ਪੰਜਾਬ ‘ਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ !

ਪੰਜਾਬ ਸਰਕਾਰ ਵੱਲੋਂ 24 ਨਵੰਬਰ ਦਿਨ ਮੰਗਲਵਾਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਭਰ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ, ਪੰਜਾਬ ਸਰਕਾਰ ਵੱਲੋਂ ਜਾਰੀ ਸਰਕਾਰੀ ਕੈਲੰਡਰ ਅਨੁਸਾਰ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਸੂਬੇ ਵਿੱਚ ਸਰਕਾਰੀ ਛੁੱਟੀ ਨਿਰਧਾਰਤ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਵੀ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਹੁਣ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਰਹੇਗੀ।