BREAKING NEWS
Search

ਪੰਜਾਬ ਚ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਤੋਂ ਬਾਅਦ ਹੁਣ ਸਫ਼ਰ ਕਰਨ ਵਾਲਿਆਂ ਲਈ ਆ ਗਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਚੰਨੀ ਸਰਕਾਰ ਵਿੱਚ ਨਵੇਂ ਮੰਤਰੀ ਮੰਡਲ ਦਾ ਗਠਨ ਹੁੰਦੇ ਹੀ ਬਹੁਤ ਸਾਰੇ ਨਵੇਂ ਮੰਤਰੀਆਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਕੀਤੇ ਗਏ ਵੱਖ ਵੱਖ ਵਿਭਾਗਾਂ ਦੀ ਵੰਡ ਤੋਂ ਬਾਅਦ ਸਾਰੇ ਮੰਤਰੀਆਂ ਵੱਲੋਂ ਆਪਣੇ-ਆਪਣੇ ਵਿਭਾਗ ਦੇ ਕਾਰਜ ਨੂੰ ਵਧੀਆ ਢੰਗ ਨਾਲ ਕੀਤਾ ਜਾ ਰਿਹਾ ਹੈ। ਉੱਥੇ ਹੀ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਕਾਰਜ ਕੀਤੇ ਜਾ ਰਹੇ ਹਨ ਅਤੇ ਐਲਾਨ ਕੀਤੇ ਗਏ ਹਨ ਜਿਸ ਸਦਕਾ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਉਥੇ ਹੀ ਪੰਜਾਬ ਦੇ ਟਰਾਂਸਪੋਰਟ ਮਹਿਕਮੇ ਵਿੱਚ ਵੀ ਕਈ ਤਰ੍ਹਾਂ ਦੇ ਸੁਧਾਰ ਪਿਛਲੇ ਕਈ ਦਿਨਾਂ ਤੋਂ ਦੇਖਣ ਨੂੰ ਮਿਲ ਰਹੇ ਹਨ। ਜਿਸ ਕਾਰਨ ਚੰਨੀ ਸਰਕਾਰ ਦੀ ਸਭ ਪਾਸੇ ਪ੍ਰਸੰਸਾ ਹੋ ਰਹੀ ਹੈ।

ਹੁਣ ਪੰਜਾਬ ਵਿੱਚ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਤੋਂ ਬਾਅਦ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਨਵੇਂ ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜਿਥੇ ਪਿਛਲੇ ਕਈ ਦਿਨਾਂ ਦੌਰਾਨ ਕਈ ਤਰ੍ਹਾਂ ਦੇ ਬਦਲਾਅ ਕਰ ਦਿੱਤੇ ਗਏ ਹਨ। ਉਥੇ ਹੀ ਲੋਕਾਂ ਵਿੱਚ ਵੀ ਖੁਸ਼ੀ ਦੇਖੀ ਜਾ ਰਹੀ ਹੈ। ਹੁਣ ਪੰਜਾਬ ਵਿਚ ਬੱਸਾਂ ਵਿਚੋਂ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਜਲਦੀ ਕੀਤਾ ਜਾਵੇਗਾ ਜਿਸ ਵਾਸਤੇ ਲੋਕਾਂ ਨੂੰ ਤੇ ਸਾਰੇ ਬੱਸ ਅੱਡਿਆਂ ਅੰਦਰ ਹੀ ਸ਼ਿਕਾਇਤ ਕਰਨ ਵਾਸਤੇ ਫੋਨ ਨੰਬਰ ਵਾਲੇ ਬੋਰਡ ਦਿਖਾਈ ਦੇਣਗੇ।

ਕਿਉਂਕਿ ਸ਼ਿਕਾਇਤ ਨਿਵਾਰਣ ਸੈੱਲ ਦਾ ਨੰਬਰ ਇਨ੍ਹਾਂ ਉਪਰ ਡਿਸਪਲੇਅ ਕੀਤਾ ਜਾਵੇਗਾ। ਲੋਕ ਬੱਸਾਂ ਵਿੱਚ ਸਫ਼ਰ ਕਰਨ ਦੌਰਾਨ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਜਾਰੀ ਕੀਤੇ ਗਏ ਨੰਬਰ ਤੇ ਦੱਸ ਸਕਣਗੇ, ਅਤੇ ਵਟਸਅਪ ਕੀਤੇ ਗਏ ਇਹਨਾਂ ਸਾਰੇ ਮਸਲਿਆਂ ਨੂੰ ਰਾਜਾ ਵੜਿੰਗ ਕੋਲ ਪਹੁੰਚਾਇਆ ਜਾਵੇਗਾ ਤੇ ਉਸ ਤੋਂ ਬਾਅਦ ਉਨ੍ਹਾਂ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਸਿਸਟਮ ਨੂੰ ਬਦਲਣ ਦਾ ਕੰਮ ਬੜੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਉਥੇ ਹੀ ਮਹਿਕਮੇ ਵੱਲੋਂ ਯਾਤਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਲਈ ਟਰੈਕਿੰਗ ਸਿਸਟਮ ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।

ਤਾਂ ਜੋ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਕੀਤਾ ਜਾ ਸਕੇ। 94784-54701 ਜਾਰੀ ਕੀਤੇ ਗਏ ਇਸ ਨੰਬਰ ਉਪਰ ਬੱਸ ਵਿੱਚ ਸਫ਼ਰ ਕਰਨ ਵਾਲੇ ਯਾਤਰੀ ਆਪਣਾ ਸੁਝਾਅ ਅਤੇ ਸ਼ਿਕਾਇਤ ਕਰ ਸਕਦੇ ਹਨ। ਉਥੇ ਹੀ ਬੋਰਡ ਬਣਾਏ ਜਾਣ ਦਾ ਕੰਮ ਜਾਰੀ ਕੀਤਾ ਗਿਆ ਹੈ ਅਤੇ ਆਰਡਰ ਵੀ ਦਿੱਤੇ ਗਏ ਹਨ, ਜੋ ਵੀਰਵਾਰ ਤੱਕ ਮੁਹਈਆਂ ਹੋ ਜਾਣਗੇ। ਤੇ ਮਹਿਕਮੇ ਵੱਲੋਂ 14 ਅਕਤੂਬਰ ਨੂੰ ਇਹ ਬੋਰਡ ਬੱਸ ਅੱਡਿਆਂ ਵਿਚ ਲਗਾ ਦਿੱਤੇ ਜਾਣਗੇ।