ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜਗਾਰ ਦਿੱਤੇ ਜਾਣ ਦਾ ਐਲਾਨ ਕੀਤਾ ਜਾ ਰਿਹਾ ਹੈ ਅਤੇ ਆਪਣੇ ਵਾਅਦੇ ਦੇ ਅਨੁਸਾਰ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਵੀ ਪੂਰਾ ਕੀਤਾ ਜਾ ਰਿਹਾ ਹੈ। ਕੈਪਟਨ ਸਰਕਾਰ ਵੱਲੋਂ ਸਮੇਂ ਸਮੇਂ ਤੇ ਪੰਜਾਬ ਵਿੱਚ ਰੋਜ਼ਗਾਰ ਮੇਲਿਆਂ ਦਾ ਵੀ ਆਯੋਜਨ ਕਰਵਾਇਆ ਜਾਂਦਾ ਰਿਹਾ ਹੈ ਯੋਗਤਾ ਦੇ ਆਧਾਰ ਤੇ ਯੋਗ ਉਮੀਦਵਾਰਾਂ ਨੂੰ ਨੌਕਰੀ ਮਿਲ ਸਕੇ। ਪਰ ਦੇਸ਼ ਵਿੱਚ ਮਹਿੰਗਾਈ ਦੇ ਚਲਦੇ ਹੋਏ ਲੋਕਾਂ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ।

ਉੱਥੇ ਹੀ ਬਹੁਤ ਸਾਰੇ ਕਰਮਚਾਰੀਆਂ ਵੱਲੋਂ ਆਪਣੇ ਹੱਕਾਂ ਦੀ ਮੰਗ ਲਈ ਸਰਕਾਰ ਦੇ ਖ਼ਿਲਾਫ਼ ਧਰਨੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ। ਜਿਸ ਬਾਬਤ ਆਏ ਦਿਨ ਹੀ ਅਖਬਾਰਾਂ ਦੀਆਂ ਸੁਰਖੀਆਂ ਪੜ੍ਹਨ ਨੂੰ ਮਿਲ ਜਾਂਦੀਆਂ ਹਨ। ਹੁਣ ਪੰਜਾਬ ਵਿੱਚ ਇਨ੍ਹਾਂ ਵੱਲੋਂ ਚੱਕਾ ਜਾਮ ਕਰਨ ਵਾਲੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਸਰਕਾਰ ਵੀ ਚਿੰਤਾ ਵਿੱਚ ਪੈ ਗਈ ਹੈ।

ਜਿੱਥੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਪ੍ਰ-ਦ-ਰ-ਸ਼-ਨ ਕੀਤੇ ਜਾ ਰਹੇ ਹਨ ਅਤੇ ਪੱਕੇ ਰੁਜ਼ਗਾਰ ਦੀ ਮੰਗ ਕੀਤੀ ਜਾ ਰਹੀ ਹੈ ਉਥੇ ਹੀ ਹੁਣ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਪਟਿਆਲਾ ਪਟਿਆਲਾ ਬੱਸ ਸਟੈਂਡ ਬੰਦ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਇਨ੍ਹਾਂ ਮੁਲਾਜ਼ਮਾਂ ਨੇ ਚੇਤਾਵਨੀ ਜਾਰੀ ਕੀਤੀ ਸੀ ਕਿ ਅਗਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ 9 ਤੋਂ 11 ਅਗਸਤ ਤੱਕ ਮੁਕੰਮਲ ਹੜਤਾਲ ਕੀਤੀ ਜਾਵੇਗੀ। ਇਸ ਬਾਰੇ ਗੱਲ ਕਰਦੇ ਹੋਏ ਬਠਿੰਡਾ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਮਨਪ੍ਰੀਤ ਸਿੰਘ ਬਾਦਲ ਦੇ ਖ਼ਿਲਾਫ਼ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ, ਜਿਥੇ ਵਰਕਰਾਂ ਦੇ ਖਿਲਾਫ ਲਾਠੀਚਾਰਜ ਕੀਤਾ ਗਿਆ ਹੈ ਅਤੇ ਸਰਕਾਰ ਆਪਣੇ ਵਾਅਦਿਆਂ ਤੋਂ ਭੱਜਦੀ ਹੋਈ ਫੇਲ ਸਾਬਤ ਹੋ ਰਹੀ ਹੈ।


                                       
                            
                                                                   
                                    Previous Postਚੰਗੀ ਖਬਰ :  ਇਸ ਤਰੀਕ ਨੂੰ ਸਰਕਾਰ ਇਹਨਾਂ ਲੋਕਾਂ ਨੂੰ ਦੇਵੇਗੀ ਨਕਦ ਖਾਤਿਆਂ ਚ ਪੈਸੇ
                                                                
                                
                                                                    
                                    Next Postਸਕੂਲਾਂ ਨੂੰ ਖੋਲਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਸਕੂਲਾਂ ਲਈ ਲਿਆ ਇਹ ਵੱਡਾ ਫੈਸਲਾ – ਤਾਜਾ ਵੱਡੀ  ਖਬਰ
                                                                
                            
               
                            
                                                                            
                                                                                                                                            
                                    
                                    
                                    



