ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕਰੋਨਾ ਕਾਰਨ ਹਰ ਇਕ ਵਿਅਕਤੀ ਪ੍ਰਭਾਵਿਤ ਹੋ ਰਿਹਾ ਹੈ। ਹਰ ਇਨਸਾਨ ਦੀ ਜਿੰਦਗੀ ਉਪਰ ਇਸ ਕੋਰੋਨਾ ਦਾ ਅਸਰ ਵੇਖਿਆ ਜਾ ਰਿਹਾ ਹੈ। ਇਸ ਸਮੇਂ ਸੂਬਾ ਸਰਕਾਰ ਦਾ ਸਾਰਾ ਧਿਆਨ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਰੱਖਣ ਵੱਲ ਕੇਂਦਰਿਤ ਹੈ ਇਸ ਲਈ ਸੂਬਾ ਸਰਕਾਰ ਵੱਲੋਂ ਕਰੋਨਾ ਤੋਂ ਬਚਾਅ ਲਈ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਜਿੱਥੇ ਸਰਕਾਰ ਵੱਲੋਂ ਲੋਕਾਂ ਨੂੰ ਰੁਜ਼ਗਾਰ ਦੇ ਬਹੁਤ ਸਾਰੇ ਮੌਕੇ ਮੁਹਈਆ ਕਰਵਾਏ ਜਾ ਰਹੇ ਹਨ। ਉਥੇ ਹੀ ਕਰੋਨਾ ਦੇ ਦੌਰ ਵਿੱਚ ਕੁਝ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਸਰਕਾਰ ਵੱਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਬਹੁਤ ਸਾਰੇ ਕਰਮਚਾਰੀ ਸਰਕਾਰ ਤੋਂ ਖਫ਼ਾ ਨਜ਼ਰ ਆ ਰਹੇ ਹਨ।

ਪੰਜਾਬ ਵਿੱਚ ਇਨ੍ਹਾਂ ਵੱਲੋਂ ਇੱਥੇ 24 ਅਤੇ 25 ਮਈ ਨੂੰ ਛੁੱਟੀ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਜਨਾਲਾ ਵਿੱਚ ਡੀਸੀ ਦਫ਼ਤਰ ਦੇ ਸਾਰੇ ਕਰਮਚਾਰੀਆਂ ਵੱਲੋਂ ਉਨ੍ਹਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਸਰਕਾਰ ਵੱਲੋਂ ਅਣਗੋਲਿਆਂ ਕੀਤੇ ਜਾਣ ਖਿਲਾਫ ਰੋਸ ਪ੍ਰਦਰਸ਼ਨ ਕਰਨ ਵਾਸਤੇ ਸਾਰੇ ਮੁਲਾਜ਼ਮਾਂ ਵੱਲੋਂ 24 ਅਤੇ 25 ਮਈ ਨੂੰ ਛੁੱਟੀ ਲੈਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਕਰਮਚਾਰੀ ਯੂਨੀਅਨ ਵੱਲੋਂ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਕਾਰਨ ਕੀਤਾ ਜਾ ਰਿਹਾ ਹੈ। ਕਰਮਚਾਰੀ ਆਖ ਰਹੇ ਹਨ ਕਿ ਉਨ੍ਹਾਂ ਨੂੰ ਸਰਕਾਰ ਤੋਂ ਕੋਈ ਉਮੀਦ ਨਹੀਂ ਕਰਨੀ ਚਾਹੀਦੀ।

ਬਲਕਿ ਆਪਣੀ ਹੋਂਦ ਬਣਾਈ ਰੱਖਣ ਅਤੇ ਬਚਾਉਣ ਲਈ ਸੰਘਰਸ਼ ਨੂੰ ਆਪ ਹੀ ਜਾਰੀ ਰੱਖਣਾ ਪਵੇਗਾ। 23 ਅਤੇ 24 ਮਾਰਚ ਨੂੰ ਕਰਮਚਾਰੀਆਂ ਵੱਲੋਂ ਛੁੱਟੀ ਲੈਣ ਸਬੰਧੀ ਜਾਣਕਾਰੀ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਤਹਿਸੀਲ ਅਜਨਾਲਾ ਦੇ ਪ੍ਰਧਾਨ ਪ੍ਰਗਟ ਸਿੰਘ ਹੇਅਰ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਰਮਚਾਰੀ ਆਪਣੀਆਂ ਮੰਗਾਂ ਦੇ ਹੱਲ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ।

ਪਰ ਸਰਕਾਰ ਵੱਲੋਂ ਕਰਮਚਾਰੀਆਂ ਦੀ ਕਿਸੇ ਮੁਸ਼ਕਲ ਦਾ ਹੱਲ ਨਹੀਂ ਕੀਤਾ ਜਾ ਰਿਹਾ ਹੈ ਇਸ ਲਈ ਪੰਜਾਬ ਭਰ ਦੇ ਡੀਸੀ ਦਫ਼ਤਰਾਂ ਵਿੱਚ ਤਾਇਨਾਤ ਕਰਮਚਾਰੀਆਂ ਵੱਲੋਂ 24 ਅਤੇ 25 ਮਈ ਨੂੰ ਛੁੱਟੀ ਲੈ ਕੇ ਸੂਬਾ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ। ਡੀਸੀ ਦਫ਼ਤਰ ਅਤੇ ਉਪ ਮੰਡਲ ਮਜਿਸਟਰੇਟ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਸਮੂਹ ਕਰਮਚਾਰੀ 24 ਅਤੇ 25 ਮਈ ਨੂੰ ਛੁੱਟੀ ਤੇ ਰਹਿਣਗੇ। ਜਿਸ ਕਾਰਨ ਇਨ੍ਹਾਂ ਸੰਸਥਾਵਾਂ ਵਿੱਚ ਹੋਣ ਵਾਲਾ ਕੰਮ ਵੀ ਪ੍ਰਭਾਵਿਤ ਹੋਵੇਗਾ।


                                       
                            
                                                                   
                                    Previous Postਪਿੰਡ ਬਾਦਲ ਤੋਂ ਆਈ ਅਜਿਹੀ ਖਬਰ ਪੁਲਸ ਵੀ ਰਹਿ ਗਈ ਹੱਕੀ ਬੱਕੀ – ਸਾਰੇ ਪੰਜਾਬ ਚ ਹੋ ਗਈ ਚਰਚਾ
                                                                
                                
                                                                    
                                    Next Postਕਿਸਾਨਾਂ ਵਲੋਂ 24 ਮਈ ਬਾਰੇ ਹੋ ਗਿਆ ਐਲਾਨ – ਆਈ ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



