BREAKING NEWS
Search

ਪੰਜਾਬ ਚ ਇਸ ਤਰੀਕ ਤੋਂ ਪੈਣ ਜਾ ਰਿਹਾ ਮੀਂਹ, ਵੱਧ ਰਹੀ ਗਰਮੀ ਤੋਂ ਮਿਲੇਗੀ ਰਾਹਤ

ਆਈ ਤਾਜਾ ਵੱਡੀ ਖਬਰ 

ਮੌਸਮ ਦਾ ਬਦਲਿਆ ਮਿਜਾਜ਼, ਹੁਣ ਪੰਜਾਬ ਵਿੱਚ ਵੱਧ ਰਹੀ ਗਰਮੀ ਦੇ ਕਹਿਰ ਤੋਂ ਜਲਦ ਰਾਹਤ ਮਿਲੇਗੀ, ਦਰਾਅਸਲ ਹੁਣ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਮਈ ਮਹੀਨੇ ਦੀ ਗੱਲ ਕਰੀਏ ਤਾਂ ਐਤਵਾਰ ਨੂੰ ਤਾਪਮਾਨ ਆਪਣੇ ਰਿਕਾਰਡ ਪੱਧਰ ਉਪਰ 44.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਸੂਬੇ ਭਰ ਵਿਚ ਸਭ ਤੋਂ ਵੱਧ ਤਾਪਮਾਨ ਸਮਰਾਲਾ ਅਤੇ ਲੁਧਿਆਣਾ ਵਿੱਚ ਦਰਜ ਕੀਤਾ ਗਿਆ ਸੀ। ਤੇਜ਼ ਧੁੱਪ ਅਤੇ ਗਰਮ ਹਵਾਵਾਂ ਕਾਰਨ ਵੱਧੀ ਰਹੀ ਗਰਮੀ ਨੇ ਲੋਕਾਂ ਨੂੰ ਆਪਣੇ ਘਰਾਂ ਵਿਚ ਕੈਦ ਕੀਤਾ ਹੋਇਆ ਹੈ। ਤਕਰੀਬਨ ਸਵੇਰੇ 10 ਕੁ ਵਜੇ ਹੀ ਧੁੱਪ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੰਦੀ ਹੈ, ਜਿਸ ਦੇ ਚੱਲਦਿਆਂ ਸੜਕਾਂ ਅਤੇ ਬਾਜ਼ਾਰਾਂ ਵਿਚ ਸੰਨਾਟਾ ਪਸਰ ਜਾਦਾ ਹੈ।

ਆਮ ਤੌਰ ’ਤੇ ਦੁਕਾਨਦਾਰਾਂ ਨੂੰ ਛੁੱਟੀ ਵਾਲੇ ਜਿਵੇਂ ਕਿ ਐਤਵਾਰ ਵਾਲੇ ਦਿਨ ਗਾਹਕਾਂ ਦਾ ਵਧੇਰੇ ਇੰਤਜ਼ਾਰ ਰਹਿੰਦਾ ਹੈ ਪਰ ਛੁੱਟੀ ਵਾਲੇ ਦਿਨ ਵੀ ਆਮ ਲੋਕ ਵੱਧ ਰਹੀ ਗਰਮੀ ਕਾਰਨ ਘਰਾਂ ਤੋਂ ਬਾਹਰ ਨਹੀਂ ਨਿਕਲ ਪਾਉਦੇ ਅਤੇ ਘਰਾਂ ਵਿਚ ਰਹਿਣ ਨੂੰ ਹੀ ਵਧੇਰੇ ਤਰਜੀਹ ਦੇ ਰਹੇ ਹਨ। ਪਰ ਉਥੇ ਹੀ ਤੇਜ਼ ਗਰਮੀ ਕਾਰਨ ਠੰਡੇ ਉਤਪਾਦਾਂ ਦੀ ਵਿਕਰੀ ਕਰਨ ਵਾਲਿਆਂ ਦੇ ਚਿਹਰੇ ਉੱਪਰ ਰੌਣਕ ਨਜ਼ਰ ਆ ਰਹੀ ਹੈ।

ਹੁਣ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਕੱਲ ਦੇ ਮੁਕਾਬਲੇ ਅੱਜ ਤਾਪਮਾਨ ’ਚ 2.2 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜੋ ਔਸਤਨ ਨਾਲੋਂ 3.4 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਸਮਰਾਲਾ (ਲੁਧਿਆਣਾ) ਦਾ 44.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜਦਕਿ ਜ਼ਿਆਦਾਤਰ ਜ਼ਿਲ੍ਹਿਆਂ ਦਾ ਤਾਪਮਾਨ 42 ਡਿਗਰੀ ਸੈਲਸੀਅਸ ਤੋਂ ਵੱਧ ਰਿਹਾ। ਉਥੇ ਹੀ ਕਿਹਾ ਜਾ ਰਿਹਾ ਹੈ ਕਿ ਫਿਲਹਾਲ ਮੌਸਮ ਖੁਸ਼ਕ ਰਹੇਗਾ ਅਤੇ ਤਾਪਮਾਨ ਵਿਚ 2 ਤੋ 3 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ।

ਇਸ ਤੋਂ ਬਾਅਦ ਤਾਪਮਾਨ ਵਿਚ 3 ਤੋ 5 ਡਿਗਰੀ ਸੈਲਸੀਅਸ ਦੀ ਕਮੀ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਉਥੇ ਹੀ ਮੀਡੀਆ ਰਿਪੋਰਟਾਂ ਅਨੁਸਾਰ 23 ਮਈ ਤੋਂ ਬਾਅਦ ਕੁੱਝ ਰਾਹਤ ਮਿਲਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਹਫ਼ਤੇ ਦੇ ਸ਼ੁਰੂਆਤੀ ਦਿਨਾਂ ਵਿਚ, ਇੱਕ ਪੱਛਮੀ ਗੜਬੜ ਆਪਣਾ ਪ੍ਰਭਾਵ ਦਿਖਾਏਗੀ ਅਤੇ 23 ਅਤੇ 24 ਮਈ ਨੂੰ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਇਸ ਨਾਲ ਜਿਥੇ ਇਕ ਪਾਸੇ ਤਾਪਮਾਨ ‘ਚ ਗਿਰਾਵਟ ਆਵੇਗੀ, ਉਥੇ ਹੀ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਜ਼ਰੂਰ ਮਿਲੇਗੀ।