ਆਈ ਤਾਜਾ ਵੱਡੀ ਖਬਰ

ਸੂਬੇ ਦੀ ਸਰਕਾਰ ਵੱਲੋਂ ਜਿੱਥੇ ਕਰੋਨਾ ਦੇ ਵਧੇ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਉਥੇ ਹੀ ਆਪਣੇ ਕਾਰਜਕਾਲ ਦੇ ਦੌਰਾਨ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ। ਕਰੋਨਾ ਦੇ ਦੌਰ ਵਿਚ ਜਿੱਥੇ ਸਾਰੀ ਦੁਨੀਆ ਦੀ ਕੋਸ਼ਿਸ਼ ਕਰੋਨਾ ਨੂੰ ਖਤਮ ਕਰਨ ਉੱਪਰ ਲੱਗੀ ਹੋਈ ਹੈ। ਉਥੇ ਹੀ ਪੰਜਾਬ ਵਿੱਚ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਵਾਰ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਆਪਣੇ ਸ਼ਾਸਨ ਕਾਲ ਦਾ ਆਖਰੀ ਬਜਟ ਪੇਸ਼ ਕਰਦਿਆਂ ਹੋਇਆ ਬਹੁਤ ਸਾਰੇ ਐਲਾਨ ਕੀਤੇ ਗਏ।

ਪੰਜਾਬ ਵਿੱਚ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਤੋਂ ਬਾਅਦ ਹੁਣ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ 2021 -22 ਦਾ ਬਜਟ ਪੇਸ਼ ਕਰਦੇ ਹੋਏ ਔਰਤਾਂ ਦੇ ਹਿੱਤਾ ਨੂੰ ਮੁੱਖ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਸਰਕਾਰੀ ਬੱਸਾਂ ਵਿਚ ਮੁਫਤ ਸਫਰ ਕਰਨ ਦੀ ਸਹੂਲਤ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਇਹ ਸਹੂਲਤ ਸਿਰਫ ਪੰਜਾਬ ਸੂਬੇ ਅੰਦਰ ਹੀ ਚੱਲਣ ਵਾਲੀਆਂ ਬੱਸਾਂ ਵਿੱਚ ਦਿੱਤੀ ਗਈ ਸੀ। ਇਹ ਸਹੂਲਤ 1 ਅਪ੍ਰੈਲ ਤੋਂ ਲਾਗੂ ਕੀਤੀ ਗਈ। ਸੂਬੇ ਵਿੱਚ ਕੋਰੋਨਾ ਕਾਰਨ ਲਗਾਈਆਂ ਗਈਆਂ ਪਾਬੰਦੀਆਂ ਨੂੰ ਦੇਖਦੇ ਹੋਏ ਬੱਸ ਯਾਤਰਾ ਕਰਨ ਵਾਲੇ ਯਾਤਰੀਆਂ ਵਿੱਚ ਭਾਰੀ ਕਮੀ ਆਈ ਹੈ।

ਉੱਥੇ ਹੀ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਹੂਲਤ ਦਿੱਤੇ ਜਾਣ ਨਾਲ ਸਰਕਾਰੀ ਬੱਸਾਂ ਘਾਟੇ ਵਿਚ ਜਾ ਰਹੀਆਂ ਹਨ। ਪੀਆਰਟੀਸੀ ਵੱਲੋਂ ਅਪ੍ਰੈਲ ਮਹੀਨੇ ਦੇ ਬਣਦੇ 15 ਕਰੋੜ 92 ਲੱਖ ਰੁਪਏ ਮੁਫ਼ਤ ਸਫ਼ਰ ਦੇ ਬਿੱਲ ਨੂੰ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਗਿਆ ਸੀ। ਮਈ ਮਹੀਨਾ ਖਤਮ ਹੋਣ ਵਾਲਾ ਹੈ, ਪਰ ਸਰਕਾਰ ਵੱਲੋਂ ਅਜੇ ਤੱਕ ਅਪ੍ਰੈਲ ਮਹੀਨੇ ਦੀ ਰਾਸ਼ੀ ਜਾਰੀ ਨਹੀਂ ਕੀਤੀ ਗਈ। ਜਿਸ ਕਾਰਨ ਪੀ ਆਰ ਟੀ ਸੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਪਣੀ ਤਨਖਾਹ ਨੂੰ ਲੈ ਫ਼ਿਕਰ ਸਤਾਉਣ ਲੱਗਾ ਹੈ। ਪੀਆਰਟੀਸੀ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਵੱਲੋਂ ਆਖਿਆ ਗਿਆ ਹੈ ਕਿ ਕਰੋਨਾ ਦੇ ਚੱਲਦੇ ਹੋਏ ਬੱਸਾਂ ਚਲਾਈਆਂ ਜਾ ਰਹੀਆਂ ਹਨ ਪਰ ਤੇਲ ਦਾ ਖਰਚਾ ਵੀ ਪੂਰਾ ਨਹੀਂ ਹੋਇਆ।

ਉੱਥੇ ਹੀ ਪੀਆਰਟੀਸੀ ਦੇ ਕਰਮਚਾਰੀਆਂ ਅਤੇ ਵਰਕਰਾਂ ਵੱਲੋਂ ਆਪਣੀਆਂ ਤਨਖਾਹਾਂ ਤੇ ਪੈਨਸ਼ਨਾਂ ਦੀ ਅਦਾਇਗੀ 5 ਜੂਨ ਤੱਕ ਨਾ ਕੀਤੇ ਜਾਣ ਤੇ ਮੁੱਖ ਦਫ਼ਤਰ ਦੇ ਸਾਹਮਣੇ ਧਰਨਾ ਲਗਾ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਉਧਰ ਪੰਜਾਬ ਸਰਕਾਰ ਵੱਲੋਂ ਇਸ ਮੁੱਦੇ ਤੇ ਆਖਿਆ ਗਿਆ ਹੈ ਕਿ ਮੁਫਤ ਸਫਰ ਵਾਲੀ ਬਣਦੀ ਰਕਮ ਪੀਆਰਟੀਸੀ ਨੂੰ 15 ਦਿਨ ਬਾਦ ਮੁਹਈਆ ਕਰਵਾ ਦਿੱਤੀ ਜਾਇਆ ਕਰੇਗੀ।


                                       
                            
                                                                   
                                    Previous Postਮਸ਼ਹੂਰ ਬੋਲੀਵੁਡ ਐਕਟਰ ਸੰਜੇ ਦੱਤ ਲਈ ਆਈ ਇਹ ਵੱਡੀ ਖੁਸ਼ੀ ਦੀ ਖਬਰ – ਖੁਦ ਦਿਤੀ ਜਾਣਕਾਰੀ
                                                                
                                
                                                                    
                                    Next Postਮਾੜੀ ਖਬਰ : ਪੰਜਾਬ ਚ ਕੋਰੋਨਾ ਕਰਕੇ ਹੋ ਰਹੀਆਂ ਜਿਆਦਾ ਮੌਤਾਂ ਦੇ ਕਾਰਨ ਜਾਰੀ ਹੋਇਆ ਇਹ ਹੁਕਮ
                                                                
                            
               
                            
                                                                            
                                                                                                                                            
                                    
                                    
                                    



