਤੋਂ ਪੁਲੀਸ ਵੱਲੋਂ ਪਹੁੰਚ ਕੇ ਆਲੇ ਦੁਆਲੇ ਦੇ ਲੱਗੇ ਸਾਰੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ ਤਾਂ ਜੋ ਜਲਦ ਤੋਂ ਜਲਦ ਦੋਸ਼ੀਆਂ ਬਾਰੇ ਪਤਾ ਲਗਾ ਸਕੇ , ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ , ਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਠਾਨਕੋਟ ਦੇ ਸਾਰੇ ਪੁਲੀਸ ਨਾਕਿਆਂ ਨੂੰ ਹੁਣ ਹਾਈ ਅਲਰਟ ਤੇ ਰੱਖਿਆ ਗਿਆ ਹੈ ,ਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦੀ ਭਾਲ ਪੁਲੀਸ ਵੱਲੋਂ ਬਾਰੀਕੀ ਦੇ ਨਾਲ ਕੀਤੀ ਜਾ ਰਹੀ ਹੈ ।