ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਵੀ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿੱਥੇ ਪੰਜਾਬ ਵਿੱਚ ਬਹੁਤ ਸਾਰੇ ਹਾਦਸੇ ਵਾਪਰਦੇ ਰਹਿੰਦੇ ਹਨ, ਜਿਸ ਨਾਲ ਪੰਜਾਬ ਵਿੱਚ ਡਰ ਵਾਲਾ ਮਾਹੌਲ ਪੈਦਾ ਹੋ ਜਾਂਦਾ ਹੈ। ਜਿਸ ਨੂੰ ਲੈ ਕੇ ਬਹੁਤ ਸਾਰੇ ਲੋਕ ਆਪਣੇ ਬੱਚਿਆਂ ਨੂੰ ਘਰ ਤੋਂ ਬਾਹਰ ਭੇਜਣ ਤੋਂ ਵੀ ਡਰ ਜਾਂਦੇ ਹਨ। ਜਿੱਥੇ ਕੁਝ ਲੋਕਾਂ ਵੱਲੋਂ ਦੇਸ਼ ਵਿੱਚ ਅਸ਼ਾਂਤੀ ਫੈਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਬੱਚਿਆਂ ਨਾਲ ਵਾਪਰਨ ਵਾਲੇ ਹਾਦਸੇ ਲੋਕਾਂ ਵਿਚ ਡਰ ਪੈਦਾ ਕਰ ਰਹੇ ਹਨ। ਜਦੋਂ ਬੱਚਿਆਂ ਦਾ ਵਾਪਰਨ ਵਾਲੀਆਂ ਘਟਨਾਵਾਂ ਦੀ ਖਬਰ ਸਾਹਮਣੇ ਆਉਂਦੀ ਹੈ ਤਾਂ ਹਰ ਕੋਈ ਮਾਪਾ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਿਚ ਆ ਜਾਂਦਾ ਹੈ।

ਹੁਣ ਪੰਜਾਬ ਵਿੱਚ ਇੱਕ ਬੱਚੇ ਦੀ ਭੇਦ-ਭਰੇ ਹਲਾਤਾ ਵਿੱਚ ਲਾਪਤਾ ਹੋਣ ਤੇ ਨਾਕਾਬੰਦੀ ਕਰ ਦਿੱਤੀ ਗਈ ਹੈ, ਜਿੱਥੇ ਇਸ ਬੱਚੇ ਦੀ ਸਾਰੇ ਪਾਸੇ ਭਾਲ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਾਬਾ ਬਕਾਲਾ ਅਧੀਨ ਆਉਂਦੇ ਪਿੰਡ ਛਾਪਿਆਂਵਾਲੀ ਤੋਂ ਸਾਹਮਣੇ ਆਈ ਹੈ। ਜਿੱਥੇ ਅੱਜ ਸਵੇਰ ਦੇ ਕਰੀਬ ਇੱਕ ਬੱਚਾ ਸਕੂਲ ਬੱਸ ਲੈਣ ਲਈ ਜਾ ਰਿਹਾ ਸੀ। ਤਾਂ ਅਚਾਨਕ ਹੀ ਰਸਤੇ ਵਿੱਚੋ ਕਿਧਰੇ ਗੁੰਮ ਹੋ ਗਿਆ ਹੈ। ਬੱਚੇ ਦੇ ਗੁੰਮ ਹੋਣ ਸਬੰਧੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ ਹੈ।

ਜਿੱਥੇ ਘਟਨਾ ਸਥਾਨ ਤੇ ਪਹੁੰਚ ਕੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਹ ਘਟਨਾ ਸਵੇਰੇ 7: 15 ਵਜੇ ਦੇ ਕਰੀਬ ਵਾਪਰੀ ਹੈ ਜਦੋਂ ਬੱਚਾ ਸਕੂਲ ਜਾ ਰਿਹਾ ਸੀ। ਘਟਨਾ ਸਥਾਨ ਤੋਂ ਪਰਵਾਰਕ ਮੈਂਬਰਾਂ ਨੂੰ ਬੱਚੇ ਦਾ ਸਕੂਲ ਬੈਗ ਵੀ ਬਰਾਮਦ ਹੋਇਆ ਹੈ , ਜਿਥੇ ਬੈਗ ਦਾ ਸਾਰਾ ਸਮਾਨ ਖਿਲਰਿਆ ਹੋਇਆ ਸੀ।

ਉੱਥੇ ਹੀ ਪੁਲਿਸ ਵੱਲੋਂ ਬੱਚੇ ਦੀ ਬਰਾਮਦਗੀ ਲਈ ਸਾਰੇ ਪਾਸੇ ਨਾਕਾਬੰਦੀ ਕਰ ਦਿੱਤੀ ਗਈ ਹੈ ਅਤੇ ਘਟਨਾ ਸਥਾਨ ਦੇ ਆਸ-ਪਾਸ ਦੇ ਲੱਗੇ ਹੋਏ ਸੀਸੀਟੀਵੀ ਕੈਮਰਿਆਂ ਨੂੰ ਵੀ ਖੰਗਾਲਿਆ ਜਾ ਰਿਹਾ ਹੈ। ਉਥੇ ਹੀ ਬੱਚੇ ਦੀ ਉਮਰ 14 ਸਾਲ ਦੱਸੀ ਗਈ ਹੈ ਜੋ ਬਿਆਸ ਸਥਿੱਤ ਇੱਕ ਸਕੂਲ ਵਿੱਚ 8ਵੀਂ ਕਲਾਸ ਦਾ ਵਿਦਿਆਰਥੀ ਹੈ। ਸਾਰੇ ਇਲਾਕੇ ਵਿੱਚ ਬੱਚੇ ਦੀ ਭਾਲ ਜੋਰ ਸ਼ੋਰ ਨਾਲ ਕੀਤੀ ਜਾ ਰਹੀ ਹੈ।

Home  ਤਾਜਾ ਖ਼ਬਰਾਂ  ਪੰਜਾਬ ਚ ਇਹ ਬੱਚਾ  ਇਸ ਤਰਾਂ ਇਥੋਂ ਹੋ ਗਿਆ ਭੇਦਭਰੀ ਹਾਲਤ ਚ ਲਾਪਤਾ ਪੂਰੇ ਇਲਾਕੇ ਚ ਨਾਕਾ ਬੰਦੀ  ਕਰ ਕੇ ਹੋ ਰਹੀ ਭਾਲ
                                                      
                              ਤਾਜਾ ਖ਼ਬਰਾਂ                               
                              ਪੰਜਾਬ ਚ ਇਹ ਬੱਚਾ ਇਸ ਤਰਾਂ ਇਥੋਂ ਹੋ ਗਿਆ ਭੇਦਭਰੀ ਹਾਲਤ ਚ ਲਾਪਤਾ ਪੂਰੇ ਇਲਾਕੇ ਚ ਨਾਕਾ ਬੰਦੀ ਕਰ ਕੇ ਹੋ ਰਹੀ ਭਾਲ
                                       
                            
                                                                   
                                    Previous Postਕਰਲੋ ਘਿਓ ਨੂੰ ਭਾਂਡਾ : ਸੰਨੀ ਦਿਓਲ ਬਾਰੇ ਆਈ ਇਹ ਵੱਡੀ ਤਾਜਾ ਖਬਰ ਹਰ ਕੋਈ ਹੋ ਗਿਆ ਹੈਰਾਨ
                                                                
                                
                                                                    
                                    Next Postਪੰਜਾਬ ਚ ਹੁਣੇ ਹੁਣੇ ਇਥੇ ਮਿਲੀ ਇਹ ਚੀਜ ਪੁਲਸ ਨੂੰ ਪਈਆਂ ਭਾਜੜਾਂ ਏਰੀਆ ਕੀਤਾ ਸੀਲ –  ਇਸ ਵੇਲੇ ਦੀ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



